• Latest
  • Trending
ਪੰਜਾਬ ਪੁਲਿਸ ਨੇ ਤਰਨਤਾਰਨ ਸੇਵਾ ਕੇਂਦਰ ਤੋਂ ਚੱਲ ਰਹੇ ਜਾਅਲੀ ਅਸਲਾ ਲਾਇਸੈਂਸ ਰੈਕੇਟ ਦਾ ਕੀਤਾ ਪਰਦਾਫਾਸ਼; ਛੇ ਜਾਅਲੀ ਅਸਲਾ ਲਾਇਸੰਸਧਾਰਕਾਂ ਸਮੇਤ ਅੱਠ ਕਾਬੂ

ਪੰਜਾਬ ਪੁਲਿਸ ਨੇ ਤਰਨਤਾਰਨ ਸੇਵਾ ਕੇਂਦਰ ਤੋਂ ਚੱਲ ਰਹੇ ਜਾਅਲੀ ਅਸਲਾ ਲਾਇਸੈਂਸ ਰੈਕੇਟ ਦਾ ਕੀਤਾ ਪਰਦਾਫਾਸ਼; ਛੇ ਜਾਅਲੀ ਅਸਲਾ ਲਾਇਸੰਸਧਾਰਕਾਂ ਸਮੇਤ ਅੱਠ ਕਾਬੂ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

4 hours ago
ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

5 hours ago
ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

5 hours ago
ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

5 hours ago
ਮਾਨਵਤਾ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਵਤਾ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
ਮੀਂਹ ਦੇ ਪਾਣੀ ‘ਚ ਡੁੱਬਣ ਨਾਲ 8 ਸਾਲਾ ਮਾਸੂਮ ਬੱਚੇ ਦੀ ਮੌਤ

ਮੀਂਹ ਦੇ ਪਾਣੀ ‘ਚ ਡੁੱਬਣ ਨਾਲ 8 ਸਾਲਾ ਮਾਸੂਮ ਬੱਚੇ ਦੀ ਮੌਤ

5 hours ago
ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

5 hours ago
ਪੰਜਾਬ ਦੀ ਆਪਣੀ ਆਈ.ਪੀ.ਐਲ., 30 ਅਗਸਤ ਤੋਂ 13 ਸਤੰਬਰ ਤੱਕ ਹੋਣ ਵਾਲੀ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਆਪਣੀ ਆਈ.ਪੀ.ਐਲ., 30 ਅਗਸਤ ਤੋਂ 13 ਸਤੰਬਰ ਤੱਕ ਹੋਣ ਵਾਲੀ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
ਲਿਓਨਲ ਮੇਸੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਲਿਓਨਲ ਮੇਸੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

6 hours ago
CM ਭਗਵੰਤ ਸਿੰਘ ਮਾਨ ਨੇ ਰਾਜਪਾਲ ਗੁਲਾਬਚੰਦ ਕਟਾਰੀਆ ਨੂੰ ਲਿਖਿਆ ਪੱਤਰ

CM ਭਗਵੰਤ ਸਿੰਘ ਮਾਨ ਨੇ ਰਾਜਪਾਲ ਗੁਲਾਬਚੰਦ ਕਟਾਰੀਆ ਨੂੰ ਲਿਖਿਆ ਪੱਤਰ

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
Hindi News
English News
Sunday, August 9, 2026
No Result
View All Result
26 °c
Chandigarh
30 ° Sun
29 ° Mon
26 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਨੇ ਤਰਨਤਾਰਨ ਸੇਵਾ ਕੇਂਦਰ ਤੋਂ ਚੱਲ ਰਹੇ ਜਾਅਲੀ ਅਸਲਾ ਲਾਇਸੈਂਸ ਰੈਕੇਟ ਦਾ ਕੀਤਾ ਪਰਦਾਫਾਸ਼; ਛੇ ਜਾਅਲੀ ਅਸਲਾ ਲਾਇਸੰਸਧਾਰਕਾਂ ਸਮੇਤ ਅੱਠ ਕਾਬੂ

July 10, 2024
in ਪੰਜਾਬ

– ਪੁਲਿਸ ਟੀਮਾਂ ਨੇ ਛੇ ਜਾਅਲੀ ਅਸਲਾ ਲਾਇਸੈਂਸ, ਸੱਤ ਹਥਿਆਰ ਅਤੇ ਜਾਅਲੀ ਦਸਤਾਵੇਜ਼ਾਂ ਦੇ ਵੇਰਵਿਆਂ ਵਾਲਾ ਲੈਪਟਾਪ ਕੀਤਾ ਬਰਾਮਦ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਵਿੱਚੋਂ ਸੰਗਠਿਤ ਅਪਰਾਧਾਂ ਦੇ ਖਾਤਮੇ ਲਈ ਵਚਨਬੱਧ

