• Latest
  • Trending
ਪੰਜਾਬ ਪੁਲੀਸ ਵੱਲੋਂ ਪਾਕਿ-ਸਮਰਥਕ ਰੈਕੇਟ ਦਾ ਪਰਦਾਫਾਸ਼, ਵਿਦੇਸ਼ੀ ਹਥਿਆਰ ਅਤੇ ਡਰੱਗ ਮਨੀ ਬਰਾਮਦ

ਪੰਜਾਬ ਪੁਲੀਸ ਵੱਲੋਂ ਪਾਕਿ-ਸਮਰਥਕ ਰੈਕੇਟ ਦਾ ਪਰਦਾਫਾਸ਼, ਵਿਦੇਸ਼ੀ ਹਥਿਆਰ ਅਤੇ ਡਰੱਗ ਮਨੀ ਬਰਾਮਦ

6 years ago
Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

9 hours ago
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

11 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

12 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

12 hours ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

12 hours ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

12 hours ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

12 hours ago
Hindi News
English News
Wednesday, November 18, 2026
No Result
View All Result
11 °c
Chandigarh
19 ° Thu
20 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲੀਸ ਵੱਲੋਂ ਪਾਕਿ-ਸਮਰਥਕ ਰੈਕੇਟ ਦਾ ਪਰਦਾਫਾਸ਼, ਵਿਦੇਸ਼ੀ ਹਥਿਆਰ ਅਤੇ ਡਰੱਗ ਮਨੀ ਬਰਾਮਦ

July 13, 2020
in ਖਬਰਾਂ, ਪੰਜਾਬ
ਪੰਜਾਬ ਪੁਲੀਸ ਵੱਲੋਂ ਪਾਕਿ-ਸਮਰਥਕ ਰੈਕੇਟ ਦਾ ਪਰਦਾਫਾਸ਼, ਵਿਦੇਸ਼ੀ ਹਥਿਆਰ ਅਤੇ ਡਰੱਗ ਮਨੀ ਬਰਾਮਦ

ਪੰਜਾਬ ਪੁਲੀਸ ਵੱਲੋਂ ਪਾਕਿ-ਸਮਰਥਕ ਰੈਕੇਟ ਦਾ ਪਰਦਾਫਾਸ਼, ਵਿਦੇਸ਼ੀ ਹਥਿਆਰ ਅਤੇ ਡਰੱਗ ਮਨੀ ਬਰਾਮਦ
• ਸਰਹੱਦ ਪਾਰੋਂ ਨਸ਼ਿਆਂ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਅੰਤਰਰਾਜੀ ਤਸਕਰੀ ਲਈ ਗਿ੍ਰਫ਼ਤਾਰ 4 ਵਿਅਕਤੀਆਂ ਵਿੱਚ ਇੱਕ ਬੀ.ਐਸ.ਐਫ. ਦਾ ਸਿਪਾਹੀ ਵੀ
• ਪਿਛਲੇ 15 ਦਿਨਾਂ ਦੌਰਾਨ ਜੰਮੂ-ਕਸ਼ਮੀਰ ਦੇ ਸਾਂਬਾ ਸੈਕਟਰ ਵਿੱਚ ਭਾਰਤ-ਪਾਕਿ ਸਰਹੱਦ ਤੋਂ ਭਾਰਤ ਵਿੱਚ ਤਕਰੀਬਨ 40 ਕਿੱਲੋ ਹੈਰੋਇਨ ਦੀ ਤਸਕਰੀ ਕਰਨ ਦਾ ਸ਼ੱਕ

