• Latest
  • Trending
ਪੰਜਾਬ ਪੁਲਿਸ ਵੱਲੋਂ ਬਿਹਾਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਨਾਲ ਸਾਂਝੀ ਕਾਰਵਾਈ ਤਹਿਤ ਮੋਗਾ ਜਵੈਲਰ ਕਤਲ ਕਾਂਡ ਵਿੱਚ ਸ਼ਾਮਿਲ ਚਾਰ ਦੋਸ਼ੀ ਗਿ੍ਰਫਤਾਰ

ਪੰਜਾਬ ਪੁਲਿਸ ਵੱਲੋਂ ਬਿਹਾਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਨਾਲ ਸਾਂਝੀ ਕਾਰਵਾਈ ਤਹਿਤ ਮੋਗਾ ਜਵੈਲਰ ਕਤਲ ਕਾਂਡ ਵਿੱਚ ਸ਼ਾਮਿਲ ਚਾਰ ਦੋਸ਼ੀ ਗਿ੍ਰਫਤਾਰ

3 years ago
ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

2 hours ago
ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

3 hours ago
ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

4 hours ago
ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

4 hours ago
ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

4 hours ago
Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

4 hours ago
ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

4 hours ago
ਪੰਜਾਬ ‘ਚ 15 ਸਤੰਬਰ ਨੂੰ ਬੰਦ ਰਹਿਣਗੇ ਸੇਵਾ ਕੇਂਦਰ

ਪੰਜਾਬ ‘ਚ 15 ਸਤੰਬਰ ਨੂੰ ਬੰਦ ਰਹਿਣਗੇ ਸੇਵਾ ਕੇਂਦਰ

4 hours ago
ਈਰਾਨ ਵਿੱਚ ਤੇਲ ਟੈਂਕਰ ਧਮਾਕੇ ਕਾਰਨ 11 ਲੋਕਾਂ ਦੀ ਮੌਤ

ਈਰਾਨ ਵਿੱਚ ਤੇਲ ਟੈਂਕਰ ਧਮਾਕੇ ਕਾਰਨ 11 ਲੋਕਾਂ ਦੀ ਮੌਤ

5 hours ago
ਰੈਪਰ Bad Bunny ਨੇ ਸੁਪਰ ਬਾਊਲ ਹਾਫਟਾਈਮ ਸ਼ੋਅ ਲਈ ਆਪਣਾ ਪਹਿਲਾ ਐਮੀ ਪੁਰਸਕਾਰ ਜਿੱਤਿਆ

ਰੈਪਰ Bad Bunny ਨੇ ਸੁਪਰ ਬਾਊਲ ਹਾਫਟਾਈਮ ਸ਼ੋਅ ਲਈ ਆਪਣਾ ਪਹਿਲਾ ਐਮੀ ਪੁਰਸਕਾਰ ਜਿੱਤਿਆ

5 hours ago
Hindi News
English News
Sunday, September 6, 2026
No Result
View All Result
27 °c
Chandigarh
28 ° Mon
29 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਵੱਲੋਂ ਬਿਹਾਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਨਾਲ ਸਾਂਝੀ ਕਾਰਵਾਈ ਤਹਿਤ ਮੋਗਾ ਜਵੈਲਰ ਕਤਲ ਕਾਂਡ ਵਿੱਚ ਸ਼ਾਮਿਲ ਚਾਰ ਦੋਸ਼ੀ ਗਿ੍ਰਫਤਾਰ

June 18, 2023
in CRIME, ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਪੁਲਿਸ ਵੱਲੋਂ ਬਿਹਾਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਨਾਲ ਸਾਂਝੀ ਕਾਰਵਾਈ ਤਹਿਤ ਮੋਗਾ ਜਵੈਲਰ ਕਤਲ ਕਾਂਡ ਵਿੱਚ ਸ਼ਾਮਿਲ ਚਾਰ ਦੋਸ਼ੀ ਗਿ੍ਰਫਤਾਰ

ਪੰਜਾਬ ਪੁਲਿਸ ਵੱਲੋਂ ਬਿਹਾਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਨਾਲ ਸਾਂਝੀ ਕਾਰਵਾਈ ਤਹਿਤ ਮੋਗਾ ਜਵੈਲਰ ਕਤਲ ਕਾਂਡ ਵਿੱਚ ਸ਼ਾਮਿਲ ਚਾਰ ਦੋਸ਼ੀ ਗਿ੍ਰਫਤਾਰ

– ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਵਿੱਚੋਂ ਅਪਰਾਧਿਕ ਨੈੱਟਵਰਕਾਂ ਨੂੰ ਨੇਸਤੇ-ਨਾਬੂਤ ਕਰਨ ਲਈ ਵਚਨਬੱਧ

