ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
ਕਈ ਅਹਿਮ ਫੈਸਲਿਆਂ ਤੇ ਲੱਗ ਸਕਦੀ ਹੈ ਮੋਹਰ
ਚੰਡੀਗੜ੍ਹ,9 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੰਗਲਵਾਰ ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੱਦੀ ਗਈ ਹੈ। ਇਸ ਮੀਟਿੰਗ ਦਾ ਕੋਈ ਅਗਾਊਂ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਪਰ ਇਸ ਮੀਟਿੰਗ ਵਿੱਚ ਪੰਜਾਬ ਪੱਖੀ ਅਹਿਮ ਫੈਸਲਿਆਂ ਤੇ ਮੋਹਰ ਲੱਗ ਸਕਦੀ ਹੈ। ਇਸ ਤੋਂ ਇਲਾਵਾ ਬੈਠਕ ਵਿੱਚ ਬੇਅਦਬੀ ਅਤੇ ਨਸ਼ਿਆਂ ਦੇ ਮੁੱਦਿਆਂ ਨੂੰ ਲੈ ਕੇ ਕਿਸੇ ਵੱਡੇ ਫੈਸਲੇ ਤੇ ਮੋਹਰ ਲੱਗ ਸਕਦੀ ਹੈ।