ਚੰਡੀਗੜ, 13 ਜੁਲਾਈ( ਵਿਸ਼ਵ ਵਾਰਤਾ)- ਪੰਜਾਬ ਪੁਲੀਸ ਨੇ 4 ਵਿਅਕਤੀਆਂ ਦੀ ਗਿ੍ਰਫਤਾਰੀ ਨਾਲ ਪਾਕਿਸਤਾਨ ਤੋਂ ਚਲਾਏ ਜਾ ਰਹੇ ਨਸ਼ਿਆਂ ਅਤੇ ਗੈਰਕਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਰੈਕੇਟ ਦਾ ਪਰਦਾਫਾਸ ਕੀਤਾ ਹੈ ਜਿਨਾਂ ਵਿੱਚ ਜੰਮੂ-ਕਸਮੀਰ ਦੇ ਸਾਂਬਾ ਜਿਲੇ ਵਿੱਚ ਤਾਇਨਾਤ ਇੱਕ ਬੀਐਸਐਫ ਸਿਪਾਹੀ ਵੀ ਸ਼ਾਮਲ ਹੈ। ਸਿਪਾਹੀ ਸੁਮਿਤ ਕੁਮਾਰ ਉਰਫ਼ ਨੋਨੀ ਤੋਂ ਵਿਦੇਸ਼ੀ ਹਥਿਆਰ ਵਜੋਂ 9 ਮਿਲੀਮੀਟਰ ਦੀ ਤੁਰਕੀ ਦੀ ਬਣੀ ਜਿਗਾਨਾ ਪਿਸਟਲ ਸਮੇਤ 80 ਜਿੰਦਾ ਕਾਰਤੂਸ (ਜਿੰਨਾਂ ਉਪਰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਦੇ ਨਿਸ਼ਾਨ ਉਕਰੇ ਹੋਏ ਹਨ), ਦੋ ਮੈਗਜ਼ੀਨ ਅਤੇ 12 ਬੋਰ ਦੀ ਬੰਦੂਕ ਦੇ ਦੋ ਜਿੰਦਾ ਕਾਰਤੂਸ ਸਮੇਤ ਨਸ਼ੇ ਦੀ ਰਕਮ 32.30 ਲੱਖ ਰੁਪਏ ਬਰਾਮਦ ਕੀਤੀ ਗਈ ਹੈ।

