• Latest
  • Trending
ਪੰਜਾਬ ਪੁਲਿਸ ਵੱਲੋਂ ਦਿੱਲੀ ਤੇ ਹਰਿਆਣਾ ਦੀਆਂ ਫਾਰਮਾ ਫੈਕਟਰੀਆਂ ਤੋਂ ਚਲਾਏ ਜਾ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਓਪੀਔਡਜ਼ ਮੈਨੂਫੈਕਚਰਿੰਗ ਅਤੇ ਸਪਲਾਈ ਨੈਟਵਰਕ ਦਾ ਪਰਦਾਫਾਸ਼

ਪੰਜਾਬ ਪੁਲਿਸ ਵੱਲੋਂ ਦਿੱਲੀ ਤੇ ਹਰਿਆਣਾ ਦੀਆਂ ਫਾਰਮਾ ਫੈਕਟਰੀਆਂ ਤੋਂ ਚਲਾਏ ਜਾ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਓਪੀਔਡਜ਼ ਮੈਨੂਫੈਕਚਰਿੰਗ ਅਤੇ ਸਪਲਾਈ ਨੈਟਵਰਕ ਦਾ ਪਰਦਾਫਾਸ਼

3 years ago
ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

1 hour ago
ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

1 hour ago
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

1 hour ago
ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

2 hours ago
ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

2 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

2 hours ago
Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

3 hours ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

3 hours ago
Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Thursday, November 19, 2026
No Result
View All Result
26 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਵੱਲੋਂ ਦਿੱਲੀ ਤੇ ਹਰਿਆਣਾ ਦੀਆਂ ਫਾਰਮਾ ਫੈਕਟਰੀਆਂ ਤੋਂ ਚਲਾਏ ਜਾ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਓਪੀਔਡਜ਼ ਮੈਨੂਫੈਕਚਰਿੰਗ ਅਤੇ ਸਪਲਾਈ ਨੈਟਵਰਕ ਦਾ ਪਰਦਾਫਾਸ਼

November 9, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਪੁਲਿਸ ਵੱਲੋਂ ਦਿੱਲੀ ਤੇ ਹਰਿਆਣਾ ਦੀਆਂ ਫਾਰਮਾ ਫੈਕਟਰੀਆਂ ਤੋਂ ਚਲਾਏ ਜਾ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਓਪੀਔਡਜ਼ ਮੈਨੂਫੈਕਚਰਿੰਗ ਅਤੇ ਸਪਲਾਈ ਨੈਟਵਰਕ ਦਾ ਪਰਦਾਫਾਸ਼

ਪੰਜਾਬ ਪੁਲਿਸ ਵੱਲੋਂ ਦਿੱਲੀ ਤੇ ਹਰਿਆਣਾ ਦੀਆਂ ਫਾਰਮਾ ਫੈਕਟਰੀਆਂ ਤੋਂ ਚਲਾਏ ਜਾ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਓਪੀਔਡਜ਼ ਮੈਨੂਫੈਕਚਰਿੰਗ ਅਤੇ ਸਪਲਾਈ ਨੈਟਵਰਕ ਦਾ ਪਰਦਾਫਾਸ਼

