• Latest
  • Trending
ਪੰਜਾਬ ਬਚਾਓ ਯਾਤਰਾ ਨੇ ਦਿੱਲੀ ਆਧਾਰਿਤ ਪਾਰਟੀਆਂ ਖਿਲਾਫ ਤੂਫਾਨ ਖੜ੍ਹਾ ਕੀਤਾ: ਸੁਖਬੀਰ ਸਿੰਘ ਬਾਦਲ

ਪੰਜਾਬ ਬਚਾਓ ਯਾਤਰਾ ਨੇ ਦਿੱਲੀ ਆਧਾਰਿਤ ਪਾਰਟੀਆਂ ਖਿਲਾਫ ਤੂਫਾਨ ਖੜ੍ਹਾ ਕੀਤਾ: ਸੁਖਬੀਰ ਸਿੰਘ ਬਾਦਲ

2 years ago
PM Modi ਅੱਜ ਯੂਪੀ ਅਤੇ ਓਡੀਸ਼ਾ ਦੇ ਦੌਰੇ ’ਤੇ, ਵਾਰਾਣਸੀ ’ਚ ਹਵਾਈ ਫੌਜ ਦਾ ਏਅਰ ਸ਼ੋਅ ਦੇਖਣਗੇ

PM Modi ਅੱਜ ਯੂਪੀ ਅਤੇ ਓਡੀਸ਼ਾ ਦੇ ਦੌਰੇ ’ਤੇ, ਵਾਰਾਣਸੀ ’ਚ ਹਵਾਈ ਫੌਜ ਦਾ ਏਅਰ ਸ਼ੋਅ ਦੇਖਣਗੇ

50 minutes ago
Punjab: ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਦੱਖਣੀ ਕੋਰੀਆ ਦੀ ਟੀਮ ਪਹੁੰਚੀ ਪੰਜਾਬ

Punjab: ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਦੱਖਣੀ ਕੋਰੀਆ ਦੀ ਟੀਮ ਪਹੁੰਚੀ ਪੰਜਾਬ

1 hour ago
National: ਉਮਰ ਅਬਦੁੱਲਾ ਨੇ ਕਸ਼ਮੀਰ ਮੈਰਾਥਨ ਨੂੰ ਦਿਖਾਈ ਹਰੀ ਝੰਡੀ, 12 ਦੇਸ਼ਾਂ ਦੇ ਦੌੜਾਕਾਂ ਨੇ ਲਿਆ ਹਿੱਸਾ

National: ਉਮਰ ਅਬਦੁੱਲਾ ਨੇ ਕਸ਼ਮੀਰ ਮੈਰਾਥਨ ਨੂੰ ਦਿਖਾਈ ਹਰੀ ਝੰਡੀ, 12 ਦੇਸ਼ਾਂ ਦੇ ਦੌੜਾਕਾਂ ਨੇ ਲਿਆ ਹਿੱਸਾ

1 hour ago
Punjab: ਜਥੇਦਾਰ ਗੜਗੱਜ ਵੱਲੋਂ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ

Punjab: ਜਥੇਦਾਰ ਗੜਗੱਜ ਵੱਲੋਂ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ

Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ

3 hours ago
Punjab: ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ

Punjab: ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ

3 hours ago
Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

3 hours ago
Punjab: CM ਭਗਵੰਤ ਮਾਨ ਅੱਜ ਧੂਰੀ ’ਚ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ’ਚ ਹੋਣਗੇ ਸ਼ਾਮਲ

Punjab: CM ਭਗਵੰਤ ਮਾਨ ਅੱਜ ਧੂਰੀ ’ਚ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ’ਚ ਹੋਣਗੇ ਸ਼ਾਮਲ

3 hours ago
Hukamnama Sri Darbar Sahib Today – 25 October 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 October 2026 | Ang 678 I ਅੱਜ ਦਾ ਹੁਕਮਨਾਮਾ

5 hours ago
ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

12 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

13 hours ago
Hindi News
English News
Sunday, October 25, 2026
No Result
View All Result
24 °c
Chandigarh
24 ° Mon
24 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਬਚਾਓ ਯਾਤਰਾ ਨੇ ਦਿੱਲੀ ਆਧਾਰਿਤ ਪਾਰਟੀਆਂ ਖਿਲਾਫ ਤੂਫਾਨ ਖੜ੍ਹਾ ਕੀਤਾ: ਸੁਖਬੀਰ ਸਿੰਘ ਬਾਦਲ

