• Latest
  • Trending
ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼

ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼

2 years ago
ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

1 hour ago
‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

1 hour ago
ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

1 hour ago
ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

1 hour ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

3 hours ago
ਇਨਸਪੈਕਸ਼ਨ ਦੌਰਾਨ Expired ਮਠਿਆਈਆਂ ਮਿਲਣ ‘ਤੇ ‘ਅੰਦਾਜ਼ ਦਿੱਲੀ’ ਨੂੰ FSSAI ਦਾ ਨੋਟਿਸ

ਇਨਸਪੈਕਸ਼ਨ ਦੌਰਾਨ Expired ਮਠਿਆਈਆਂ ਮਿਲਣ ‘ਤੇ ‘ਅੰਦਾਜ਼ ਦਿੱਲੀ’ ਨੂੰ FSSAI ਦਾ ਨੋਟਿਸ

3 hours ago
ਪੰਜਾਬ ਵਿੱਚ ਸਰਕਾਰੀ ਸੇਵਾਵਾਂ ਪ੍ਰਭਾਵਿਤ; ਤਿੰਨ ਲੱਖ ਕਰਮਚਾਰੀ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਸੇਵਾਵਾਂ ਪ੍ਰਭਾਵਿਤ; ਤਿੰਨ ਲੱਖ ਕਰਮਚਾਰੀ ਹੜਤਾਲ ‘ਤੇ

3 hours ago
ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ 

3 hours ago
ਮੁੰਬਈ ਕ੍ਰਾਈਮ ਬ੍ਰਾਂਚ ਨੇ 10 ਕਰੋੜ ਰੁਪਏ ਦੀ ਚਰਸ ਕੀਤੀ ਜ਼ਬਤ ; ਸਪਲਾਇਰ ਗ੍ਰਿਫ਼ਤਾਰ 

ਮੁੰਬਈ ਕ੍ਰਾਈਮ ਬ੍ਰਾਂਚ ਨੇ 10 ਕਰੋੜ ਰੁਪਏ ਦੀ ਚਰਸ ਕੀਤੀ ਜ਼ਬਤ ; ਸਪਲਾਇਰ ਗ੍ਰਿਫ਼ਤਾਰ 

5 hours ago
ਹਾਰਰ ਥ੍ਰਿਲਰ ਫਿਲਮ  ‘ਇਮੋਰਟਲ’ ਦਾ ਟ੍ਰੇਲਰ ਰਿਲੀਜ਼

ਹਾਰਰ ਥ੍ਰਿਲਰ ਫਿਲਮ  ‘ਇਮੋਰਟਲ’ ਦਾ ਟ੍ਰੇਲਰ ਰਿਲੀਜ਼

5 hours ago
horror science-fiction ਫੈਂਟੇਸੀ ਥ੍ਰਿਲਰ ‘Nova’ ਸਤੰਬਰ ਵਿੱਚ ਹੋਵੇਗੀ ਰਿਲੀਜ਼ 

horror science-fiction ਫੈਂਟੇਸੀ ਥ੍ਰਿਲਰ ‘Nova’ ਸਤੰਬਰ ਵਿੱਚ ਹੋਵੇਗੀ ਰਿਲੀਜ਼ 

5 hours ago
Hindi News
English News
Thursday, August 27, 2026
No Result
View All Result
34 °c
Chandigarh
31 ° Fri
33 ° Sat
33 ° Sun
32 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼

ਰੈਕਟ ਦੇ ਮੁੱਖ ਸਰਗਨਾ ਸਮੇਤ 7 ਵਿਅਕਤੀ ਕਾਬੂ; 70.42 ਲੱਖ ਨਸ਼ੀਲੀਆਂ ਗੋਲੀਆਂ, 725 ਕਿਲੋਗ੍ਰਾਮ ਟਰਾਮਾਡੋਲ ਪਾਊਡਰ ਅਤੇ 2.37 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ: ਡੀਜੀਪੀ ਗੌਰਵ ਯਾਦਵ

May 11, 2024
in ਹਿਮਾਚਲ ਪ੍ਰਦੇਸ਼, ਖਬਰਾਂ, ਪੰਜਾਬ
ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼

ਪੰਜ ਸੂਬਿਆਂ ਵਿੱਚ ਤਿੰਨ-ਮਹੀਨੇ ਚੱਲੀ ਕਾਰਵਾਈ

ਚੰਡੀਗੜ੍ਹ/ਅੰਮ੍ਰਿਤਸਰ, 11 ਮਈ( ਵਿਸ਼ਵ ਵਾਰਤਾ)-ਫਾਰਮਾ ਓਪੀਓਡਜ਼ ਵਿਰੁੱਧ ਵੱਡੀ ਖੁਫੀਆ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਹਿਮਾਚਲ ਪ੍ਰਦੇਸ਼ ਦੇ ਬੱਦੀ ਸਥਿਤ ਫਾਰਮਾ ਫੈਕਟਰੀ ਤੋਂ ਚੱਲ ਰਹੇ ਸਾਈਕੋਟ੍ਰੋਪਿਕ ਪਦਾਰਥਾਂ ਦੇ ਨਿਰਮਾਣ ਅਤੇ ਸਪਲਾਈ ਯੂਨਿਟਾਂ ਦੇ ਅੰਤਰਰਾਜੀ ਗੈਰ-ਕਾਨੂੰਨੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ।

ਇਹ ਕਾਰਵਾਈ ਸਪੈਸ਼ਲ ਟਾਸਕ ਫੋਰਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਗ੍ਰਿਫ਼ਤਾਰ ਕੀਤੇ ਤਰਨਤਾਰਨ ਦੇ ਪਿੰਡ ਕੋਟ ਮੁਹੰਮਦ ਖਾਂ ਦੇ ਸੁਖਵਿੰਦਰ ਸਿੰਘ ਉਰਫ ਧਾਮੀ ਅਤੇ ਅੰਮ੍ਰਿਤਸਰ ਦੇ ਗੋਵਿੰਦ ਨਗਰ ਦੇ ਜਸਪ੍ਰੀਤ ਸਿੰਘ ਉਰਫ ਜੱਸ ਨਾਮੀ ਦੋ ਨਸ਼ਾ ਤਸਕਰਾਂ ਦੇ ਅਗਲੇ-ਪਿਛਲੇ ਸਬੰਧਾਂ ਦੀ ਤਿੰਨ ਮਹੀਨਿਆਂ ਤੱਕ ਕੀਤੀ ਬਾਰੀਕੀ ਨਾਲ ਜਾਂਚ ਉਪਰੰਤ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਹਨਾਂ ਤਸਕਰਾਂ ਨੂੰ ਇਸ ਸਾਲ ਫਰਵਰੀ ਮਹੀਨੇ ਬਿਆਸ ਤੋਂ 4.24 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਪੰਜ ਸੂਬਿਆਂ ਵਿੱਚ ਚਲਾਏ ਇਸ ਪੂਰੇ ਆਪ੍ਰੇਸ਼ਨ ਦੌਰਾਨ, ਪੁਲਿਸ ਵੱਲੋਂ ਕੁੱਲ 7 ਨਸ਼ਾ ਤਸਕਰਾਂ/ਸਪਲਾਈਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 70.42 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 2.37 ਲੱਖ ਰੁਪਏ ਦੀ ਡਰੱਗ ਮਨੀ ਅਤੇ 725.5 ਕਿਲੋ ਨਸ਼ੀਲਾ ਟਰਾਮਾਡੋਲ ਪਾਊਡਰ ਦੀ ਪ੍ਰਭਾਵੀ ਬਰਾਮਦਗੀ ਹੋਈ ਹੈ। ਇਹਨਾਂ ਪੰਜ ਸੂਬਿਆਂ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਸ਼ਾਮਲ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਦੋ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਐਸਪੀ ਐਸਟੀਐਫ ਵਿਸ਼ਾਲਜੀਤ ਸਿੰਘ ਅਤੇ ਡੀਐਸਪੀ ਐਸਟੀਐਫ ਵਵਿੰਦਰ ਕੁਮਾਰ ਦੀ ਅਗਵਾਈ ਹੇਠ ਪੁਲੀਸ ਟੀਮਾਂ ਨੇ ਇਸ ਰੈਕੇਟ ਦੇ ਮੁੱਖ ਸਰਗਨਾ ਐਲੇਕਸ ਪਾਲੀਵਾਲ ਨੂੰ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਟਰੇਸ ਕਰਕੇ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ ਅਤੇ ਉਸ ਦੇ ਕਬਜ਼ੇ ‘ਚੋਂ 9.04 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.37 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਉਨ੍ਹਾਂ ਦੱਸਿਆ ਕਿ ਦੋਸ਼ੀ ਐਲੇਕਸ ਪਾਲੀਵਾਲ ਦੇ ਖੁਲਾਸੇ ਉਪਰੰਤ, ਹਿਮਾਚਲ ਪ੍ਰਦੇਸ਼ ਵਿੱਚ ਕਾਰਵਾਈ ਕਰਦਿਆਂ ਡਰੱਗ ਕੰਟਰੋਲ ਅਫਸਰ ਸੁਖਦੀਪ ਸਿੰਘ ਅਤੇ ਰਮਨੀਕ ਸਿੰਘ ਦੀ ਮੌਜੂਦਗੀ ਵਿੱਚ ਪੁਲਿਸ ਟੀਮਾਂ ਨੇ ਬਾਇਓਜੈਨੇਟਿਕ ਡਰੱਗ ਪ੍ਰਾਈਵੇਟ ਲਿਮਟਿਡ ਦੀ ਜਾਂਚ ਕੀਤੀ ਅਤੇ ਰਿਕਾਰਡ ਜ਼ਬਤ ਕੀਤੇ। ਇਹਨਾਂ ਰਿਕਾਰਡਾਂ ਤੋਂ ਪਤਾ ਲੱਗਾ ਕਿ ਕੰਪਨੀ ਨੇ ਸਿਰਫ਼ ਅੱਠ ਮਹੀਨਿਆਂ ਵਿੱਚ 20 ਕਰੋੜ ਤੋਂ ਵੱਧ ਅਲਪਰਾਜ਼ੋਲਮ ਗੋਲੀਆਂ ਦਾ ਨਿਰਮਾਣ ਕੀਤਾ। ਰਿਕਾਰਡਾਂ ਤੋਂ ਮਹਾਰਾਸ਼ਟਰ ਦੀ ਮੈਸਰਜ਼ ਐਸਟਰ ਫਾਰਮਾ ਨੂੰ ਕੀਤੀ ਜਾਂਦੀ ਸਪਲਾਈ ਦਾ ਵੀ ਪਤਾ ਲੱਗਾ। ਇਸ ਸਬੰਧੀ ਹੋਰ ਜਾਂਚ ਨਾਲ ਬੱਦੀ ਸਥਿਤ ਬਾਇਓਜੈਨੇਟਿਕ ਡਰੱਗ ਪ੍ਰਾਈਵੇਟ ਲਿਮਟਿਡ ਦੀ ਦੂਜੀ ਫਾਰਮਾ ਨਿਰਮਾਣ ਕੰਪਨੀ ਸਮਾਈਲੈਕਸ ਫਾਰਮਾ ਕੈਮ ਡਰੱਗ ਇੰਡਸਟਰੀਜ਼ ਦਾ ਪਰਦਾਫਾਸ਼ ਹੋਇਆ।

