ਪੰਜਾਬ ਪੁਲਿਸ ਵਿੱਚ ਭਰਤੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਖੁਸ਼ਖਬਰ
ਪੜ੍ਹੋ ਕਦੋਂ ਹੋਵੇਗੀ ਸਬ-ਇੰਸਪੈਕਟਰ, ਹੈੱਡ ਕਾਂਸਟੇਬਲ ਅਤੇ ਕਾਂਸਟੇਬਲਾਂ ਦੀ ਭਰਤੀ ਪ੍ਰੀਖਿਆ
ਚੰਡੀਗੜ੍ਹ,15 ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਪੁਲਿਸ ਵਿੱਚ ਭਰਤੀ ਹੋਣ ਲਈ ਕਈ ਸਾਲਾਂ ਤੋਂ ਤਿਆਰੀਆਂ ਵਿੱਚ ਰੁੱਝੇ ਨੌਜਵਾਨਾਂ ਲਈ ਚੰਗੀ ਖਬਰ ਹੈ। ਸਾਲ 2016 ਤੋਂ ਬਾਅਦ ਹੁਣ ਨੌਜਵਾਨਾਂ ਨੂੰ ਸਾਲ 2022 ਵਿੱਚ ਪੰਜਾਬ ਪੁਲਿਸ ਵਿਭਾਗ ਵਿੱਚ ਨੌਕਰੀ ਹਾਸਲ ਕਰਕੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲੇਗਾ। ਪੰਜਾਬ ਸਰਕਾਰ ਨੇ ਅਕਤੂਬਰ ਦੇ ਅੱਧ ਵਿੱਚ ਪੁਲਿਸ ਵਿਭਾਗ ਦੇ ਵੱਖ-ਵੱਖ ਕਾਡਰਾਂ ਵਿੱਚ ਜਵਾਨਾਂ ਦੀ ਭਰਤੀ ਕਰਨ ਦਾ ਐਲਾਨ ਕੀਤਾ ਹੈ। ਇਹ ਭਰਤੀ ਕਾਂਸਟੇਬਲ, ਹੈੱਡ ਕਾਂਸਟੇਬਲ ਅਤੇ ਸਬ-ਇੰਸਪੈਕਟਰ ਦੇ ਅਹੁਦਿਆਂ ਲਈ ਹੋਵੇਗੀ।
ਸਬ-ਇੰਸਪੈਕਟਰ ਦੇ ਅਹੁਦੇ ‘ਤੇ ਚੁਣੇ ਗਏ ਜਵਾਨਾਂ ਨੂੰ ਜ਼ਿਲ੍ਹਾ ਪੁਲਿਸ, ਆਰਮਡ ਪੁਲਿਸ, ਇੰਟੈਲੀਜੈਂਸ ਅਤੇ ਇਨਵੈਸਟੀਗੇਸ਼ਨ ਕੇਡਰ ਵਿਚ ਸੇਵਾ ਕਰਨ ਦਾ ਮੌਕਾ ਮਿਲੇਗਾ। ਹੈੱਡ ਕਾਂਸਟੇਬਲ ਦੇ ਅਹੁਦੇ ‘ਤੇ ਚੁਣੇ ਗਏ ਜਵਾਨਾਂ ਨੂੰ ਜਾਂਚ ਕੇਡਰ ਵਿਚ ਸੇਵਾ ਕਰਨ ਦਾ ਮੌਕਾ ਮਿਲੇਗਾ ਅਤੇ ਕਾਂਸਟੇਬਲ ਦੇ ਅਹੁਦੇ ਲਈ ਚੁਣੇ ਗਏ ਜਵਾਨਾਂ ਨੂੰ ਖੁਫੀਆ ਅਤੇ ਜਾਂਚ ਕੇਡਰ ਵਿਚ ਸੇਵਾ ਕਰਨ ਦਾ ਮੌਕਾ ਮਿਲੇਗਾ।
ਇਸ ਭਰਤੀ ਪ੍ਰਕਿਰਿਆ ਦਾ ਇਮਤਿਹਾਨ ਇਮਤਿਹਾਨ ਦੇ ਪੇਪਰਾਂ ਦੇ ਲੀਕ ਹੋਣ ਅਤੇ ਹੋਰ ਕਿਸਮ ਦੀਆਂ ਸੁਰੱਖਿਆ ਚਿੰਤਾਵਾਂ ਤੋਂ ਬਚਣ ਲਈ ਆਪਟੀਕਲ ਮਾਰਕ ਰੀਕੋਗਨੀਸ਼ਨ (OMR) ‘ਤੇ ਆਧਾਰਿਤ ਹੋਵੇਗਾ। ਇਸ ਦੇ ਨਾਲ ਹੀ ਦੱਸ ਦਈਏ ਕਿ ਪਿਛਲੇ ਸਾਲ ਇਹ ਪੇਪਰ ਕੰਪਿਊਟਰ ਬੇਸਡ ਹੋਇਆ ਸੀ ਪਰ ਪ੍ਰੀਖਿਆ ਵਿੱਚ ਨਕਲ ਦੇ ਕਈ ਕੇਸ ਸਾਹਮਣੇ ਆਉਣ ਤੋਂ ਬਾਅਦ ਇਹ ਪੇਪਰ ਰੱਦ ਕਰ ਦਿੱਤਾ ਗਿਆ ਸੀ ਪਰ ਹੁਣ ਫਿਰ ਤੋਂ ਇੱਕ ਵਾਰ ਇਹ ਪ੍ਰੀਖਿਆ ਹੋਣ ਜਾ ਰਹੀ ਹੈ।
https://twitter.com/PunjabPoliceInd/status/1570238525307785216?s=20&t=FBdAJkt5S-IPWX9xmVJzhg