ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਲੁਧਿਆਣਾ ਵਿਖੇ ਜਾਰੀ
ਲਿਆ ਜਾ ਸਕਦਾ ਹੈ ਕੋਈ ਵੱਡਾ ਫੈਸਲਾ

ਚੰਡੀਗੜ੍ਹ,27ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਲੁਧਿਆਣਾ ਦੇ ਸਰਕਟ ਹਾਊਸ ਵਿੱਚ ਜਾਰੀ ਹੈ। ਮੁੱਖ ਮੰਤਰੀ ਚੰਨੀ ਦੀ ਅਗਵਾਈ ਵਿੱਚ ਹੋ ਰਹੀ ਇਸ ਮੀਟਿੰਗ ਵਿੱਚ ਕਈ ਅਹਿਮ ਮੁੱਦਿਆਂ ਤੇ ਵਿਚਾਰ-ਚਰਚਾ ਜਾਰੀ ਹੈ। ਅੱਜ ਹੋ ਰਹੀ ਇਸ ਬੈਠਕ ਵਿੱਚ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ ਤੇ ਇਸ ਦੇ ਨਾਲ ਹੀ ਬੀਐਸਐਫ ਦੀ ਮਿਆਦ ਵਧਾਉਣ ਦੇ ਮੁੱਦੇ ਅਤੇ ਖੇਤੀਬਾੜੀ ਕਾਨੂੰਨ ਰੱਦ ਕਰਵਾਉਣ ਦੇ ਬਾਰੇ ਸਪੈਸ਼ਲ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦੀ ਤਰੀਕ ਤੇ ਵੀ ਮੋਹਰ ਲੱਗ ਸਕਦੀ ਹੈ।






