ਡੀਜੀਪੀ ਨੇ ਕਿਹਾ ਕਿ ਸਮਾਈਲੈਕਸ ਫਾਰਮਾ ਕੈਮ ਡਰੱਗ ਇੰਡਸਟਰੀਜ਼ ਵਿਰੁੱਧ ਕੀਤੀ ਗਈ ਕਾਰਵਾਈ ਦੌਰਾਨ 47.32 ਨਸ਼ੀਲੇ ਕੈਪਸੂਲ ਅਤੇ 725.5 ਕਿਲੋ ਨਸ਼ੀਲੇ ਟਰਾਮਾਡੋਲ ਪਾਊਡਰ — ਜੋ ਕਿ 1.5 ਕਰੋੜ ਕੈਪਸੂਲ ਬਣਾਉਣ ਲਈ ਕਾਫੀ ਸੀ, ਬਰਾਮਦ ਹੋਇਆ। ਰਿਕਾਰਡ ਤੋਂ ਪਤਾ ਲੱਗਾ ਹੈ ਕਿ ਸਮਾਈਲੈਕਸ ਫਾਰਮਾ ਕੈਮ ਡਰੱਗ ਇੰਡਸਟਰੀਜ਼ ਨੇ ਇਕ ਸਾਲ ਦੇ ਅੰਦਰ 6500 ਕਿਲੋਗ੍ਰਾਮ ਨਸ਼ੀਲਾ ਟਰਾਮਾਡੋਲ ਪਾਊਡਰ ਖਰੀਦਿਆ ਸੀ।