– ਸ਼ੱਕੀ ਗੰਨ ਹਾਊਸਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ: ਡੀਜੀਪੀ ਗੌਰਵ ਯਾਦਵ

– ਸੇਵਾ ਕੇਂਦਰ ਦਾ ਜ਼ਿਲ੍ਹਾ ਮੈਨੇਜਰ ਮੁੱਖ ਸਰਗਨਾ; ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਜਾਰੀ: ਸੀਪੀ ਅੰਮ੍ਰਿਤਸਰ ਰਣਜੀਤ ਢਿੱਲੋਂ

ਚੰਡੀਗੜ੍ਹ/ਅੰਮ੍ਰਿਤਸਰ, 10 ਜੁਲਾਈ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਾਂ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਾਉਣ ਵਾਲੇ ਗਿਰੋਹ ਦੇ ਦੋ ਮੈਂਬਰ ਅਤੇ ਛੇ ਜਾਅਲੀ ਅਸਲਾ ਲਾਇਸੰਸਧਾਰਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਰੈਕੇਟ ਦਾ ਪਰਦਾਫਾਸ਼ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਰੈਕੇਟ ਤਰਨਤਾਰਨ ਸੇਵਾ ਕੇਂਦਰ ਤੋਂ ਜ਼ਿਲ੍ਹਾ ਮੈਨੇਜਰ ਸੂਰਜ ਭੰਡਾਰੀ ਜੋ ਕਿ ਹੁਣ ਫਰਾਰ ਹੈ, ਦੀ ਮਿਲੀਭੁਗਤ ਨਾਲ ਚੱਲ ਰਿਹਾ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਗਿਰੋਹ ਦੇ ਮੈਂਬਰਾਂ ਵਿੱਚ ਤਰਨਤਾਰਨ ਸੇਵਾ ਕੇਂਦਰ ਦਾ ਕਰਮਚਾਰੀ ਹਰਪਾਲ ਸਿੰਘ ਅਤੇ ਇੱਕ ਫੋਟੋਸਟੇਟ ਦੁਕਾਨ ਦਾ ਮਾਲਕ ਬਲਜੀਤ ਸਿੰਘ ਜਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਾਉਣ ਲਈ ਆਧਾਰ ਕਾਰਡ ਅਤੇ ਅਸਲਾ ਲਾਇਸੈਂਸ ਪ੍ਰੋਫਾਰਮਾ ਸਮੇਤ ਲੋੜੀਂਦੇ ਪਛਾਣ ਪੱਤਰਾਂ ਨਾਲ ਛੇੜਛਾੜ ਕਰਨ ਦੀ ਗੱਲ ਕਬੂਲ ਕੀਤੀ ਹੈ, ਸ਼ਾਮਲ ਹਨ। ਪੁਲਿਸ ਟੀਮਾਂ ਨੇ ਲੈਪਟਾਪ ਵੀ ਬਰਾਮਦ ਕੀਤਾ ਹੈ ਜਿਸ ਵਿੱਚ ਵੱਖ-ਵੱਖ ਸੰਪਾਦਿਤ ਦਸਤਾਵੇਜ਼ਾਂ ਦੇ ਵੇਰਵੇ ਅਤੇ ਦਸਤਾਵੇਜ਼ਾਂ ਨਾਲ ਛੇੜਛਾੜ ਕਰਨ ਲਈ ਵਰਤੇ ਜਾਂਦੇ ਆਨਲਾਈਨ ਓਪਨ ਸੋਰਸ ਸਾਫਟਵੇਅਰ ਸ਼ਾਮਲ ਹਨ।
ਇਸ ਰੈਕੇਟ ਦਾ ਪਰਦਾਫਾਸ਼ 9 ਅਪ੍ਰੈਲ, 2024 ਨੂੰ ਇਰਾਦਾ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਅੰਨਗੜ੍ਹ ਦੇ ਬੱਬਲੂ ਉਰਫ ਬੱਲੂ, ਜਿਸ ਨੇ ਪੁੱਛਗਿੱਛ ਦੌਰਾਨ ਸਹਿ-ਦੋਸ਼ੀ ਕੰਵਰਦੀਪ ਸਿੰਘ ਦੇ ਨਾਲ ਜਾਅਲੀ ਲਾਇਸੈਂਸੀ ਹਥਿਆਰ ਰੱਖਣ ਦੀ ਗੱਲ ਕਬੂਲ ਕੀਤੀ ਸੀ, ਤੋਂ ਮਿਲੀ ਜਾਣਕਾਰੀ ਉਪਰੰਤ ਹੋਇਆ।
ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਬੱਲੂ ਦੇ ਖੁਲਾਸੇ ਤੋਂ ਬਾਅਦ ਏਡੀਸੀਪੀ ਜ਼ੋਨ-1 ਡਾ. ਦਰਪਨ ਆਹਲੂਵਾਲੀਆ ਅਤੇ ਏਸੀਪੀ ਸੈਂਟਰਲ ਸੁਰਿੰਦਰ ਸਿੰਘ ਦੀ ਨਿਗਰਾਨੀ ਹੇਠ ਥਾਣਾ ਗੇਟ ਹਕੀਮਾ ਤੋਂ ਟੀਮਾਂ ਨੇ ਜਾਂਚ ਸ਼ੁਰੂ ਕੀਤੀ ਅਤੇ ਪਤਾ ਲੱਗਾ ਕਿ ਅਸਲਾ ਲਾਇਸੈਂਸ ਡਿਪਟੀ ਕਮਿਸ਼ਨਰ ਦਫ਼ਤਰ ਤਰਨਤਾਰਨ ਤੋਂ ਤਸਦੀਕ ਕੀਤਾ ਗਿਆ ਸੀ ਪਰ ਇਸ ਸਬੰਧੀ ਸਰਕਾਰੀ ਰਿਕਾਰਡ ਵਿੱਚ ਕੋਈ ਜਾਣਕਾਰੀ ਦਰਜ ਨਹੀਂ ਸੀ।
ਉਨ੍ਹਾਂ ਕਿਹਾ ਕਿ ਤਰਨਤਾਰਨ ਦੇ ਲੋਕਾਂ ਤੋਂ ਇਲਾਵਾ ਅਪਰਾਧੀ ਪਿਛੋਕੜ ਵਾਲੇ ਅੰਮ੍ਰਿਤਸਰ ਦੇ ਵਸਨੀਕ ਵੀ ਤਰਨਤਾਰਨ ਤੋਂ ਜਾਅਲੀ ਆਧਾਰ ਕਾਰਡਾਂ ਦੇ ਆਧਾਰ ‘ਤੇ ਜਾਅਲੀ ਲਾਇਸੈਂਸ ਬਣਾ ਰਹੇ ਸਨ।
ਡੀਜੀਪੀ ਗੌਰਵ ਯਾਦਵ ਨੇ ਗੰਨ ਹਾਊਸਾਂ ਦੀ ਮਿਲੀਭੁਗਤ ਨੂੰ ਨਾ ਨਕਾਰਦਿਆਂ ਕਿਹਾ ਕਿ ਪੁਲਿਸ ਟੀਮਾਂ ਅਜਿਹੇ ਗੰਨ ਹਾਊਸਾਂ ਦੀ ਭੂਮਿਕਾ ਦੀ ਜਾਂਚ ਕਰ ਰਹੀਆਂ ਹਨ ਜਿਹਨਾਂ ਨੇ ਫਰਜ਼ੀ ਲਾਈਸੈਂਸ ਹੋਣ ਦਾ ਪਤਾ ਹੁੰਦਿਆਂ ਵੀ ਬਿਨਾਂ ਆਨਲਾਈਨ ਵੈਰੀਫਿਕੇਸ਼ਨ ਕੀਤਿਆਂ ਅਸਲਾ ਵੇਚਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਹੋਰ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ 11 ਜੂਨ, 2024 ਨੂੰ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਪੰਜ ਹੋਰ ਜਾਅਲੀ ਅਸਲਾ ਲਾਇਸੰਸਧਾਰਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਹਨਾਂ ਵਿੱਚ ਅਭੈ ਵਾਸੀ ਸੁਲਤਾਨਵਿੰਡ ਨੂੰ ਫਰਜ਼ੀ ਤੌਰ ‘ਤੇ ਜੰਡਿਆਲਾ ਰੋਡ, ਤਰਨਤਾਰਨ ਦਾ ਵਾਸੀ ਦਿਖਾਇਆ ਗਿਆ ਹੈ, ਇਸੇ ਤਰ੍ਹਾਂ ਅੰਮ੍ਰਿਤਸਰ ਦੇ ਮਨਪ੍ਰੀਤ ਨੂੰ ਤਰਨਤਾਰਨ ਦਾ ਵਸਨੀਕ, ਅੰਮ੍ਰਿਤਸਰ ਦੇ ਕੰਵਰਦੀਪ ਨੂੰ ਰੇਲਵੇ ਰੋਡ, ਤਰਨਤਾਰਨ ਅਤੇ ਅੰਮ੍ਰਿਤਸਰ ਦੇ ਰੋਹਿਤ ਨੂੰ ਤਰਨਤਾਰਨ ਦੇ ਪਿੰਡ ਕੰਗ ਦਾ ਵਸਨੀਕ ਦਿਖਾਇਆ ਗਿਆ ਹੈ, ਨੂੰ 12 ਜੂਨ 2024 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਦਕਿ ਸਦਰ ਤਰਨਤਾਰਨ ਦੇ ਰਹਿਣ ਵਾਲੇ ਹਰਿੰਦਰ ਨੂੰ 2 ਜੁਲਾਈ 2024 ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 6 ਜਾਅਲੀ ਅਸਲਾ ਲਾਇਸੰਸ, ਫ਼ਰਜ਼ੀ ਆਧਾਰ ਕਾਰਡ ਅਤੇ 7 ਹਥਿਆਰ ਜਿਹਨਾਂ ਵਿੱਚ .32 ਬੋਰ ਦੇ 4 ਪਿਸਤੌਲ, .32 ਬੋਰ ਦੇ 2 ਰਿਵਾਲਵਰ ਅਤੇ 1 ਡਬਲ ਬੈਰਲ ਰਾਈਫਲ ਸ਼ਾਮਲ ਹੈ, ਵੀ ਬਰਾਮਦ ਕੀਤੇ ਹਨ।