– ਪੁਲਿਸ ਟੀਮਾਂ ਨੇ ਮੁਲਜ਼ਮਾਂ ਕੋਲੋਂ ਮੌਕਾ ਵਾਰਦਾਤ ’ਤੇ ਵਰਤੇ ਦੋ ਪਿਸਤੌਲ ਅਤੇ ਮਿ੍ਰਤਕ ਜੌਹਰੀ ਦਾ ਇੱਕ ਲਾਇਸੈਂਸੀ ਰਿਵਾਲਵਰ ਵੀ ਕੀਤਾ ਬਰਾਮਦ

– ਪੰਜਵੇਂ ਦੋਸ਼ੀ ਦੀ ਵੀ ਕਰ ਲਈ ਹੈ ਸ਼ਨਾਖ਼ਤ , ਪੁਲਿਸ ਟੀਮਾਂ ਵੱਲੋਂ ਉਕਤ ਪੰਜਵੇਂ ਦੋਸ਼ੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ: ਡੀਜੀਪੀ ਗੌਰਵ ਯਾਦਵ

ਚੰਡੀਗੜ/ਮੋਗਾ, 18 ਜੂਨ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਅਤੇ ਮੋਗਾ ਪੁਲਿਸ ਨੇ ਬਿਹਾਰ ਪੁਲਿਸ ਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਚਲਾਏ ਸਾਂਝੇ ਅਪਰੇਸ਼ਨ ਤਹਿਤ ਮੋਗਾ ਜਵੈਲਰ ਕਤਲ ਕੇਸ ਵਿੱਚ ਸ਼ਾਮਲ 4 ਦੋਸ਼ੀਆਂ ਨੂੰ ਗਿਰਫਤਾਰ ਕਰਕੇ ਉਕਤ ਕਤਲ ਕਾਂਡ ਦੀ ਗੁੱਥੀ ਸੁਲਝਾ ਲਈ ਹੈ ।

ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਕਤਲ ਨੂੰ ਅੰਜਾਮ ਦੇਣ ਵਾਲਿਆਂ ਵਿੱਚ ਸ਼ਾਮਲ 3 ਦੋਸ਼ੀਆਂ ਨੂੰ ਪਟਨਾ , ਬਿਹਾਰ ਤੋਂ ਅਤੇ ਇੱਕ ਦੋਸ਼ੀ ਨੂੰ ਨਾਂਦੇੜ , ਮਹਾਂਰਾਸ਼ਟਰ ਤੋਂ ਗਿਰਫਤਾਰ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ 12 ਜੂਨ 2023 ਨੂੰ ਮੋਗਾ ਵਿੱਚ ਪੰਜ ਅਣਪਛਾਤੇ ਵਿਅਕਤੀਆਂ ਨੇ ਇੱਕ ਸਵਰਨਕਾਰੀ (ਜਿਊਲਰੀ) ਦੁਕਾਨ ਦੇ ਮਾਲਕ ਪਰਮਿੰਦਰ ਸਿੰਘ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ ਅਤੇ ਉਸ ਦੀ ਦੁਕਾਨ ‘ਏਸ਼ੀਆ ਜਵੈਲਰਜ਼’ ਚੋਂ ਬੰਦੂਕ ਦੀ ਨੋਕ ‘ਤੇ ਸੋਨੇ ਦੇ ਗਹਿਣੇ ਲੁੱਟ ਲਏ ਸਨ। ਗ਼ੌਰਤਲਬ ਹੈ ਕਿ ਮੌਕਾ ਵਾਰਦਾਤ ਤੋਂ ਫਰਾਰ ਹੋਣ ਤੋਂ ਪਹਿਲਾਂ ਦੋਸ਼ੀਆਂ ਨੇ ਮਿ੍ਰਤਕ ਪਰਮਿੰਦਰ ਸਿੰਘ ਤੋਂ ਉਸਦਾ ਲਾਇਸੈਂਸੀ ਰਿਵਾਲਵਰ ਵੀ ਖੋਹ ਲਿਆ ਸੀ ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਿੰਨ ਮੁਲਜਮਾਂ ਜਿੰਨਾਂ ਦੀ ਪਛਾਣ ਰਾਜਵਿੰਦਰ ਸਿੰਘ ਉਰਫ ਮੰਗਾ ਉਰਫ ਰਾਜੂ ਵਾਸੀ ਮੋਗਾ, ਰਾਜਵੀਰ ਸਿੰਘ ਉਰਫ ਅਵਿਨਾਸ਼ ਸਿੰਘ ਵਾਸੀ ਬਿਹਾਰ ਅਤੇ ਵਰੁਣ ਜੈਜ਼ੀ ਉਰਫ ਵਾਨੂ ਵਾਸੀ ਜਲੰਧਰ ਵਜੋਂ ਹੋਈ , ਨੂੰ ਬਿਹਾਰ ਦੇ ਪਟਨਾ ਤੋਂ ਗਿ੍ਰਫਤਾਰ ਕੀਤਾ ਗਿਆ ਹੈ। ਜਦਕਿ ਚੌਥੇ ਮੁਲਜ਼ਮ , ਜਿਸਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੋਪੀ ਵਜੋਂ ਹੋਈ ਹੈ, ਨੂੰ ਮਹਾਰਾਸ਼ਟਰ ਦੇ ਜ਼ਿਲਾ ਨਾਂਦੇੜ ਤੋਂ ਗਿ੍ਰਫਤਾਰ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਵਾਰਦਾਤ ਦੌਰਾਨ ਵਰਤੇ ਗਏ ਦੋ ਪਿਸਤੌਲ, ਜਿਨਾਂ ਵਿੱਚ ਇੱਕ .315 ਬੋਰ (ਦੇਸੀ ) ਅਤੇ ਇੱਕ .32 ਬੋਰ ਪਿਸਤੌਲ ਸਮੇਤ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਨਾ ਦੱਸਿਆ ਕਿ ਪੁਲੀਸ ਨੇ ਮੁਲਜਮਾਂ ਕੋਲੋਂ ਮਿ੍ਰਤਕ ਪਰਮਿੰਦਰ ਸਿੰਘ ਦਾ ਲਾਇਸੈਂਸੀ ਰਿਵਾਲਵਰ ਵੀ ਬਰਾਮਦ ਕੀਤਾ ਹੈ।

