ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ
ਪੜ੍ਹੋ, ਕਿੱਥੇ ਤੇ ਕਿੰਨੇ ਵਜੇ ਹੋਵੇਗੀ ਮੀਟਿੰਗ
ਚੰਡੀਗੜ੍ਹ, 9ਮਾਰਚ(ਵਿਸ਼ਵ ਵਾਰਤਾ)- ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਵੇਗੀ। ਪੰਜਾਬ ਮੰਤਰੀ ਮੰਡਲ ਦੀ ਇਹ ਮੀਟਿੰਗ ਕੱਲ੍ਹ 10 ਮਾਰਚ ਨੂੰ ਦੁਪਹਿਰ ਬਾਅਦ 3.30 ਵਜੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ।
ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਹੈ। ਸ਼ੁਕਰਵਾਰ ਨੂੰ ਇਸ ਤੋਂ ਪਹਿਲਾਂ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਮੰਤਰੀ ਮੰਡਲ ਦੀ ਮੀਟਿੰਗ ਬਜਟ ਪੇਸ਼ ਕਰਨ ਤੋਂ ਬਾਅਦ ਹੋਵੇਗੀ।