ਪੰਜਾਬ ਭਵਨ ਚੰਡੀਗੜ੍ਹ ਵਿੱਚ ਸਮਝੌਤਾ ਮੀਟਿੰਗ ਸ਼ੁਰੂ
ਮੁੱਖ ਮੰਤਰੀ ਚਰਨਜੀਤ ਚੰਨੀ ਨਵਜੋਤ ਸਿੱਧੂ ਤੋਂ ਇਲਾਵਾ ਕੌਣ ਨੇ ਸਮਝੌਤਾ ਮੀਟਿੰਗ ਵਿੱਚ ਪੜ੍ਹੋ ਪੂਰੀ ਖਬਰ
ਚੰਡੀਗੜ੍ਹ,30 ਸਤੰਬਰ(ਵਿਸ਼ਵ ਵਾਰਤਾ)-ਕਾਂਗਰਸ ਹਾਈਕਮਾਨ ਅਤੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਕੀਤੀਆਂ ਨਿਯੁਕਤੀਆਂ ਤੋਂ ਨਾਰਾਜ ਹੋਕੇ ਅਸਤੀਫਾ ਦੇਣ ਵਾਲੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਮਝੌਤਾ ਮੀਟਿੰਗ ਸ਼ੁਰੂ ਹੋ ਚੁੱਕੀ ਹੈ । ਇਸ ਮੀਟਿੰਗ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਹਾਈਕਮਾਨ ਵੱਲੋਂ ਭੇਜੇ ਹਰੀਸ਼ ਚੌਧਰੀ ,ਸੀਨੀਅਰ ਕਾਂਗਰਸੀ ਲੀਡਰ ਲਾਲ ਸਿੰਘ ਚੇਅਰਮੈਨ ਪੰਜਾਬ ਮੰਡੀ ਬੋਰਡ,ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ , ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਤੇ ਸਿੱਖਿਆ ਤੇ ਖੇਡ ਮੰਤਰੀ ਪਰਗਟ ਸਿੰਘ ਹਾਜਰ ਹਨ । ਮੀਟਿੰਗ ਵਿੱਚ ਸਿੱਧੂ ਨੂੰ ਮੁੱਖ ਮੰਤਰੀ ਵੱਲੋਂ ਮਨਾਉਣ ਦੀਆਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ ,ਪਰੰਤੂ ਹਾਈਕਮਾਨ ਦੇ ਵਤੀਰੇ ਨੂੰ ਦੇਖਦਿਆਂ ਨਵਜੋਤ ਸਿੰਘ ਸਿੱਧੂ ਨੂੰ ਵੀ ਝੁੱਕਣਾ ਪੈ ਸਕਦਾ ਹੈ।