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਰੇ ਮੁਲਜ਼ਮ ਜੁਰਾਇਮ-ਪੇਸ਼ਾ( ਹਿਸਟਰੀ ਸ਼ੀਟਰ) ਹਨ ਅਤੇ ਇਨਾਂ ਖ਼ਿਲਾਫ਼ ਪੰਜਾਬ ਅਤੇ ਬਿਹਾਰ ਰਾਜ ਵਿੱਚ ਡਕੈਤੀ, ਚੋਰੀ, ਅਸਲਾ ਐਕਟ, ਐਨਡੀਪੀਐਸ ਐਕਟ ਆਦਿ ਦੇ ਅਪਰਾਧਿਕ ਮਾਮਲੇ ਦਰਜ ਹਨ। ਉਨਾਂ ਦੱਸਿਆ ਕਿ ਮੁਲਜ਼ਮ ਰਾਜਵੀਰ ਇਸ ਤੋਂ ਪਹਿਲਾਂ ਜਲੰਧਰ ਦੀ ਅਦਾਲਤ ਵਿੱਚ ਪੇਸ਼ੀ ਦੌਰਾਨ ਪੁਲੀਸ ਹਿਰਾਸਤ ਵਿੱਚੋਂ ਭੱਜ ਗਿਆ ਸੀ ਅਤੇ ਉਦੋਂ ਤੋਂ ਹੀ ਫਰਾਰ ਸੀ।

ਉਨਾਂ ਕਿਹਾ ਕਿ ਪੁਲਿਸ ਨੇ ਪੰਜਵੇਂ ਦੋਸ਼ੀ ਗੋਲੂ ਵਾਸੀ ਪਟਨਾ, ਬਿਹਾਰ ਦੀ ਵੀ ਸ਼ਨਾਖ਼ਤ ਕਰ ਲਈ ਹੈ ਅਤੇ ਬੜੀ ਮੁਸਤੈਦੀ ਨਾਲ ਪੁਲਿਸ ਦੀਆਂ ਕਈ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਉਨਾਂ ਕਿਹਾ ਕਿ ਜਲਦ ਹੀ ਫ਼ਰਾਰ ਮੁਲਜ਼ਮ ਜੇਲ ਦੀਆਂ ਸੀਖਾਂ ਪਿੱਛੇ ਹੋਵੇਗਾ।

ਇਸ ਕੇਸ ਸਬੰਧੀ ਐਫਆਈਆਰ ਨੰ. 105 ਮਿਤੀ 12/06/2023 ਨੂੰ ਪਹਿਲਾਂ ਹੀ ਆਈ.ਪੀ.ਸੀ. ਦੀ ਧਾਰਾ 396, 394, 397, 459 ਅਤੇ 379ਬੀ ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ ਮੋਗਾ ਦੱਖਣੀ ਵਿਖੇ ਦਰਜ ਕੀਤੀ ਜਾ ਚੁੱਕੀ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

by Navjot
September 6, 2026
0

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ     ਨਵੀਂ ਦਿੱਲੀ, 6 ਸਤੰਬਰ (ਵਿਸ਼ਵ ਵਾਰਤਾ) ਰੱਖਿਆ ਮੰਤਰੀ...

ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

by Navjot
September 6, 2026
0

ਫਿਲਮ 'ਰਾਵੀ ਦੇ ਕੰਡੇ' ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ   ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) ਪੰਜਾਬੀ ਫਿਲਮ 'ਰਾਵੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 6, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

by Navjot
September 6, 2026
0

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ   ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) ਐਤਵਾਰ ਨੂੰ ਦਿੱਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

by Navjot
September 6, 2026
0

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ     ਨਵੀਂ ਦਿੱਲੀ, 6 ਸਤੰਬਰ (ਵਿਸ਼ਵ ਵਾਰਤਾ) ਰੱਖਿਆ ਮੰਤਰੀ...

Most Popular

Hukamnama Sri Darbar Sahib Today – 25 August 2026 | Ang 618 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 August 2026 | Ang 618 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 25-08-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 