ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਈ ਮੁਲਤਵੀ
ਚੰਡੀਗੜ੍ਹ 10ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਜੋ 16 ਦਸੰਬਰ ਨੂੰ ਹੋਣ ਵਾਲੀ ਸੀ, ਉਹ ਹੁਣ ਮੁਲਤਵੀ ਹੋ ਗਈ ਹੈ। ਮੁਲਤਵੀ ਹੋਈ ਮੰਤਰੀ ਮੰਡਲ ਦੀ ਮੀਟਿੰਗ ਦਾ ਕਾਰਨ ਅਜੇ ਸਪਸ਼ਟ ਨਹੀਂ ਹੋ ਸਕਿਆ ਹੈ। ਇਹ ਮੀਟਿੰਗ ਹੁਣ 17 ਦਸੰਬਰ ਨੂੰ ਵੀਡੀਓ ਕਾਨਫਰੰਸ ਰਾਹੀਂ ਦੁਪਹਿਰ 2.30 ਵਜੇ ਹੋਵੇਗੀ। ਇਹ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਵੇਗੀ।





