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

– 6 ਲੱਖ ਬਿਨਾਂ ਲੇਬਲ ਵਾਲੇ ਟੀਕਿਆਂ, 3.24 ਲੱਖ ਫਾਰਮਾ ਓਪੀਔਡਜ਼ ਅਤੇ 2.20 ਲੱਖ ਰੁਪਏ ਦੀ ਡਰੱਗ ਮਨੀ ਨਾਲ ਨਿਰਮਾਤਾ ਸਮੇਤ ਸੱਤ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਫਾਰਮਾ ਓਪੀਔਡਜ਼ ਖਿਲਾਫ਼ ਮਿਲੀ ਖੁਫ਼ੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਦਿੱਲੀ ਤੇ ਹਰਿਆਣਾ ਸਥਿਤ ਫਾਰਮਾ ਫੈਕਟਰੀਆਂ ਤੋਂ ਗੈਰ-ਕਾਨੂੰਨੀ ਓਪੀਔਡਜ਼ ਮੈਨੂਫੈਕਚਰਿੰਗ ਅਤੇ ਸਪਲਾਈ ਦੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਕਾਰਵਾਈ ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਅੰਬਾਲਾ, ਹਰਿਆਣਾ ਦੇ ਸਥਾਨਕ ਨਸ਼ਾ ਤਸਕਰ ਗੌਰਵ ਸਿੰਘ ਉਰਫ ਕਾਲਾ, ਜਿਸਨੂੰ 44 ਲੀਗੇਸਿਕ ਅਤੇ 44 ਐਵੀਲ ਇੰਜੈਕਸ਼ਨਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ, ਦੀ ਗ੍ਰਿਫ਼ਤਾਰੀ ਉਪਰੰਤ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦੀ ਤਿੰਨ ਮਹੀਨੇ ਦੀ ਬਾਰੀਕੀ ਨਾਲ ਜਾਂਚ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਪਲਾਇਰ ਦੀ ਗ੍ਰਿਫਤਾਰੀ ਤੋਂ ਬਾਅਦ ਮਾਮਲੇ ਦੀ ਜਾਂਚ ਕਰਦਿਆਂ, ਫਤਿਹਗੜ੍ਹ ਪੁਲਿਸ ਦੀਆਂ ਟੀਮਾਂ ਨੇ ਦਿੱਲੀ ਦੇ ਗੈਰ-ਕਾਨੂੰਨੀ ਫਾਰਮਾ ਨਿਰਮਾਤਾ ਸੁਮਿਤ ਅਗਰਵਾਲ ਜੋ ਕਿ ਪੈਕਸਨਜ਼ ਫਾਰਮਾਸਿਊਟੀਕਲਜ਼ ਪ੍ਰਾਈਵੇਟ ਲਿਮਟਿਡ ਦਾ ਮਾਲਕ ਹੈ ਅਤੇ ਜਿਸ ਦੀਆਂ ਯੂਨਿਟਾਂ ਦਿੱਲੀ ਦੇ ਰੋਹਿਣੀ ਅਤੇ ਹਰਿਆਣਾ ਦੇ ਬਹਾਦੁਰਗੜ੍ਹ ਵਿੱਚ ਹਨ, ਨੂੰ ਟਰੇਸ ਕਰਨ ਅਤੇ ਗ੍ਰਿਫਤਾਰ ਕਰਨ ਵਿੱਚ ਕਾਮਯਾਬ ਹੋਈ।
ਉਨ੍ਹਾਂ ਦੱਸਿਆ ਕਿ ਸੀ.ਆਈ.ਏ. ਫ਼ਤਹਿਗੜ੍ਹ ਸਾਹਿਬ ਦੇ ਪੁਲਿਸ ਮੁਲਾਜ਼ਮਾਂ ਅਤੇ ਦੋ ਡਰੱਗ ਇੰਸਪੈਕਟਰਾਂ ਦੀ ਟੀਮ ਨੇ ਆਪਣੇ ਸਥਾਨਕ ਡਰੱਗ ਇੰਸਪੈਕਟਰ ਦੀ ਮੌਜੂਦਗੀ ਵਿੱਚ ਬਹਾਦਰਗੜ੍ਹ ਸਥਿਤ ਫਾਰਮਾ ਫੈਕਟਰੀ ‘ਤੇ ਛਾਪਾ ਮਾਰਿਆ ਅਤੇ ਫੈਕਟਰੀ ਵਿੱਚੋਂ ਲਗਭਗ 6 ਲੱਖ ਬਿਨ੍ਹਾਂ ਲੇਬਲ ਵਾਲੇ ਟੀਕਿਆਂ ਸਮੇਤ ਕਈ ਗੈਰ-ਕਾਨੂੰਨੀ ਵਪਾਰਕ, ਵਿੱਤੀ, ਟਰਾਂਸਪੋਰਟ ਦਸਤਾਵੇਜ਼ ਬਰਾਮਦ ਕੀਤੇ। ਇਹ ਬਰਾਮਦੀ ਇਸ ਮਾਮਲੇ ਵਿੱਚ ਪਹਿਲਾਂ ਹੋਈ 3.24 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਅਤੇ 2.20 ਲੱਖ ਰੁਪਏ ਦੀ ਡਰੱਗ ਮਨੀ ਦੀ ਬਰਾਮਦੀ ਤੋਂ ਇਲਾਵਾ ਹੈ।
ਇਸ ਮਾਮਲੇ ‘ਚ ਹੁਣ ਤੱਕ ਪੁਲਿਸ ਟੀਮਾਂ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀਆਂ ਹਨ। ਗ੍ਰਿਫ਼ਤਾਰ ਕੀਤੇ ਗਏ ਪੰਜ ਹੋਰ ਮੁਲਜ਼ਮਾਂ ਦੀ ਪਛਾਣ ਮੁਹੰਮਦ ਅਰਬਾਜ਼, ਮੁਹੰਮਦ ਸਲਮਾਨ, ਮੁਹੰਮਦ ਸਾਹਬੇਜ਼, ਰਾਕੇਸ਼ ਕੁਮਾਰ ਅਤੇ ਘਨਸ਼ਿਆਮ ਸ਼ਰਮਾ ਵਜੋਂ ਹੋਈ ਹੈ।
ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਜੋ ਐਸ.ਐਸ.ਪੀ ਫਤਹਿਗੜ੍ਹ ਸਾਹਿਬ ਡਾ. ਰਵਜੋਤ ਕੌਰ ਗਰੇਵਾਲ ਦੇ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਗੌਰਵ ਦੀ ਗ੍ਰਿਫਤਾਰੀ ਤੋਂ ਬਾਅਦ ਫਤਹਿਗੜ੍ਹ ਸਾਹਿਬ ਪੁਲਿਸ ਨੇ ਗੈਰ-ਕਾਨੂੰਨੀ ਕੈਮਿਸਟਾਂ, ਫਾਰਮੇਸੀਆਂ, ਗੋਦਾਮਾਂ ਵਿੱਚ ਛਾਪੇਮਾਰੀ ਕੀਤੀ ਜਿਸ ਸਦਕਾ ਮੁਹੰਮਦ ਅਰਬਾਜ਼, ਮੁਹੰਮਦ ਸਲਮਾਨ ਅਤੇ ਮੁਹੰਮਦ ਸਾਹਬੇਜ਼ ਸਮੇਤ ਤਿੰਨ ਹੋਰ ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਸਪਲਾਇਰਾਂ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਹ ਆਗਰਾ ਤੋਂ ਨਸ਼ੀਲੇ ਪਦਾਰਥਾਂ ਦੀ ਖਰੀਦਦਾਰੀ ਕਰ ਰਹੇ ਸਨ। ਪੁਲਿਸ ਟੀਮਾਂ ਨੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਦੀ ਪਛਾਣ ਰਾਕੇਸ਼ ਕੁਮਾਰ ਵਜੋਂ ਹੋਈ ਹੈ, ਜਿਸ ਦਾ ਆਗਰਾ ਵਿੱਚ ਨਸ਼ੀਲੇ ਪਦਾਰਥਾਂ ਦਾ ਗੈਰ-ਕਾਨੂੰਨੀ ਗੋਦਾਮ ਹੈ।
ਆਈਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਰਾਕੇਸ਼ ਨੇ ਅੱਗੇ ਖੁਲਾਸਾ ਕੀਤਾ ਕਿ ਉਹ ਗਾਜ਼ੀਆਬਾਦ ਦੇ ਲੋਨੀ ਦੇਹਤ ਦੇ ਵਿਅਕਤੀ ਦੇ ਸੰਪਰਕ ਵਿੱਚ ਸੀ ਜਿਸ ਦੀ ਪਛਾਣ ਘਨਸ਼ਿਆਮ ਸ਼ਰਮਾ ਵਜੋਂ ਕੀਤੀ ਗਈ ਹੈ ਜੋ ਕਿ ਨਸ਼ੀਲੇ ਪਦਾਰਥਾਂ ਦਾ ਥੋਕ ਵਿਕਰੇਤਾ ਹੈ ਅਤੇ ਉਸ ਦੀ ਸ਼੍ਰੀ ਸ਼ਿਆਮਾ ਨਾਮੀ ਆਪਣੀ ਮੈਡੀਕਲ ਏਜੰਸੀ ਵੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਘਣਸ਼ਿਆਮ ਨੂੰ 02 ਨਵੰਬਰ, 2023 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਨਾਲ ਨਸ਼ੀਲੇ ਪਦਾਰਥਾਂ ਦੇ ਨਿਰਮਾਤਾ ਸੁਮਿਤ ਅਗਰਵਾਲ ਦੀ ਗ੍ਰਿਫ਼ਤਾਰੀ ਕਰਨ ਵਿੱਚ ਸਫਲਤਾ ਮਿਲੀ।
ਇਸ ਸਬੰਧੀ ਐਫਆਈਆਰ ਨੰ. 60 ਮਿਤੀ 12.08.23 ਨੂੰ ਐਨ.ਡੀ.ਪੀ.ਐਸ ਐਕਟ ਦੀ ਧਾਰਾ 22ਸੀ ਤਹਿਤ ਥਾਣਾ ਮੂਲੇਪੁਰ ਫਤਹਿਗੜ੍ਹ ਸਾਹਿਬ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਵਣਜ ਮੰਤਰੀ ਪੀਯੂਸ਼ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਇਟਲੀ ਦੇ ਉਪ ਪ੍ਰਧਾਨ...

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਦੁਨੀਆ ਦੀ ਸਭ ਤੋਂ...

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

by Navjot
November 19, 2026
0

ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਅਧਿਕਾਰੀਆਂ ਵੱਲੋਂ ਲਗਾਤਾਰ...

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਉੱਤਰੀ ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ਵਿੱਚ ਇੱਕ ਤੇਜ਼ ਰਫ਼ਤਾਰ SUV (ਐਸ.ਯੂ.ਵੀ.) ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਵਣਜ ਮੰਤਰੀ ਪੀਯੂਸ਼ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਇਟਲੀ ਦੇ ਉਪ ਪ੍ਰਧਾਨ...

Most Popular

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

by Ankit
3 weeks ago
0

  ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ ਮਾਨ ਸਰਕਾਰ ਮੁਲਾਜ਼ਮ ਯੂਨੀਅਨਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 