ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਕੀਤੇ ਵੱਡੇ ਐਲਾਨ
ਪਾਣੀ ਦੇ ਬਿਲਾਂ ਨੂੰ ਲੈ ਕੇ ਅਹਿਮ ਐਲਾਨ
ਪਿੰਡਾਂ ਤੇ ਸ਼ਹਿਰਾਂ ਵਿੱਚ 700ਕਰੋੜ ਦੇ ਪਿਛਲੇ ਬਕਾਏ ਕੀਤੇ ਮਾਫ
ਹੁਣ ਪਿੰਡਾਂ ਤੇ ਸ਼ਹਿਰਾਂ ਵਿੱਚ 50ਰੁਪਏ ਰੇਟ ਕੀਤਾ ਫਿਕਸ
ਦਰਜਾ ਚਾਰ ਦੇ ਮੁਲਾਜ਼ਮਾਂ ਦੀ ਹੋਵੇਗੀ ਰੈਗੂਲਰ ਭਰਤੀ, ਕੈਬਨਿਟ ਨੇ ਦਿੱਤੀ ਮਨਜ਼ੂਰੀ
ਪੰਜਾਬ ਦਾ ਖ਼ਜ਼ਾਨਾ ਖਾਲੀ ਨਹੀਂ, ਖ਼ਜ਼ਾਨਾ ਹਮੇਸ਼ਾ ਭਰਿਆ ਰਹੇਗਾ-ਮੁੱਖ ਮੰਤਰੀ ਚੰਨੀ
ਖਾਲੀ ਪੋਸਟਾਂ ਨੂੰ ਜਲਦ ਹੀ ਭਰਿਆ ਜਾਵੇਗਾ
ਚੰਡੀਗੜ੍ਹ, 18ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ।ਇਹ ਮੀਟਿੰਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈਸ ਕਾਨਫਰੰਸ ਜਾਰੀ ਹੈ। ਜਿਸ ਵਿੱਚ ਉਹਨਾਂ ਨੇ ਕਈ ਵੱਡੇ ਐਲਾਨ ਕੀਤੇ ਹਨ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 700 ਕਰੋੜ ਪਾਣੀ ਦੇ ਬਕਾਏ ਮੁਆਫ ਕੀਤੇ ਗਏ ਹਨ। ਪਾਣੀ ਦੇ ਟਿਊਬਲਾਂ ਦੇ ਬਿੱਲ ਪੰਜਾਬ ਸਰਕਾਰ ਵੱਲੋਂ ਭਰੇ ਜਾਣਗੇ । 125 ਗਜ ਦੇ ਮਕਾਨਾਂ ਦੇ ਪਾਣੀ ਦੇ ਬਿੱਲ ਪਹਿਲਾ ਵਾਂਗ ਹੀ ਮੁਆਫ ਰਹਿਣਗੇ। ਪਿੰਡਾਂ ਅਤੇ ਸ਼ਹਿਰਾਂ ਵਿੱਚ 50 ਰੁਪਏ ਰੇਟ ਵੀ ਫਿਕਸ ਕੀਤਾ, ਜੋ ਪਹਿਲਾ ਅਲੱਗ ਅਲੱਗ ਸੀ। ਪਿੰਡਾਂ ਵਿੱਚ ਪਾਣੀ ਦੇ ਟਿਊਬਲਾਂ ਦੇ ਬਿੱਲ 1168 ਕਰੋੜ ਦੇ ਮੁਆਫ ਕੀਤੇ ਗਏ ਹਨ ਅਤੇ ਟੈਂਕੀਆਂ ਵਾਲੀਆਂ ਮੋਟਰਾਂ ਦੇ ਬਿੱਲ ਵੀ ਪੰਜਾਬ ਸਰਕਾਰ ਹੀ ਭਰੇਗੀ। ਇਸ ਤੋਂ ਇਲਾਵਾ ਦਰਜਾ ਚਾਰ ਦੇ ਮੁਲਾਜ਼ਮਾਂ ਦੀ ਵੀ ਰੈਗੂਲਰ ਭਰਤੀ ਕੀਤੀ ਜਾਵੇਗੀ। ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਪੰਜਾਬ ਸਰਕਾਰ ਇੱਕ ਪਾਲਿਸੀ ਬਣਾਵੇਗੀ। ਇਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਬੀਐਸਐਫ ਦੇ ਵਧ ਰਹੇ ਘੇਰੇ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਪੰਜਾਬ ਪੁਲਿਸ ਪੂਰੀ ਤਰ੍ਹਾ ਮੁਸਤੈਦ ਹੈ। ਇਸ ਬਾਰੇ ਪੰਜਾਬ ਦੇ ਗ੍ਰਹਿ ਮੰਤਰੀ ਨੇ ਕੇਂਦਰ ਦੇ ਗ੍ਰਹਿ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ। ਇਸ ਮਸਲੇ ਨੂੰ ਲੈ ਕੇ ਜਲਦ ਹੀ ਸਰਬ ਪਾਰਟੀ ਦੀ ਮੀਟਿੰਗ ਵੀ ਬੁਲਾਈ ਜਾਵੇਗੀ।























