ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ
ਗਊਸ਼ਾਲਾਵਾਂ ਨੂੰ ਪ੍ਰਾਈਵੇਟ ਹੱਥਾਂ ਵਿੱਚ ਸੌਂਪਣ ਨੂੰ ਮਿਲ ਸਕਦੀ ਹੈ ਹਰੀ ਝੰਡੀ
ਕਈ ਅਹਿਮ ਫੈਸਲਿਆਂ ਤੇ ਲੱਗ ਸਕਦੀ ਹੈ ਮੋਹਰ
ਚੰਡੀਗੜ੍ਹ, 31 ਮਾਰਚ(ਵਿਸ਼ਵ ਵਾਰਤਾ)- ਪੰਜਾਬ ਮੰਤਰੀਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਅੱਜ ਹੋਣ ਜਾ ਰਹੀ ਹੈ। ਜਿਸ ਵਿੱਚ 20 ਜ਼ਿਲ੍ਹਿਆਂ ਵਿੱਚ ਬਣੀਆਂ ਗਊਸ਼ਾਲਾਵਾਂ ਨੂੰ ਪ੍ਰਾਈਵੇਟ ਹੱਥਾਂ ਵਿੱਚ ਸੌਂਪਣ ਨੂੰ ਹਰੀ ਝੰਡੀ ਮਿਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕਈ ਹੋਰ ਅਹਿਮ ਫੈਸਲਿਆਂ ਤੇ ਮੋਹਰ ਲੱਗਣ ਦੀ ਸੰਭਾਵਨਾ ਹੈ।