ਪੰਜਾਬ ਦੇ ਡੀਜੀਪੀ ਸ੍ਰੀ ਦਿਨਕਰ ਗੁਪਤਾ ਅਨੁਸਾਰ ਸਿਪਾਹੀ ਸੁਮਿਤ ਕੁਮਾਰ ਉਰਫ ਨੋਨੀ, ਪਿੰਡ ਮਗਰ ਮੂੰਡੀਆਂ ਥਾਣਾ ਦੋਰਾਂਗਲਾ, ਜਿਲਾ ਗੁਰਦਾਸਪੁਰ ਸਮੇਤ ਤਿੰਨ ਹੋਰ ਸਿਮਰਜੀਤ ਸਿੰਘ ਉਰਫ ਸਿੰਮਾ, ਮਨਪ੍ਰੀਤ ਸਿੰਘ ਅਤੇ ਅਮਨਪ੍ਰੀਤ ਸਿੰਘ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ ਜਿਨਾਂ ਵਿਰੁੱਧ ਆਈਪੀਸੀ ਦੀ ਧਾਰਾ 302, 506, 341, 120 ਬੀ, 212 ਅਤੇ 216, 25 ਅਸਲਾ ਐਕਟ ਅਧੀਨ ਥਾਣਾ ਕਰਤਾਰਪੁਰ ਜਿਲਾ ਜਲੰਧਰ ਵਿਖੇ ਦਰਜ ਕੀਤਾ ਗਿਆ ਹੈ। ਅਮਨਪ੍ਰੀਤ ਸਿੰਘ, ਸਿਮਰਨਜੀਤ ਸਿੰਘ ਅਤੇ ਸੁਖਵੰਤ ਸਿੰਘ, ਸਾਰੇ ਵਾਸੀ ਪਿੰਡ ਧੀਰਪੁਰ, ਖਿਲਾਫ ਪਹਿਲਾਂ ਹੀ ਜਗਜੀਤ ਸਿੰਘ ਦੇ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ।
ਵੇਰਵੇ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਜਲੰਧਰ (ਦਿਹਾਤੀ) ਪੁਲਿਸ ਨੇ ਅਮਨਪ੍ਰੀਤ ਸਿੰਘ ਨੂੰ 11 ਜੁਲਾਈ ਨੂੰ ਜਗਜੀਤ ਦੇ ਕਤਲ ਕੇਸ ਵਿੱਚ ਗਿ੍ਰਫਤਾਰ ਕੀਤਾ ਸੀ ਅਤੇ ਜਾਂਚ ਦੌਰਾਨ ਅਮਨਪ੍ਰੀਤ ਨੇ ਖੁਲਾਸਾ ਕੀਤਾ ਕਿ ਉਹ ਅਤੇ ਉਸਦਾ ਭਰਾ ਪਾਕਿਸਤਾਨ ਦੇ ਇੱਕ ਤਸਕਰ ਸ਼ਾਹ ਮੂਸਾ ਨਾਲ ਭਾਰਤ-ਪਾਕਿ ਸਰਹੱਦ ਪਾਰੋਂ ਹਥਿਆਰ ਅਤੇ ਨਸ਼ਾ ਤਸਕਰੀ ਲਈ ਸੰਪਰਕ ਵਿੱਚ ਸਨ।
ਅਮਨਪ੍ਰੀਤ ਨੇ ਖੁਲਾਸਾ ਕੀਤਾ ਕਿ ਉਹ ਮਨਪ੍ਰੀਤ ਸਿੰਘ ਅਤੇ ਜੰਮੂ ਕਸਮੀਰ ਦੀ ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਇੱਕ ਸਿਪਾਹੀ ਰਾਹੀਂ ਸ਼ਾਹ ਮੂਸਾ ਨਾਲ ਸੰਪਰਕ ਵਿੱਚ ਆਏ ਸੀ। ਉਸਨੇ ਕਿਹਾ ਕਿ ਸਿਪਾਹੀ ਸੁਮਿਤ ਕੁਮਾਰ ਇਸ ਤੋਂ ਪਹਿਲਾਂ ਇੱਕ ਕਤਲ ਕੇਸ ਦੀ ਸੁਣਵਾਈ ਦੌਰਾਨ ਗੁਰਦਾਸਪੁਰ ਜੇਲ ਵਿੱਚ ਬੰਦ ਸੀ, ਜਿਥੇ ਉਹ ਮਨਪ੍ਰੀਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਦਾਰਾਪੁਰ ਥਾਣਾ ਭੈਣੀ ਮੀਆਂ ਖਾਂ ਜ਼ਿਲਾ ਗੁਰਦਾਸਪੁਰ ਦੇ ਸੰਪਰਕ ਵਿੱਚ ਆਇਆ ਸੀ।
