ਪੰਜਾਬ ਮੰਤਰੀ ਮੰਡਲ ਦੀ ਕੱਲ੍ਹ ਹੋਣ ਵਾਲੀ ਮੀਟਿੰਗ ਦਾ ਬਦਲਿਆ ਸਮਾਂ ਅਤੇ ਸਥਾਨ
ਪੜ੍ਹੋ, ਹੁਣ ਕਿੰਨੇ ਵਜੇ ਤੇ ਕਿੱਥੇ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ
ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਜੋ ਕਿ ਕੱਲ੍ਹ 28 ਅਪ੍ਰੈਲ, ਦਿਨ ਸ਼ੁੱਕਰਵਾਰ ਨੂੰ ਹੋਣ ਜਾ ਰਹੀ ਹੈ, ਦੇ ਸਮੇਂ ਅਤੇ ਸਥਾਨ ਵਿੱਚ ਤਬਦੀਲੀ ਕੀਤੀ ਗਈ ਹੈ। ਪੰਜਾਬ ਕੈਬਨਿਟ ਦੀ ਇਹ ਅਹਿਮ ਮੀਟਿੰਗ ਕੱਲ੍ਹ ਨੂੰ ਸਵੇਰੇ 11:00ਵਜੇ ਸਰਕਟ ਹਾਊਸ, ਫਿਰੋਜ਼ਪੁਰ ਰੋਡ, ਲੁਧਿਆਣਾ ਵਿਖੇ ਹੋਵੇਗੀ। ਮੀਟਿੰਗ ਦਾ ਅਜੰਡਾ ਕੀ ਹੋਵੇਗਾ ਇਸ ਬਾਰੇ ਹਾਲੇ ਤੱਕ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।
ਦੱਸ ਦਈਏ ਕਿ ਇਹ ਮੀਟਿੰਗ ਪਹਿਲਾਂ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਣੀ ਸੀ।