May 6, 2024
in ਪੰਜਾਬ
ਪੰਜਾਬ ਬਚਾਓ ਯਾਤਰਾ ਨੇ ਦਿੱਲੀ ਆਧਾਰਿਤ ਪਾਰਟੀਆਂ ਖਿਲਾਫ ਤੂਫਾਨ ਖੜ੍ਹਾ ਕੀਤਾ: ਸੁਖਬੀਰ ਸਿੰਘ ਬਾਦਲ

ਪੰਜਾਬ ਬਚਾਓ ਯਾਤਰਾ ਨੇ ਦਿੱਲੀ ਆਧਾਰਿਤ ਪਾਰਟੀਆਂ ਖਿਲਾਫ ਤੂਫਾਨ ਖੜ੍ਹਾ ਕੀਤਾ: ਸੁਖਬੀਰ ਸਿੰਘ ਬਾਦਲ

ਪ੍ਰਮੁੱਖ ਗੁੱਜਰ ਆਗੂ ਚੌਧਰੀ ਆਰ ਪੀ ਸਿੰਘ ਅਕਾਲੀ ਦਲ ’ਚ ਹੋਏ ਸ਼ਾਮਲ

ਬਲਾਚੌਰ/ਗੜ੍ਹਸ਼ੰਕਰ, 6 ਮਈ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਬਚਾਓ ਯਾਤਰਾ ਨੇ ਦਿੱਲੀ ਆਧਾਰਿਤ ਪਾਰਟੀਆਂ ਖਿਲਾਫ ਤੂਫਾਨ ਖੜ੍ਹਾ ਕਰ ਦਿੱਤਾ ਹੈ ਤੇ ਇਹ ਆਉਂਦੀਆਂ ਪਾਰਲੀਮਾਨੀ ਚੋਣਾਂ ਵਿਚ ਇਹਨਾਂ ਸਾਰੀਆਂ ਪਾਰਟੀਆਂ ਨੂੰ ਮਾਤ ਪਾ ਦੇਵੇਗਾ।
ਅਕਾਲੀ ਦਲ ਦੇ ਪ੍ਰਧਾਨ ਨੇ ਸੀਨੀਅਰ ਕਾਂਗਰਸੀ ਆਗੂ ਚੌਧਰੀ ਆਰ ਪੀ ਸਿੰਘ ਦਾ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਉਹਨਾਂ ਕਿਹਾ ਕਿ ਆਰ ਪੀ ਸਿੰਘ ਦਾ ਗੁੱਜਰ ਭਾਈਚਾਰੇ ਵਿਚ ਵੱਡਾ ਸਨਮਾਨ ਹੈ ਅਤੇ ਉਹਨਾਂ ਦੇ ਆਉਣ ਨਾਲ ਬਲਾਚੌਰ ਵਿਚ ਅਕਾਲੀ ਦਲ ਨੂੰ ਵੱਡੀ ਮਜ਼ਬੂਤੀ ਮਿਲੀ ਹੈ।
ਅਕਾਲੀ ਦਲ ਦੇ ਪ੍ਰਧਾਨ ਜਿਹਨਾਂ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਨਾਲ ਬਲਾਚੌਰ ਤੇ ਗੜ੍ਹਸ਼ੰਕਰ ਦਾ ਦੌਰਾ ਕੀਤਾ, ਨੇ ਕਿਹਾ ਕਿ ਪੰਜਾਬ ਬਚਾਓ ਯਾਤਰਾ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਨਾਲ ਇਹ ਸਪਸ਼ਟ ਹੋ ਗਿਆ ਹੈ ਕਿ ਪੰਜਾਬੀਆਂ ਨੇ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦੇ ਹੱਕ ਵਿਚ ਪਾਰਲੀਮਾਨੀ ਚੋਣਾਂ ਵਿਚ ਭੁਗਤਣ ਦਾ ਫੈਸਲਾ ਲੈ ਲਿਆ ਹੈ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਹੋਰ ਪਾਰਟੀਆਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨਾ ਵੀ ਔਖਾ ਹੋ ਗਿਆ ਹੈ ਤੇ ਲੋਕ ਉਹਨਾਂ ਨੂੰ ਖੁੱਲ੍ਹੇਆਮ ਸਵਾਲ ਕਰ ਰਹੇ ਹਨ ਕਿ ਉਹਨਾਂ ਨੇ ਕਿਸਾਨਾਂ, ਕਮਜ਼ੋਰ ਵਰਗਾਂ ਅਤੇ ਨੌਜਵਾਨਾਂ ਨਾਲ ਧੋਖਾ ਕਿਉਂ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪ੍ਰਚਾਰ ਕਰਨਾ ਔਖਾ ਹੋਇਆ ਪਿਆ ਹੈ ਤੇ ਉਹ ਲੋਕਾਂ ਨੂੰ ਪੂਰੇ ਨਾ ਕੀਤੇ ਵਾਅਦਿਆਂ ਤੇ ਸਰਕਾਰ ਦੀ ਅਸਫਲਤਾ ਬਾਰੇ ਸਵਾਲ ਪੁੱਛਣ ਤੋਂ ਰੋਕਣ ਵਾਸਤੇ ਬਹੁਤ ਜ਼ਿਆਦਾ ਸੁਰੱਖਿਆ ਫੋਰਸਾਂ ਦੀ ਵਰਤੋਂ ਕਰ ਰਹੇ ਹਨ।
