ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
ਪੜ੍ਹੋ, ਕਿਹੜੇ ਫੈਸਲਿਆਂ ਤੇ ਲੱਗ ਸਕਦੀ ਹੈ ਮੋਹਰ
ਚੰਡੀਗੜ੍ਹ,10ਅਪ੍ਰੈਲ(ਵਿਸ਼ਵ ਵਾਰਤਾ)- ਅੱਜ ਸਵੇਰੇ 10 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੀਤੀ ਜਾਵੇਗੀ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਵੇਗੀ, ਉਮੀਦ ਜਤਾਈ ਜਾ ਰਹੀ ਹੈ ਕਿ ਇਸ ਮੀਟਿੰਗ ਵਿੱਚ ਵੱਡੇ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ। ਜਲੰਧਰ ਉਪ ਚੋਣ ਤੋਂ ਪਹਿਲਾਂ ਬੁਲਾਈ ਗਈ ਇਸ ਕੈਬਨਿਟ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਦੱਸ ਦਈਏ ਕਿ ਜਲੰਧਰ ਲੋਕ ਸਭਾ ਉਪ ਚੋਣ ਤੋਂ ਪਹਿਲਾਂ ‘ਆਪ’ ਕੈਬਨਿਟ ਮੀਟਿੰਗ ‘ਚ ਪੰਜਾਬ ਨਾਲ ਸਬੰਧਤ ਕੁਝ ਅਹਿਮ ਫੈਸਲਿਆਂ ‘ਤੇ ਮੋਹਰ ਲਗਾਈ ਜਾ ਸਕਦੀ ਹੈ। ਪੰਜਾਬ ਸਰਕਾਰ ਵੱਲੋਂ ਬੇਮੌਸਮੀ ਬਰਸਾਤ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਵਿਸਾਖੀ ਤੋਂ ਪਹਿਲਾਂ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਕੁਝ ਹੋਰ ਸਕੀਮਾਂ ਵੀ ਹਨ, ਜਿਨ੍ਹਾਂ ਨੂੰ ਫਿਲਹਾਲ ਲਾਗੂ ਨਹੀਂ ਕੀਤਾ ਗਿਆ ਹੈ। ਜਿਹਨਾਂ ਨੇ ਇਸ ਮੀਟਿੰਗ ਵਿੱਚ ਵਿਚਾਰ ਕੀਤਾ ਜਾ ਸਕਦਾ ਹੈ।