ਪੰਜਾਬ ਮੰਤਰੀ ਮੰਡਲ ਦਾ ਵਿਸਥਾਰ
ਰਾਜਪਾਲ ਨੇ ਵਿਧਾਇਕ ਬਲਕਾਰ ਸਿੰਘ ਅਤੇ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਤਰੀ ਅਹੁਦੇ ਦੀ ਚੁਕਾਈ ਸਹੁੰ
ਚੰਡੀਗੜ੍ਹ, 31 ਮਈ (ਵਿਸ਼ਵ ਵਾਰਤਾ) ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਅਤੇ ਵਿਧਾਇਕ ਬਲਕਾਰ ਸਿੰਘ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਚੰਡੀਗੜ੍ਹ ਰਾਜ ਭਵਨ ਵਿੱਚ ਮੰਤਰੀ ਪਦ ਲਈ ਸਹੁੰ ਚੁੱਕੀ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਦੱਸ ਦੇਈਏ ਕਿ ਬਲਕਾਰ ਸਿੰਘ ਜਲੰਧਰ ਦੇ ਕਰਤਾਰਪੁਰ ਤੋਂ ਵਿਧਾਇਕ ਹਨ, ਜਦਕਿ ਗੁਰਮੀਤ ਖੁੱਡੀਆਂ ਲੰਬੀ ਸੀਟ ਤੋਂ ਵਿਧਾਇਕ ਹਨ।






















