ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਥੋੜ੍ਹੀ ਦੇਰ ਵਿੱਚ ਹੋਵੇਗੀ ਸ਼ੁਰੂ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਫੈਸਲੇ ਤੇ ਲੱਗ ਸਕਦੀ ਹੈ ਮੋਹਰ
ਚੰਡੀਗੜ੍ਹ 18 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਥੋੜ੍ਹੀ ਦੇਰ ਵਿੱਚ ਸ਼ੁਰੂ ਹੋਣ ਵਾਲੀ ਹੈ। ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ (OPS) ਨੂੰ ਅੱਜ ਕੈਬਨਿਟ ਵੱਲੋਂ ਮਨਜ਼ੂਰੀ ਮਿਲ ਸਕਦੀ ਹੈ। ਸੀਐਮ ਮਾਨ ਨੇ 2 ਮਹੀਨੇ ਪਹਿਲਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕੀਤਾ ਸੀ। ਜਿਸ ਨੂੰ ਅੱਜ ਕੈਬਨਿਟ ਵੱਲੋਂ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐਸ.) ਲਾਗੂ ਕਰਨ ਦਾ ਐਲਾਨ ਕਰਨ ਤੋਂ ਪਹਿਲਾਂ ਕਿਸੇ ਕਾਨੂੰਨੀ ਵਿਕਲਪ ‘ਤੇ ਵਿਚਾਰ ਨਹੀਂ ਕੀਤਾ। ਸਰਕਾਰ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਪੈਨਸ਼ਨ ਫੰਡ ਅਤੇ ਰੈਗੂਲੇਟਰੀ ਅਥਾਰਟੀ (ਪੀਐਫਆਰਡੀਏ) ਤੋਂ ਫੰਡਾਂ ਨੂੰ ਕਲੀਅਰ ਕਰਨਾ ਹੈ, ਕਿਉਂਕਿ ਇਸ ਵਿੱਚ 2033 ਤੱਕ ਲਾਕਿੰਗ ਪੀਰੀਅਡ ਹੈ।