ਪੰਜਾਬ ਭਰ ਵਿੱਚੋਂ ਅੱਠਵੀਂ ਕਲਾਸ ‘ਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੀਆਂ ਕੁੜੀਆਂ ਨੂੰ ਮੁੱਖ ਮੰਤਰੀ ਮਾਨ ਨੇ ਦਿੱਤੀ ਵਧਾਈ
ਪੜ੍ਹੋ, ਕਿੰਨੇ-ਕਿੰਨੇ ਹਜ਼ਾਰ ਰੁਪਏ ਰਾਸ਼ੀ ਦੇਣ ਦਾ ਕੀਤਾ ਐਲਾਨ
ਚੰਡੀਗੜ੍ਹ, 29ਅਪ੍ਰੈਲ(ਵਿਸ਼ਵ ਵਾਰਤਾ)- ਬੀਤੇ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਕਲਾਸ ਦੇ ਨਤੀਜੇ ਦਾ ਐਲਾਨ ਕੀਤਾ ਗਿਆ। ਜਿਸ ਵਿੱਚ ਮਾਨਸਾ ਦੀ ਧੀ ਲਵਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਮੁੱਖ ਮੰਤਰੀ ਮਾਨ ਨੇ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਲਿਖਿਆ “ਪੰਜਾਬ ਦੇ ਅੱਠਵੀਂ ਕਲਾਸ ਦੇ ਨਤੀਜੇ ਆਏ …ਸਾਡੇ ਸਰਕਾਰੀ ਸਕੂਲਾਂ ਦੀਆਂ ਬੱਚੀਆਂ ਲਵਪ੍ਰੀਤ ਕੌਰ ਨੰਬਰ 600/600…ਗੁਰਅੰਕਿਤ ਕੌਰ 600/600 ਜੋ ਕਿ ਸਰਕਾਰੀ ਸਕੂਲ ਬੁਢਲਾਡਾ ਜਿਲਾ ਮਾਨਸਾ ਦੀਆਂ ਵਿਦਿਆਰਥਣਾਂ ਨੇ .,,ਸਮਰਪ੍ਰੀਤ ਕੌਰ ਬੱਸੀਆਂ(ਲੁਧਿਆਣਾ ) ਨੇ ਜੋ ਮੱਲਾਂ ਮਾਰੀਆਂ ਨੇ ਉਸ ਲਈ ਵਧਾਈਆਂ ਤੇ ਸ਼ਾਬਾਸ਼ੀ…ਸਰਕਾਰੀ ਸਕੂਲਾਂ ਅਤੇ ਵਿੱਦਿੱਆ ਦਾ ਮਿਆਰ ਦਿਨ-ਬ-ਦਿਨ ਉੱਚਾ ਚੁੱਕਣ ਲਈ ਸਰਕਾਰ ਵਚਨਬੱਧ ਹੈ… ਸਿੱਖਿਆ ਸਾਡੀ ਤਰਜ਼ੀਹ ਹੈ…”
ਪੰਜਾਬ ਦੇ ਅੱਠਵੀਂ ਕਲਾਸ ਦੇ ਨਤੀਜੇ ਆਏ
…ਸਾਡੇ ਸਰਕਾਰੀ ਸਕੂਲਾਂ ਦੀਆਂ ਬੱਚੀਆਂ ਲਵਪ੍ਰੀਤ ਕੌਰ ਨੰਬਰ 600/600…ਗੁਰਅੰਕਿਤ ਕੌਰ 600/600 ਜੋ ਕਿ ਸਰਕਾਰੀ ਸਕੂਲ ਬੁਢਲਾਡਾ ਜਿਲਾ ਮਾਨਸਾ ਦੀਆਂ ਵਿਦਿਆਰਥਣਾਂ ਨੇ .,,ਸਮਰਪ੍ਰੀਤ ਕੌਰ ਬੱਸੀਆਂ(ਲੁਧਿਆਣਾ ) ਨੇ ਜੋ ਮੱਲਾਂ ਮਾਰੀਆਂ ਨੇ ਉਸ ਲਈ ਵਧਾਈਆਂ ਤੇ ਸ਼ਾਬਾਸ਼ੀ…ਸਰਕਾਰੀ ਸਕੂਲਾਂ ਅਤੇ ਵਿੱਦਿੱਆ ਦਾ…— Bhagwant Mann (@BhagwantMann) April 29, 2023
ਇਸ ਦੇ ਨਾਲ ਹੀ ਦੱਸ ਦਈਏ ਕਿ ਮੁੱਖ ਮੰਤਰੀ ਮਾਨ ਨੇ ਪੰਜਾਬ ਭਰ ਵਿੱਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਨੂੰ 51000-51000 ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਇਹਨਾਂ ਵਿਦਿਆਰਥਣਾਂ ਦੇ ਅਧਿਆਪਕ ਵੀ ਸਨਮਾਨਿਤ ਕੀਤੇ ਜਾਣਗੇ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜੇ ਆਏ…ਪਹਿਲੇ..ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲੀਆਂ ਬੱਚੀਆਂ ਨੂੰ ਪੰਜਾਬ ਸਰਕਾਰ ਵੱਲੋਂ 51000-51000 ਰੁਪਏ ਸਨਮਾਨ ਰਾਸ਼ੀ ਦਿੱਤੀ ਜਾਵੇਗੀ..ਇੰਨਾਂ ਵਿਦਿਆਰਥਣਾਂ ਦੇ ਅਧਿਆਪਕ ਵੀ ਸਨਮਾਨਿਤ ਕੀਤੇ ਜਾਣਗੇ … pic.twitter.com/gd7BrPqYgz
— Bhagwant Mann (@BhagwantMann) April 29, 2023