ਉਨ੍ਹਾਂ ਕਿਹਾ ਕਿ ਇਸੇ ਦੌਰਾਨ ਹੀ ਨਸ਼ੀਲੇ ਪਦਾਰਥਾਂ ਦੀ ਟਰਾਂਸਪੋਰਟੇਸ਼ਨ ਅਤੇ ਵੰਡ ਸਬੰਧੀ ਜਾਂਚ ਕਰਦਿਆਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਅੰਤਰਰਾਜੀ ਨੈਟਵਰਕ ਦੀ ਜਾਂਚ ਕਰਦਿਆਂ 4 ਹੋਰ ਸਪਲਾਇਰ ਜਿਹਨਾਂ ਦੀ ਪਛਾਣ ਇੰਤਜ਼ਾਰ ਸਲਮਾਨੀ, ਪ੍ਰਿੰਸ ਸਲਮਾਨੀ, ਬਲਜਿੰਦਰ ਸਿੰਘ ਅਤੇ ਸੂਬਾ ਸਿੰਘ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਟੀਮਾਂ ਨੇ ਚੰਡੀਗੜ੍ਹ ਰੇਲਵੇ ਸਟੇਸ਼ਨ ਨੇੜੇ ਟਰਾਂਸਪੋਰਟੇਸ਼ਨ ਵਾਹਨ ਵਿੱਚੋਂ 9.80 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਦੀ ਖੇਪ ਬਰਾਮਦ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ ਅਤੇ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ।

ਇਸ ਸਬੰਧੀ ਐਫਆਈਆਰ ਨੰਬਰ 31 ਮਿਤੀ 20.02.2024 ਨੂੰ ਥਾਣਾ ਐਸ.ਟੀ.ਐਫ., ਐਸ.ਏ.ਐਸ.ਨਗਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 22-ਸੀ, 25, 27-ਏ ਅਤੇ 29 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਡੱਬੀ: ਕਾਰਜ ਵਿਧੀ

ਇਹ ਸਮਝਣ ਲਈ ਕਿ ਨਸ਼ੇ ਪੰਜਾਬ ਵਿੱਚ ਕਿਵੇਂ ਦਾਖਲ ਹੋਏ, ਜਾਂਚ ਟੀਮ ਨੇ ਪਤਾ ਲਗਾਇਆ ਕਿ ਇਨ੍ਹਾਂ ਨਸ਼ੀਲੇ ਪਦਾਰਥਾਂ ਦੇ ਨਿਰਮਾਣ ਵਿੱਚ ਸ਼ਾਮਲ ਲੋਕਾਂ ਨੇ ਕਾਨੂੰਨੀ ਜ਼ਰੂਰਤਾਂ ਨੂੰ ਅਣਗੌਲਿਆਂ ਕੀਤਾ ਅਤੇ ਕਾਨੂੰਨ ਦੀ ਉਲੰਘਣਾ ਕੀਤੀ। ਨਤੀਜੇ ਵਜੋਂ, ਇਨ੍ਹਾਂ ਪਦਾਰਥਾਂ ਦੀ ਵੰਡ ਸਮੇਂ ਇਹ ਆਪਣੇ ਇੱਛਤ ਪ੍ਰਾਪਤਕਰਤਾਵਾਂ ਤੱਕ ਨਹੀਂ ਪਹੁੰਚੇ, ਸਗੋਂ ਇਹਨਾਂ ਨੂੰ ਵਾਪਸ ਭੇਜ ਦਿੱਤਾ ਗਿਆ ਅਤੇ ਆਖਰਕਾਰ ਇਹ ਪੰਜਾਬ ਵਿੱਚ ਪਹੁੰਚ ਗਏ।

Tags: dgpGaurav YadavHimachal PradeshLATEST PUNJABI NEWSLOK SABHA ELECTIONS 2024Wishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

by Navjot
August 27, 2026
0

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ...

‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

by Navjot
August 27, 2026
0

'Provided strength and comfort': ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ ਨਵੀਂ ਦਿੱਲੀ,...

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

by Navjot
August 27, 2026
0

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ ਚੰਡੀਗੜ੍ਹ, 27 ਅਗਸਤ (ਵਿਸ਼ਵ ਵਾਰਤਾ) ਆਂਧਰਾ ਪ੍ਰਦੇਸ਼ ਦੇ...

ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

by Navjot
August 27, 2026
0

ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ ਵਿਸ਼ਵ ਵਾਰਤਾ ਅਦਾਰੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

by Navjot
August 27, 2026
0

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ...

Most Popular

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

by Ankit
4 days ago
0

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 