ਪੰਜਾਬ ਭਰ ਦੇ ਤਹਿਸੀਲਦਾਰ ਗਏ ਸਮੂਹਿਕ ਹੜਤਾਲ ‘ਤੇ
ਰਜਿਸਟਰੀਆਂ ਤੇ ਤਹਿਸੀਲਾਂ ਵਿੱਚ ਹੋਰ ਕੰਮ ਕਰਵਾਉਣ ਆਏ ਲੋਕ ਹੋ ਰਹੇ ਖੱਜਲ਼ ਖੁਆਰ
ਪੜ੍ਹੋ ਕੀ ਹੈ ਵਜ੍ਹਾ
ਚੰਡੀਗੜ੍ਹ,31 ਮਈ(ਵਿਸ਼ਵ ਵਾਰਤਾ)- ਇਸ ਸਮੇਂ ਦੀ ਇੱਕ ਵੱਡੀ ਇਹ ਸਾਹਮਣੇ ਆ ਰਹੀ ਹੈ ਕਿ ਪੰਜਾਬ ਭਰ ਦੇ ਤਹਿਸੀਲਦਾਰ ਅੱਜ ਹੜਤਾਲ ਤੇ ਚਲੇ ਗਏ ਹਨ। ਜਿਸ ਦੇ ਚੱਲਦਿਆਂ ਤਹਿਸੀਲਾਂ ਵਿੱਚ ਰਜਿਸਟਰੀਆਂ ਅਤੇ ਮਾਲ ਵਿਭਾਗ ਦੇ ਨਾਲ ਜੁੜੇ ਹੋਰ ਕੰਮ ਕਰਵਾਉਣ ਲਈ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਇਹ ਹੜਤਾਲ ਲੁਧਿਆਣਾ ਦੇ ਟਰਾਂਸਪੋਰਟ ਨਗਰ ਵਿੱਚ ਸਥਿਤ ਤਹਿਸੀਲ ਪੂਰਬੀ ਦੇ ਸਬ-ਰਜਿਸਟਰਾਰ ਅਤੇ ਹੁਸ਼ਿਆਰਪੁਰ ਦੇ ਸਬ-ਰਜਿਸਟਰਾਰ ਨੂੰ ਪੰਜਾਬ ਸਰਕਾਰ ਵੱਲੋਂ ਮੁਅੱਤਲ ਕੀਤੇ ਜਾਣ ਦੇ ਰੋਸ ਵਜੋਂ ਸ਼ੁਰੂ ਕੀਤੀ ਗਈ ਹੈ। ਦੱਸ ਦਈਏ ਪੰਜਾਬ ਸਰਕਾਰ ਦੇ ਲੁਧਿਆਣਾਪੂਰਬੀ ਦੇ ਸਬ-ਰਜਿਸਟਰਾਰ ਜੀਵਨ ਕੁਮਾਰ ਗਰਗ ਅਤੇ ਹੁਸ਼ਿਆਰਪੁਰ ਦੇ ਸਬ ਰਜਿਸਟਰਾਰ ਹਰਮਿੰਦਰ ਸਿੰਘ ਨੂੰ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਐਨਓਸੀ ਤੋਂ ਵਗੈਰ ਵਸੀਕੇ ਤਸਦੀਕ ਕਰਨ ਦੇ ਦੋਸ਼ਾਂ ਅਧੀਨਕਰਕੇ ਪੰਜਾਬ ਸਿਵਲ ਸੇਵਾਵਾਂ 1970 ਦੇ ਨਿਯਮ 4 (1) ਦੇ ਅਧੀਨ ਤੁਰੰਤ ਪ੍ਰਭਾਵ ਦੇ ਨਾਲ ਮੁਅੱਤਲ ਕਰ ਦਿੱਤਾ ਸੀ। ਇਸ ਦੇ ਰੋਸ ਵਜੋਂ ਪੰਜਾਬ ਭਰ ਦੇ ਸਬ ਰਜਿਸਟਰਾਰ ਹੜਤਾਲ ‘ਤੇ ਚਲੇ ਗਏ ਹਨ।






















