ਪੰਜਾਬ ਮੰਤਰੀ ਮੰਡਲ ਦਾ ਫੈਸਲਾ
ਠੇਕੇ ਤੇ ਰੱਖੇ ਜਾਣਗੇ ਸੇਵਾਮੁਕਤ ਪਟਵਾਰੀ ਅਤੇ ਕਾਨੂੰਗੋ
ਚੰਡੀਗੜ੍ਹ,18 ਮਈ(ਵਿਸ਼ਵ ਵਾਰਤਾ)-ਪੰਜਾਬ ਮੰਤਰੀ ਮੰਡਲ ਦੀ ਅੱਜ ਹੋਈ ਮੀਟਿੰਗ ਵਿੱਚ ਮੰਤਰੀ ਮੰਡਲ ਵੱਲੋਂ ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਲਈ ਪਟਵਾਰੀਆਂ ਦੀਆਂ 1766 ਰੈਗੂਲਰ ਅਸਾਮੀਆਂ ਦੇ ਮੁਕਾਬਲੇ ਸੇਵਾਮੁਕਤ ਪਟਵਾਰੀਆਂ/ਕਾਨੂੰਗੋ ਦੀਆਂ ਸੇਵਾਵਾਂ ਠੇਕੇ ‘ਤੇ ਰੱਖਣ ਦਾ ਫੈਸਲਾ ਕੀਤਾ ਹੈ।
ਇਹ ਫੈਸਲਾ ਪਟਵਾਰੀਆਂ ਦੀ ਰੈਗੂਲਰ ਭਰਤੀ ਤੱਕ ਮਾਲ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ, ਜੋ ਕਿ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਪਹਿਲਾਂ ਹੀ ਚੱਲ ਰਿਹਾ ਹੈ, ਜਿਸ ਨਾਲ ਸੂਬੇ ਭਰ ਦੇ ਪਟਵਾਰੀਆਂ ‘ਤੇ ਵਾਧੂ ਚਾਰਜ ਦਾ ਬੋਝ ਘੱਟ ਹੋਵੇਗਾ।