ਸ੍ਰੀ ਗੁਪਤਾ ਨੇ ਦੱਸਿਆ ਕਿ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਦੀ ਸਾਜਿਸ਼ ਗੁਰਦਾਸਪੁਰ ਜੇਲ ਵਿੱਚ ਰਚੀ ਗਈ ਸੀ। ਮਨਪ੍ਰੀਤ ਨੇ ਅੱਗੇ ਅਮਨਪ੍ਰੀਤ, ਸਿਮਰਨਜੀਤ ਅਤੇ ਸੁਖਵੰਤ ਨੂੰ ਸਿਪਾਹੀ ਸੁਮਿਤ ਕੁਮਾਰ ਨਾਲ ਜਾਣੂ ਕਰਵਾਇਆ ਸੀ।
ਇਨਾਂ ਖੁਲਾਸਿਆਂ ਪਿੱਛੋਂ ਜਲੰਧਰ ਦਿਹਾਤੀ ਪੁਲਿਸ ਨੇ ਸਿਮਰਜੀਤ ਅਤੇ ਮਨਪ੍ਰੀਤ ਨੂੰ 12 ਜੁਲਾਈ ਨੂੰ ਗਿ੍ਰਫਤਾਰ ਕੀਤਾ ਸੀ, ਜਦੋਂ ਕਿ ਡੀਜੀਪੀ ਪੰਜਾਬ ਨੇ ਸ਼ਨੀਵਾਰ (11 ਜੁਲਾਈ) ਨੂੰ ਡੀਜੀ ਬੀਐਸਐਫ ਕੋਲ ਨਿੱਜੀ ਤੌਰ ‘ਤੇ ਇਹ ਮਾਮਲਾ ਉਠਾਉਣ ਤੋਂ ਬਾਅਦ ਸਿਪਾਹੀ ਸੁਮਿਤ ਕੁਮਾਰ ਨੂੰ ਬੀਐਸਐਫ ਦੇ ਤਾਲਮੇਲ ਨਾਲ ਗਿ੍ਰਫ਼ਤਾਰ ਕਰ ਲਿਆ ਗਿਆ ਸੀ।
ਡੀਜੀਪੀ ਨੇ ਕਿਹਾ ਕਿ ਸੁਮਿਤ ਨੇ ਬਾਰਡਰ ਪਾਰੋਂਂ ਬਾਰ ਬਾਰ ਨਸੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਿਚ ਆਪਣੀ ਸ਼ਮੂਲੀਅਤ ਦਾ ਖੁਲਾਸਾ ਕੀਤਾ ਹੈ। ਪਹਿਲੀ ਵਾਰ ਉਸ ਨੇ ਸਰਹੱਦੀ ਵਾੜ ਰਾਹੀਂ 15 ਪੈਕੇਟ ਹੈਰੋਇਨ ਪ੍ਰਾਪਤ ਕਰਨ ਅਤੇ ਅੱਗੇ ਭੇਜਣ ਵਿਚ ਸਹਾਇਤਾ ਕੀਤੀ ਸੀ, ਜਦੋਂ ਕਿ ਦੂਜੀ ਵਾਰ ਉਸਨੇ 25 ਪੈਕੇਟ ਹੈਰੋਇਨ ਅਤੇ ਸਰਹੱਦ ‘ਤੇ 9 ਮਿਲੀਮੀਟਰ ਦੀ ਇਕ ਜ਼ਿਗਾਨਾ ਪਿਸਤੌਲ ਭਾਰਤ-ਪਾਕਿ ਸਰਹੱਦੀ ਵਾੜ ਰਾਹੀਂ ਪ੍ਰਾਪਤ ਕੀਤੀ ਜਿਥੇ ਉਸ ਨੂੰ ਤਾਇਨਾਤ ਕੀਤਾ ਗਿਆ ਸੀ। ਕੁੱਝ ਅਣਪਛਾਤੇ ਵਿਅਕਤੀਆਂ ਨੂੰ ਇਹ ਹੈਰੋਇਨ ਦੇਣ ਪਿੱਛੋਂ ਉਸਨੇ ਪਿਸਤੌਲ ਆਪਣੇ ਲਈ ਰੱਖ ਲਈ ਸੀ। ਸੁਮਿਤ ਨੂੰ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਖੇਪਾਂ ਦੀ ਸਫਲਤਾਪੂਰਵਕ ਪ੍ਰਾਪਤੀ ਅਤੇ ਅੱਗੇ ਭੇਜਣ ਵਜੋਂ 39 ਲੱਖ ਰੁਪਏ ਮਿਲੇ ਸਨ ਜਿਸ ਵਿੱਚੋ ਪਹਿਲਾਂ 15 ਲੱਖ ਰੁਪਏ ਅਤੇ ਮੁੜ 24 ਲੱਖ ਰੁਪਏ ਦੀਆਂ ਦੋ ਕਿਸ਼ਤਾਂ ਵਿਚ ਉਸ ਨੂੰ ਇਹ ਪੈਸੇ ਮਿਲੇ ਸਨ।
