ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ
ਚੰਡੀਗੜ੍ਹ, 10 ਜੂਨ(ਵਿਸ਼ਵ ਵਾਰਤਾ) ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ ਦੁਪਹਿਰ 12 ਵਜੇ ਜ਼ਿਲ੍ਹਾ ਮਾਨਸਾ ਵਿਖੇ “ਸਰਕਾਰ ਤੁਹਾਡੇ ਦੁਆਰ” ਤਹਿਤ ਹੋਵੇਗੀ। ਇਸ ਬੈਠਕ ‘ਚ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਮਾਨ ਨੇ ਇਸ ਮੀਟਿੰਗ ਦੀ ਜਾਣਕਾਰੀ ਟਵੀਟ ਕਰਕੇ ਸਾਂਝੀ ਕੀਤੀ ਸੀ। ਉਨ੍ਹਾਂ ਕਿਹਾ ਕਿ ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਅਹਿਮ ਕੈਬਨਿਟ ਮੀਟਿੰਗ 10 ਜੂਨ ਨੂੰ ਦੁਪਹਿਰ 12 ਵਜੇ “ਸਰਕਾਰ ਤੁਹਾਡੇ ਦੁਆਰ” ਤਹਿਤ ਮਾਨਸਾ ਵਿਖੇ ਹੋਵੇਗੀ, ਜਿਸ ਦੌਰਾਨ ਕਈ ਅਹਿਮ ਫੈਸਲੇ ਲਏ ਜਾਣਗੇ। ਅੱਜ ਹੋਣ ਵਾਲੀ ਇਸ ਮੀਟਿੰਗ ਵਿਚ ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਇਜਲਾਸ ਸੱਧਣ ਦਾ ਐਲਾਨ ਵੀ ਹੋ ਸਕਦਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਾਨ ਸਰਕਾਰ ਨੇ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਲੁਧਿਆਣਾ ਅਤੇ ਜਲੰਧਰ ‘ਚ ਕੈਬਨਿਟ ਮੀਟਿੰਗ ਕੀਤੀ ਸੀ ਅਤੇ ਉਸ ਸਮੇਂ ਕਿਹਾ ਗਿਆ ਸੀ ਕਿ ਹੁਣ ਕੈਬਨਿਟ ਮੀਟਿੰਗ ਸੂਬੇ ਦੇ ਵੱਖ-ਵੱਖ ਜ਼ਿਲਿਆਂ ‘ਚ ਹੋਵੇਗੀ, ਜਿੱਥੇ ਲੋਕਾਂ ਦੇ ਮਸਲਿਆਂ ਨੂੰ ਹੱਲ ਕੀਤਾ ਜਾਵੇਗਾ।






















