ਪੰਜਾਬ ਭਾਜਪਾ ਦੀ ਅੱਜ ਚੰਡੀਗੜ੍ਹ ਵਿੱਚ ਅਹਿਮ ਮੀਟਿੰਗ
ਪੜ੍ਹੋ ਕਿਹਨਾਂ ਮੁੱਦਿਆਂ ਤੇ ਹੋਵੇਗੀ ਚਰਚਾ
ਚੰਡੀਗੜ੍ਹ,27 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਭਾਜਪਾ ਨੇ ਅੱਜ ਚੰਡੀਗੜ੍ਹ ਵਿੱਚ ਇੱਕ ਅਹਿਮ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਅਸ਼ਵਿਨੀ ਸ਼ਰਮਾ ਸਮੇਤ ਸਾਰੀ ਲੀਡਰਸ਼ਿਪ ਮੀਟਿੰਗ ਵਿੱਚ ਮੌਜੂਦ ਹੋਵੇਗੀ। ਇਸ ਮੀਟਿੰਗ ਵਿੱਚ ਸੰਗਰੂਰ ਲੋਕ ਸਭਾ ਹਲਕੇ ਦੀਆਂ ਜ਼ਿਮਨੀ ਚੋਣਾਂ ਅਤੇ ਪੰਜਾਬ ਦੇ 6 ਨਗਰ ਨਿਗਮਾਂ ਦੀਆਂ ਚੋਣਾਂ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਇਹਨਾਂ ਨਗਰ ਨਿਗਮਾਂ ਦੇ ਇੰਚਾਰਜ ਵੀ ਮੌਜੂਦ ਰਹਿਣਗੇ।























