ਪੰਜਾਬ ਮੰਤਰੀ ਮੰਡਲ ਦਾ ਵੱਡਾ ਫੈਸਲਾ; ਰੇਹੜੀ-ਫੜ੍ਹੀ ਵਾਲਿਆਂ ਉਤੇ ਲਗਦੀ ਸਟੈਂਪ ਡਿਊਟੀ ਤੋਂ ਛੋਟ
ਚੰਡੀਗੜ੍ਹ,7 ਜੂਨ(ਵਿਸ਼ਵ ਵਾਰਤਾ)- ਪੰਜਾਬ ਕੈਬਨਿਟ ਦੀ ਅੱਜ ਹੋਈ ਮੀਟਿੰਗ ਵਿੱਚ ਕੋਵਿਡ-19 ਮਹਾਂਮਾਰੀ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਰੇਹੜੀ-ਫੜ੍ਹੀ ਵਾਲਿਆਂ ਨੂੰ ਰਾਹਤ ਦਿੰਦਿਆਂ ਪੰਜਾਬ ਕੈਬਨਿਟ ਨੇ ਪ੍ਰਧਾਨ ਮੰਤਰੀ ਸਵੈਨਿਧੀ ਸਕੀਮ ਅਧੀਨ ਰੇਹੜੀ-ਫੜ੍ਹੀ ਵਾਲਿਆਂ ਦੇ 50 ਹਜ਼ਾਰ (ਥਰਡ ਟਰਾਂਚ ਲੋਨ) ਤੱਕ ਦੇ ਕਰਜ਼/ਹਾਈਪੋਥੀਕੇਸ਼ਨ ਇਕਰਾਰਨਾਮੇ ਉਤੇ ਲੱਗਦੀ ਅਸ਼ਟਾਮ ਡਿਊਟੀ ਤੋਂ ਛੋਟ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਰੇਹੜੀ-ਫੜ੍ਹੀ ਵਾਲਿਆਂ ਦੇ ਕੰਮਕਾਜ ਨੂੰ ਕੋਵਿਡ ਮਹਾਂਮਾਰੀ ਕਾਰਨ ਵੱਡੀ ਸੱਟ ਵੱਜੀ, ਇਸ ਲਈ ਉਨ੍ਹਾਂ ਦਾ ਕੰਮਕਾਜ ਦੁਬਾਰਾ ਸ਼ੁਰੂ ਕਰਨ ਲਈ ਵਿਸ਼ੇਸ਼ ਮਦਦ ਦੀ ਲੋੜ ਹੈ। ਇਸ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਰੇਹੜੀ-ਫੜ੍ਹੀ ਵਾਲਿਆਂ ਲਈ 50 ਹਜ਼ਾਰ ਤੱਕ ਦੇ ਕਰਜ਼/ਹਾਈਪੋਥੀਕੇਸ਼ਨ ਇਕਰਾਰਨਾਮੇ ਉਤੇ ਲਗਦੀ 127 ਰੁਪਏ ਦੀ ਅਸ਼ਟਾਮ ਡਿਊਟੀ ਮੁਆਫ਼ ਕਰਨ ਦਾ ਫੈਸਲਾ ਕੀਤਾ ਹੈ।