ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ
ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ
ਵੀਡੀਓ ਕਾਨਫਰੰਸ ਰਾਹੀਂ ਹੋਵੇਗੀ ਮੀਟਿੰਗ

ਚੰਡੀਗੜ੍ਹ, 1ਜੂਨ (ਵਿਸ਼ਵ ਵਾਰਤਾ)- ਕੱਲ੍ਹ 2ਜੂਨ ਦਿਨ (ਬੁੱਧਵਾਰ ) ਨੂੰ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਦੁਪਹਿਰ ਬਾਅਦ 3:00ਵਜੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਵੇਗੀ। ਮੀਟਿੰਗ ਵੀਡੀਓ ਕਾਨਫਰੰਸਿੰਗ ਦੇ ਜ਼ਰਿਏ ਹੋਵੇਗੀ। ਇਸ ਬੈਠਕ ਵਿੱਚ ਕਈ ਵੱਡੇ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।























