ਪੰਜਾਬ ਪੁਲਿਸ 4358 ਕਾਂਸਟੇਬਲਾਂ ਦੀ ਭਰਤੀ ਦਾ ਮਾਮਲਾ
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਪੜ੍ਹੋ ਕਦੋਂ ਵੰਡੇ ਜਾਣਗੇ ਨਿਯੁਕਤੀ ਪੱਤਰ
ਚੰਡੀਗੜ੍ਹ,27 ਮਈ(ਵਿਸ਼ਵ ਵਾਰਤਾ)- ਪੰਜਾਬ ਪੁਲਿਸ ਵਿੱਚ ਹੋਈ 4358 ਕਾਂਸਟੇਬਲਾਂ ਦੀ ਭਰਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਨ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਸਰਕਾਰ ਜਲਦ ਹੀ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੀ ਹੈ। ਦੱਸ ਦਈਏ ਕਿ ਹਾਲ ਹੀ ‘ਚ ਕਾਂਸਟੇਬਲ ਲਈ ਯੋਗਤਾ ਪੂਰੀ ਕਰਨ ਵਾਲੇ ਨੌਜਵਾਨਾਂ ਨੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਧਰਨਾ ਦਿੱਤਾ ਸੀ।
ਮੈਨੂੰ ਇਹ ਜਾਣਕਾਰੀ ਦਿੰਦਿਆਂ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਅੱਜ ਸਾਡੀ ਸਰਕਾਰ ਨੇ ਪੰਜਾਬ ਪੁਲਸ ਦੇ ਲਈ ਚੁਣੇ ਗਏ 4358 ਕਾਂਸਟੇਬਲ ਦੀ ਭਰਤੀ ਦੀ ਪ੍ਰੀਖਿਆ ਦੇ ਨਤੀਜੇ ਨੂੰ ਨਿਰਪੱਖ ਢੰਗ ਨਾਲ ਸਿਰੇ ਚਾੜ੍ਹਿਆ ਹੈ…
ਸਾਰੇ ਚੁਣੇ ਗਏ ਉਮੀਦਵਾਰਾਂ ਨੂੰ ਮੈਡੀਕਾਲ ਜਾਂਚ ਅਤੇ ਤਸਦੀਕ ਉਪਰੰਤ ਨਿਯੁਕਤੀ ਪੱਤਰ ਜਲਦ ਵੰਡਾਂਗੇ..
— Bhagwant Mann (@BhagwantMann) May 27, 2022