ਸੀਪੀ ਨੇ ਦੱਸਿਆ ਕਿ ਗਿਰੋਹ ਦਾ ਸਰਗਨਾ ਸੂਰਜ ਭੰਡਾਰੀ ਅਸਲਾ ਲਾਇਸੈਂਸ ਤਿਆਰ ਕਰਨ ਲਈ 1.5 ਲੱਖ ਰੁਪਏ ਪ੍ਰਤੀ ਗਾਹਕ ਫੀਸ ਲੈ ਰਿਹਾ ਸੀ, ਜਿਸ ਵਿੱਚੋਂ 5-10 ਹਜ਼ਾਰ ਰੁਪਏ ਕਮਿਸ਼ਨ ਮੁਲਜ਼ਮ ਫੋਟੋਸਟੇਟ ਦੁਕਾਨ ਦੇ ਮਾਲਕ ਬਲਜੀਤ ਨੂੰ ਦਿੱਤਾ ਜਾਂਦਾ ਸੀ, ਜਦਕਿ ਸੇਵਾ ਕੇਂਦਰ ਦੇ ਮੁਲਾਜ਼ਮ ਹਰਪਾਲ ਨੂੰ 10-20 ਹਜ਼ਾਰ ਰੁਪਏ ਮਿਲ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਉਹ ਕਿਊਆਰ ਕੋਡ, ਹੋਲੋਗ੍ਰਾਮ, ਸਟੈਂਪ ਅਤੇ ਡਿਜੀਟਲ ਹਸਤਾਖਰਾਂ ਨਾਲ ਛੇੜਛਾੜ ਕਰਦੇ ਸਨ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਮੁਲਜ਼ਮ ਸੂਰਜ ਭੰਡਾਰੀ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।
ਇਸ ਸਬੰਧੀ ਐਫਆਈਆਰ ਨੰ. 101 ਮਿਤੀ 11/6/24 ਨੂੰ ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ ਵਿਖੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 417, 420, 177, 465, 467, 469, 471, ਅਤੇ 120ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

Tags: BREAKING NEWSPUNJABWEB PORTALWISHAVWARTA.INਪੰਜਾਬ ਪੁਲਿਸ
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

by Ankit
August 8, 2026
0

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ...

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

by Ankit
August 8, 2026
0

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ ਪੁਰਤਗਾਲ ਅਧਾਰਤ ਬੀਕੇਆਈ ਮਾਸਟਰਮਾਈਂਡ ਵੱਲੋਂ ਚਲਾਇਆ ਜਾ ਰਿਹਾ ਸੀ ਅੱਤਵਾਦੀ...

ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

by Ankit
August 8, 2026
0

ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ — ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਸਬੰਧਾਂ ਦਾ ਪਤਾ ਲਗਾਉਣ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

by Ranjit Singh
4 weeks ago
0

Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ - ਫਟਾਫਟ ਪੂਰੀ ਲਿਸਟ ਕਰੋ ਚੈੱਕ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 