ਸਰਦਾਰ ਬਾਦਲ ਨੇ ਕਿਹਾ ਕਿ ਲੋਕਾਂ ਵਿਚ ਰੋਸ ਫੈਸਲਣ ਮਗਰੋਂ ਆਮ ਆਦਮੀ ਪਾਰਟੀ (ਆਪ) ਸਰਕਾਰ ਬੌਖਲਾ ਗਈ ਹੈ। ਸਰਦਾਰ ਬਾਦਲ ਨੇ ਕਿਹਾ ਕਿ ਹੁਣ ਪੈਸੇ ਦੀ ਵਰਤੋਂ ਨਾਲ ਚੋਣਾਂ ਨੂੰ ਪ੍ਰਭਾਵਤ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਰਿਪੋਰਟਾਂ ਮੁਤਾਬਕ ਆਪ ਨੇ 150 ਵੱਡੇ ਰੀਅਸ ਅਸਟੇਟ ਵਪਾਰੀਆਂ ਨੂੰ ਆਪਣੇ ਚੋਣ ਪ੍ਰਚਾਰ ਵਾਸਤੇ 5-5 ਕਰੋੜ ਰੁਪਏ ਦੇਣ ਵਾਸਤੇ ਕਿਹਾ ਹੈ। ਉਹਨਾਂ ਕਿਹਾ ਕਿ ਰੀਅਲ ਅਸਟੇਟ ਡਵੈਲਪਰਾਂ ਨੂੰ ਇਸ ਕਰ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿਉਂਕਿ ਉਹਨਾਂ ਦੇ ਪ੍ਰਾਜੈਕਟਾਂ ਵਾਸਤੇ ਸਰਕਾਰੀ ਕਲੀਅਰੰਸ ਦੀ ਜ਼ਰੂਰਤ ਪੈਂਦੀ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਉਹਨਾਂ ਦੇ ਲਾਇਸੰਸ ਰੱਦ ਕਰ ਦਿੱਤੇ ਜਾਣਗੇ ਅਤੇ ਉਹਨਾਂ ਖਿਲਾਫ ਝੂਠੇ ਕੇਸ ਵੀ ਦਰਜ ਕੀਤੇ ਜਾਣਗੇ।
ਸਰਦਾਰ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਸੂਬੇ ਵਿਚ ਅਗਲੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਭ੍ਰਿਸ਼ਟਾਚਾਰ ਦੇ ਇਹਨਾਂ ਸਾਰੇ ਕੇਸਾਂ ਦੀ ਜਾਂਚ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਕੇਬਲ ਟੀ ਵੀ ਨੈਟਵਰਕ ’ਤੇ ਕਬਜ਼ਾ ਚਾਹੁੰਦੇ ਹਨ ਤੇ ਆਬਕਾਰੀ ਘੁਟਾਲੇ ਸਮੇਤ ਭ੍ਰਿਸ਼ਟਾਚਾਰ ਦੇ ਹੋਰ ਮਾਮਲੇ ਵੱਖਰੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਸੱਤਾ ਵਿਚ ਪਰਤਣ ’ਤੇ ਇਹਨਾਂ ਸਾਰੇ ਮਾਮਲਿਆਂ ਦੀ ਜਾਂਚ ਕੀਤੀ ਜਾਵੇਗੀ।
ਇਸ ਮੌਕੇ ਆਰ ਪੀ ਸਿੰਘ ਦੇ ਪਾਰਟੀ ਵਿਚ ਸ਼ਾਮਲ ਹੋਣ ਬਾਰੇ ਸੰਬੋਧਨ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਵੀ ਆਪ ਛੱਡ ਕੇ ਅੱਜ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ ਹੈ। ਉਹਨਾਂ ਕਿਹਾ ਕਿ ਇਸ ਪਾਰਲੀਮਾਨੀ ਹਲਕੇ ਦੇ ਲੋਕਾਂ ਨੇ ਲਗਾਤਾਰ ਦੂਜੀ ਵਾਰ ਇਕ ਬਾਹਰਲੇ ਨੂੰ ਟਿਕਟ ਦੇਣ ਲਈ ਕਾਂਗਰਸ ਨੂੰ ਸਬਕ ਸਿਖਾਉਣ ਦਾ ਫੈਸਲਾ ਕੀਤਾ ਹੈ।
ਇਸ ਮੌਕੇ ਸੀਨੀਅਰ ਆਗੂ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਤੇ ਸੁਖਦੀਪ ਸਿੰਘ ਸੂਕਰ ਵੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਨ।

