ਪੰਜਾਬ ਭਾਜਪਾ ਇੰਚਾਰਜ ਗਜੇਂਦਰ ਸ਼ੇਖਾਵਤ ਨੂੰ ਮਿਲਣ ਪਹੁੰਚੇ ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ,17 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅੱਜ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੂੰ ਮਿਲਣ ਲਈ ਉਹਨਾਂ ਦੀ ਰਿਹਾਇਸ਼ ਵਿਖੇ ਪਹੁੰਚੇ ਹਨ। ਦੱਸ ਦਈਏ ਕਿ ਕੈਪਟਨ ਨੇ ਆਗਾਮੀ ਵਿਧਾਨ ਸਭਾ ਚੋਣਾਂ ਭਾਜਪਾ ਨਾਲ ਮਿਲ ਕੇ ਲੜਨ ਦਾ ਫੈਸਲਾ ਕੀਤਾ ਹੋਇਆ ਹੈ। ਅੱਜ ਦੀ ਮੁਲਾਕਾਤ ਵਿੱਚ ਚੋਣਾਂ ਦੌਰਾਨ ਸੀਟਾਂ ਦੀ ਵੰਡ ਨੂੰ ਲੈ ਕੇ ਕੋਈ ਅਹਿਮ ਅਤੇ ਵੱਡਾ ਫੈਸਲਾ ਲਿਆ ਜਾ ਸਕਦਾ ਹੈ।