ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿਖੇ ਦੁਪਹਿਰ 12 ਵਜੇ ਹੋਵੇਗੀ। ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ।
ਅੱਜ ਹੋਣ ਵਾਲੀ ਮੀਟਿੰਗ ਵਿੱਚ ਬਾਬਾ ਫਰੀਦ ਯੂਨੀਵਰਸਿਟੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰਾਂ ਨੂੰ ਲੈ ਕੇ ਰਾਜਪਾਲ ਅਤੇ ਸਰਕਾਰ ਵਿਚਾਲੇ ਜੋ ਵਿਵਾਦ ਚੱਲ ਰਿਹਾ ਹੈ, ਦੇ ਬਾਰੇ ਵੀ ਕੋਈ ਅਹਿਮ ਫੈਸਲਾ ਲਿਆ ਜਾ ਸਕਦਾ ਹੈ।