Tags: BREAKING NEWSLATEST PUNJABI NEWSLOK SABHA ELECTIONS 2024POLITICSpunjab newsWEB PORTALWISHAVWARTA.INਸੁਖਬੀਰ ਸਿੰਘ ਬਾਦਲਸ਼੍ਰੋਮਣੀ ਅਕਾਲੀ ਦਲਦਿੱਲੀਪੰਜਾਬ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਦੱਖਣੀ ਕੋਰੀਆ ਦੀ ਟੀਮ ਪਹੁੰਚੀ ਪੰਜਾਬ

Punjab: ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਦੱਖਣੀ ਕੋਰੀਆ ਦੀ ਟੀਮ ਪਹੁੰਚੀ ਪੰਜਾਬ

by Ranjit Singh
October 25, 2026
0

Punjab: ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਦੱਖਣੀ ਕੋਰੀਆ ਦੀ ਟੀਮ ਪਹੁੰਚੀ ਪੰਜਾਬ - ਮੋਹਾਲੀ ਹਵਾਈ ਅੱਡੇ ’ਤੇ ਢੋਲ ਦੀ ਤਾਲ...

Punjab: ਜਥੇਦਾਰ ਗੜਗੱਜ ਵੱਲੋਂ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ

Punjab: ਜਥੇਦਾਰ ਗੜਗੱਜ ਵੱਲੋਂ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ

by Ranjit Singh
October 25, 2026
0

Punjab: ਜਥੇਦਾਰ ਗੜਗੱਜ ਵੱਲੋਂ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ - ਬੱਚਿਆਂ ਨੂੰ ਪੰਜਾਬੀ ਦੇ ਨਾਲ ਸਿੱਖ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 25, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 25 ਅਕਤੂਬਰ...

Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ

Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ

by Ranjit Singh
October 25, 2026
0

Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ - ਸ੍ਰੀ ਹਰਿਮੰਦਰ ਸਾਹਿਬ ਵਿਖੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਅੱਜ ਯੂਪੀ ਅਤੇ ਓਡੀਸ਼ਾ ਦੇ ਦੌਰੇ ’ਤੇ, ਵਾਰਾਣਸੀ ’ਚ ਹਵਾਈ ਫੌਜ ਦਾ ਏਅਰ ਸ਼ੋਅ ਦੇਖਣਗੇ

PM Modi ਅੱਜ ਯੂਪੀ ਅਤੇ ਓਡੀਸ਼ਾ ਦੇ ਦੌਰੇ ’ਤੇ, ਵਾਰਾਣਸੀ ’ਚ ਹਵਾਈ ਫੌਜ ਦਾ ਏਅਰ ਸ਼ੋਅ ਦੇਖਣਗੇ

by Ranjit Singh
October 25, 2026
0

PM Modi ਅੱਜ ਯੂਪੀ ਅਤੇ ਓਡੀਸ਼ਾ ਦੇ ਦੌਰੇ ’ਤੇ, ਵਾਰਾਣਸੀ ’ਚ ਹਵਾਈ ਫੌਜ ਦਾ ਏਅਰ ਸ਼ੋਅ ਦੇਖਣਗੇ ਲਖਨਊ, 25 ਅਕਤੂਬਰ...

Most Popular

National: ਦਿੱਲੀ ਵਿੱਚ ਮੈਟਰੋ ਅਤੇ ਇੰਟਰਨੈੱਟ ਬੰਦ ਕਰਨ ‘ਤੇ ਸੁਪਰੀਮ ਕੋਰਟ ਸਖ਼ਤ

National: ਦਿੱਲੀ ਵਿੱਚ ਮੈਟਰੋ ਅਤੇ ਇੰਟਰਨੈੱਟ ਬੰਦ ਕਰਨ ‘ਤੇ ਸੁਪਰੀਮ ਕੋਰਟ ਸਖ਼ਤ

by Ranjit Singh
2 weeks ago
0

National: ਦਿੱਲੀ ਵਿੱਚ ਮੈਟਰੋ ਅਤੇ ਇੰਟਰਨੈੱਟ ਬੰਦ ਕਰਨ 'ਤੇ ਸੁਪਰੀਮ ਕੋਰਟ ਸਖ਼ਤ ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਦਿੱਲੀ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 