ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ
ਬਜਟ ਸੈਸ਼ਨ ਤੋਂ ਪਹਿਲਾਂ ਹੋ ਰਹੀ ਹੈ ਅਹਿਮ ਮੀਟਿੰਗ
ਖੇਤੀ ਕਰਜਿਆਂ ਬਾਰੇ ਹੋ ਸਕਦੀ ਹੈ ਵਿਚਾਰ
ਕਿਸਾਨਾਂ ਦੇ ਨਾਲ ਖੇਤ ਮਜ਼ਦੂਰਾਂ ਦੀ ਵੀ ਹੋ ਸਕਦੀ ਹੈ ਕਰਜਾ ਮੁਆਫੀ
ਵੀਡੀਓ ਕਾਨਫਰੰਸ ਰਾਹੀਂ ਹੋਵੇਗੀ ਮੀਟਿੰਗ
ਚੰਡੀਗੜ੍ਹ, 24 ਫਰਵਰੀ(ਵਿਸ਼ਵ ਵਾਰਤਾ ਡੈਸਕ)- ਪੰਜਾਬ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਅੱਜ ਮੁਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋ ਰਹੀ ਹੈ। ਸ਼ਾਮ 4ਵਜੇ ਹੋਣ ਵਾਲੀ ਇਹ ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਹੋ ਰਹੀ ਹੈ। ਮੀਟਿੰਗ ਵਿੱਚ ਆਉਣ ਵਾਲੇ ਬਜਟ ਸੈਸ਼ਨ ਬਾਰੇ ਤਿਆਰ ਕੀਤੀ ਗਈ ਰਣਨੀਤੀ ਬਾਰੇ ਵੀ ਵਿਚਾਰਾਂ ਹੋਣ ਦੀ ਸੰਭਾਵਨਾ ਹੈ। ਇਹਨਾਂ ਤੋਂ ਇਲਾਵਾ ਕਿਸਾਨਾਂ ਦੇ ਨਾਲ-ਨਾਲ ਖੇਤੀ ਮਜ਼ਦੂਰਾਂ ਦੀ ਕਰਜਾ ਮੁਆਫੀ ਬਾਰੇ ਵੀ ਕੋਈ ਅਹਿਮ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ।