ਪੰਜਾਬ ਭਰ ਦੇ ਪਟਵਾਰੀ ਅਤੇ ਕਾਨੂੰਨਗੋ ਅੱਜ ਤੋਂ ਮੁਕੰਮਲ ਹੜਤਾਲ ‘ਤੇ
ਰਜਿਸਟਰੀਆਂ ਕਰਵਾਉਣ ਵਾਲਿਆਂ ਨੂੰ ਕਰਨਾ ਪੈ ਸਕਦਾ ਹੈ ਭਾਰੀ ਮੁਸ਼ਕਿਲਾਂ ਦਾ ਸਾਹਮਣਾ
ਚੰਡੀਗੜ੍ਹ,4 ਮਈ(ਵਿਸ਼ਵ ਵਾਰਤਾ)- ਪੰਜਾਬ ਭਰ ਦੇ ਪਟਵਾਰੀ ਅਤੇ ਕਾਨੂੰਨਗੋ 15 ਮਈ ਤੱਕ ਸਮੂਹਕ ਛੁੱਟੀ ਤੇ ਚਲੇ ਗਏ ਹਨ। ਜਾਣਕਾਰੀ ਅਨੁਸਾਰ ਪਟਵਾਰ ਯੂਨੀਅਨ ਵੱਲੋਂ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤੇ ਗਏ ਦੀਦਾਰ ਸਿੰਘ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ 4 ਮਈ ਤੋਂ 15 ਤੱਕ ਮੁਕੰਮਲ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਪਟਵਾਰ ਯੂਨੀਅਨ ਦਾ ਕਹਿਣਾ ਹੈ ਕਿ ਦੀਦਾਰ ਸਿੰਘ ਤੇ ਗਲਤ ਤਰੀਕੇ ਨਾਲ ਕਾਰਵਾਈ ਹੋਈ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਭਰ ਦੇ ਪਟਵਾਰੀ ਅਤੇ ਕਾਨੂੰਨਗੋ ਹੜਤਾਲ ਤੇ ਚਲੇ ਗਏ ਹਨ। ਇਸ ਦੌਰਾਨ ਲੋਕਾਂ ਨੂੰ ਅੱਜ ਤੋਂ ਹੀ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ 15 ਤਰੀਕ ਤੱਕ ਜੇਕਰ ਪਟਵਾਰੀ ਆਪਣੀ ਹੜਤਾਲ ਵਾਪਸ ਨਹੀਂ ਲੈਂਦੇ ਤਾਂ ਇਹਨਾਂ ਮੁਸ਼ਕਿਲਾਂ ਵਿੱਚ ਹੋਰ ਵੀ ਵਾਧਾ ਹੋ ਸਕਦਾ ਹੈ।