ਡੀਜੀਪੀ ਪੰਜਾਬ ਨੇ ਅੱਗੇ ਕਿਹਾ ਕਿ ਹੁਣ ਤੱਕ ਕੀਤੀ ਗਈ ਜਾਂਚ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਹੱਤਿਆ ਕਾਂਡ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਸਿਪਾਹੀ ਸੁਮਿਤ ਕੁਮਾਰ ਨੂੰ ਸਾਂਬਾ ਸੈਕਟਰ ਵਿੱਚ ਇੱਕ ਗਾਰਡ ਟਾਵਰ ਵਿਖੇ ਤਾਇਨਾਤ ਕੀਤਾ ਗਿਆ ਸੀ ਜਿੱਥੋਂ ਉਹ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਉਤੇ ਨਿਗਰਾਨੀ ਰੱਖਦਾ ਸੀ ਅਤੇ ਸਰਹੱਦ ਪਾਰੋਂ ਸਮਗਲਿੰਗ ਕਰਨ ਵਾਲੇ ਮਨਪ੍ਰੀਤ ਸਿੰਘ ਅਤੇ ਸੁਖਵੰਤ ਸਿੰਘ ਦੇ ਸੰਪਰਕ ਵਿੱਚ ਰਹਿੰਦਾ ਸੀ ਅਤੇ ਅੱਗੋਂ ਇਹ ਦੋਵੇ ਪਾਕਿਸਤਾਨ ਵਿਚਲੇ ਸੰਪਰਕ ਸ਼ਾਹ ਮੂਸਾ ਨਾਲ ਰੱਖਦੇ ਸੀ।
ਮੋਡਿਊਲ ਦੇ ਕੰਮ ਢੰਗ ਦੇ ਵੇਰਵੇ ਦਿੰਦਿਆਂ ਸ੍ਰੀ ਗੁਪਤਾ ਨੇ ਕਿਹਾ ਕਿ ਨਸ਼ੇ ਦੀਆਂ ਖੇਪਾਂ ਅਤੇ ਹਥਿਆਰਾਂ ਦੀਆਂ ਫੋਟੋਆਂ ਪਾਕਿਸਤਾਨ ਤੋਂ ਪ੍ਰਾਪਤ ਹੋਣ ਪਿੱਛੋਂ ਮਨਪ੍ਰੀਤ ਸਿੰਘ ਅਤੇ ਸੁਖਵੰਤ ਸਿੰਘ ਆਪਣੇ ਮੋਬਾਈਲ ਫੋਨ ਤੋਂ ਸਿਪਾਹੀ ਸੁਮਿਤ ਕੁਮਾਰ ਨੂੰ ਭੇਜਦੇ ਸਨ। ਦੂਜੇ ਪਾਸੇ ਸੁਮਿਤ ਇੱਧਰੋਂ ਸਰਹੱਦੀ ਕੰਡਿਆਲੀ ਤਾਰ ਦੀਆਂ ਤਸਵੀਰਾਂ, ਉਸ ਸਥਾਨ ਦਾ ਸਕਰੀਨ ਸ਼ਾਟ, ਸਰਹੱਦੀ ਪਿੱਲਰ ਦੇ ਨੰਬਰ ਅਤੇ ਇਲਾਕੇ ਦੇ ਆਸ-ਪਾਸ ਦੇ ਪਿੰਡਾਂ ਦਾ ਵੇਰਵਾ ਸਰਹੱਦ ਪਾਰ ਕਰਨ ਵਾਲੇ ਸਮਗਲਰਾਂ/ਸਹਿਯੋਗੀਆਂ ਨੂੰ ਭੇਜਦਾ ਸੀ ਜੋ ਬਦਲੇ ਵਿਚ ਪਾਕਿਸਤਾਨੀ ਤਸਕਰ ਨਾਲ ਡਿਲਿਵਰੀ ਲਈ ਤਾਲਮੇਲ ਕਰਦੇ ਸਨ।
ਡੀਜੀਪੀ ਨੇ ਕਿਹਾ ਕਿ ਬਾਅਦ ਵਿੱਚ ਖੇਪ ਦੀ ਸਪੁਰਦਗੀ ਲਈ ਪੂਰਵ-ਨਿਰਧਾਰਤ ਮਿਤੀ ਅਤੇ ਸਮੇਂ ’ਤੇ ਪਾਕਿਸਤਾਨੀ ਤਸਕਰਾਂ ਵੱਲੋਂ ਆਪਣਾ ਬੰਦਾ ਆਮ ਤੌਰ ‘ਤੇ ਦੁਪਹਿਰ ਨੂੰ ਸਥਾਨ ਦੀ ਮੁੜ ਨਿਸ਼ਾਨਦੇਹੀ ਕਰਵਾਉਣ ਅਤੇ ਸੁਮਿਤ ਕੁਮਾਰ ਨਾਲ ਸੰਪਰਕ ਸਥਾਪਤ ਕਰਨ ਲਈ ਭੇਜਿਆ ਜਾਂਦਾ ਸੀ। ਉਨਾਂ ਕਿਹਾ ਕਿ ਫਿਰ ਉਸੇ ਰਾਤ ਹੀ ਪਾਕਿਸਤਾਨੀ ਤਸਕਰ ਸਿਪਾਹੀ ਸੁਮਿਤ ਕੁਮਾਰ ਦੀ ਸ਼ਿਫਟ ਡਿਊਟੀ ਦੌਰਾਨ ਪਹਿਲਾਂ ਤੋਂ ਨਿਰਧਾਰਤ ਜਗਾ ‘ਤੇ ਆਉਂਦੇ ਸਨ ਅਤੇ ਰੌਸ਼ਨੀ ਦਾ ਫਲੈਸ਼ ਕਰਨ ਦੇ ਰੂਪ ਵਿੱਚ ਸੁਮਿਤ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਡਰੱਗ/ਹਥਿਆਰਾਂ ਦੀ ਖੇਪ ਨੂੰ ਸਰਹੱਦ ਦੀ ਵਾੜ ਦੇ ਉੱਪਰੋਂ ਸੁੱਟ ਦਿੰਦੇ ਸੀ। ਸੁਮਿਤ ਬਾਅਦ ਵਿਚ ਇਸ ਖੇਪ ਨੂੰ ਪ੍ਰਾਪਤ ਕਰਕੇ ਅੱਗੇ ਦੇਣ ਲਈ ਨੇੜਲੀਆਂ ਝਾੜੀਆਂ ਵਿਚ ਛੁਪਾ ਦਿੰਦਾ ਸੀ।
ਸ੍ਰੀ ਗੁਪਤਾ ਨੇ ਕਿਹਾ ਕਿ ਬਾਅਦ ਵਿਚ ਸੁਮੀਤ ਅਗਲੀ ਸ਼ਿਫਟ ਦੌਰਾਨ ਅਗਲੇ ਦਿਨ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਆਪਣੇ ਸਾਥੀਆਂ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਆਪਣੇ ਗਾਰਡ ਟਾਵਰਾਂ ਤੋਂ ਲਗਭਗ 50 ਮੀਟਰ ਦੀ ਦੂਰੀ ‘ਤੇ ਇਹ ਖੇਪ ਸੌਂਪ ਦਿੰਦਾ ਸੀ। ਡੀਜੀਪੀ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਅਜੇ ਜਾਰੀ ਹੈ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

by Ankit
November 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 18-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

by Jaspreet Kaur
November 17, 2026
0

ਜਾਗਤ ਜੋਤ ਸਤਿਕਾਰ ਸੋਧ ਐਕਟ 'ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ...

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

by Ankit
November 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 18-11-2026 |...

Most Popular

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

by Ranjit Singh
4 days ago
0

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24 ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 