ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ
ਚੰਡੀਗੜ੍ਹ, 31ਮਾਰਚ(ਵਿਸ਼ਵ ਵਾਰਤਾ)-ਪੰਜਾਬ ਮੰਤਰੀ ਮੰਡਲ ਵਲੋਂ ਅੱਜ ਕਈ ਅਹਿਮ ਫ਼ੈਸਲੇ ਲਏ ਹਨ। ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਕਿਸਾਨਾਂ ਲਈ ਵੱਡਾ ਫ਼ੈਸਲਾ ਲਿਆ ਗਿਆ ਹੈ। ਕਣਕ ਦੇ ਖ਼ਰਾਬੇ ਦੇ ਵਧੇ ਹੋਏ ਮੁਆਵਜ਼ੇ ਨੂੰ ਵੀ ਸਰਕਾਰ ਦੇ ਵਲੋਂ ਮਨਜ਼ੂਰੀ ਦਿੱਤੀ ਗਈ ਹੈ। ਕਿਸਾਨਾਂ ਨੂੰ ਹੁਣ ਫ਼ਸਲ ਦੇ ਖ਼ਰਾਬ ਦੇ ਪ੍ਰਤੀ ਏਕੜ 15000 ਰੁਪਏ ਮੁਆਵਜ਼ਾ ਮਿਲੇਗਾ। ਇਸ ਦੇ ਨਾਲ ਹੀ ਇਹ ਫ਼ੈਸਲਾ ਲਿਆ ਗਿਆ ਕਿ, ਜਿਸ ਕਿਸੇ ਗ਼ਰੀਬ ਦਾ ਘਰ ਢਹਿੰਦਾ ਹੈ ਤਾਂ ਉਸ ਪਰਿਵਾਰ ਦੀ 1 ਲੱਖ 20 ਹਜ਼ਾਰ ਰੁਪਏ ਨਾਲ ਆਰਥਿਕ ਮਦਦ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਰਕਾਰ ਵੱਲੋਂ ਇਹ ਅਹਿਮ ਫ਼ੈਸਲਾ ਲਿਆ ਗਿਆ ਹੈ ਕਿ 30 ਅਪ੍ਰੈਲ ਤੱਕ ਪੁਰਾਣੇ ਰੇਟ ਤੇ ਹੀ ਰਜਿਸਟਰੀ ਲੋਕ ਕਰਵਾ ਸਕਣਗੇ।
ਇਸ ਤੋਂ ਇਲਾਵਾ ਜੇਕਰ ਕੋਈ ਪੰਜਾਬ ਵਿੱਚ ਨਕਲੀ ਦਵਾਈਆਂ ਬਣਾਵੇਗਾ ਤਾਂ ਉਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਪੰਜਾਬ ਦੀ ਹੱਦ ਅੰਦਰ ਫ਼ੈਕਟਰੀ ਬੰਦ ਕੀਤੀ ਜਾਵੇਗੀ।























