ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
ਵਿਧਾਨ ਸਭਾ ਸੈਸ਼ਨ ਦੇ ਏਜੰਡੇ ‘ਤੇ ਲੱਗੇਗੀ ਮੋਹਰ
ਚੰਡੀਗੜ੍ਹ, 26 ਸਤੰਬਰ (ਵਿਸ਼ਵ ਵਾਰਤਾ) : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਣ ਜਾ ਰਹੀ ਹੈ। ਜਿਸ ਵਿੱਚ ਵਿਧਾਨ ਸਭਾ ਸੈਸ਼ਨ ਦੇ ਏਜੰਡੇ ‘ਤੇ ਮੋਹਰ ਲਗਾਈ ਜਾਵੇਗੀ। ਮੰਤਰੀ ਮੰਡਲ ਦੀ ਮੀਟਿੰਗ ਸ਼ਾਮ 4 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 22 ਸਤੰਬਰ ਨੂੰ ਵਿਧਾਨ ਸਭਾ ਸੈਸ਼ਨ ਬੁਲਾਇਆ ਗਿਆ ਸੀ, ਪਰ ਭਰੋਸਾ ਵੋਟ ਸੈਸ਼ਨ ਰਾਜਪਾਲ ਦੀ ਮਨਜ਼ੂਰੀ ਨਾ ਮਿਲਣ ਕਾਰਨ ਰੱਦ ਕਰ ਦਿੱਤਾ ਗਿਆ ਸੀ। ਹੁਣ ਸਰਕਾਰ ਨੇ 27 ਸਤੰਬਰ ਦੇ ਸੈਸ਼ਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਜਿਸ ਨੂੰ ਲੈ ਕਿ ਇਹ ਮੀਟਿੰਗ ਹੋਣ ਜਾ ਰਹੀ ਹੈ।























