ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ
ਵਿੱਤ ਮੰਤਰੀ ਹਰਪਾਲ ਚੀਮਾ ਨੇ ਸਾਂਝੀ ਕੀਤੀ ਜਾਣਕਾਰੀ
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ
ਅਧਿਆਪਕ ਤਬਾਦਲਾ ਨੀਤੀ ਵਿੱਚ ਸੋਧ
ਚੰਡੀਗੜ੍ਹ,22ਫਰਵਰੀ(ਵਿਸ਼ਵ ਵਾਰਤਾ)- ਅੱਜ ਚੰਡੀਗੜ੍ਹ ਵਿੱਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬ ਮੰਤਰੀ ਮੰਡਲ ਵੱਲੋਂ ਕਈ ਅਹਿਮ ਫੈਸਲੇ ਲਏ ਗਏ ਹਨ। ਇਸ ਮੀਟਿੰਗ ਵਿੱਚ ਬਜਟ ਸੈਸ਼ਨ ਬਾਰੇ ਫੈਸਲਾ ਲਿਆ ਗਿਆ ਹੈ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਫੈਸਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ ਲੈ ਕੇ 15 ਮਾਰਚ ਤੱਕ ਚੱਲੇਗਾ। ਪੰਜਾਬ ਸਰਕਾਰ ਦਾ ਬਜਟ ਸੈਸ਼ਨ 1 ਤੋਂ 15 ਮਾਰਚ ਦਰਮਿਆਨ ਸੱਦਿਆ ਜਾਵੇਗਾ। ਇਸ ਦੌਰਾਨ ਸਾਲ 2024-25 ਦਾ ਪੂਰਾ ਬਜਟ ਪੇਸ਼ ਕੀਤਾ ਜਾਵੇਗਾ।
ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਵਿੱਚ ਪੁਲੀਸ ਮੁਲਾਜ਼ਮ ਜਸਪਾਲ ਸਿੰਘ ਦੀ ਮੌਤ ਹੋ ਗਈ ਸੀ ਇਸ ਲਈ ਜਸਪਾਲ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ ਗਿਆ ਹੈ, ਐਮਐਸਐਮਈ ਵਿੰਗ ਦੀ ਸਥਾਪਨਾ ਪੰਜਾਬ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਅਤੇ ਐਮਐਸਐਮਈ ਨੂੰ ਬਿਹਤਰ ਢੰਗ ਨਾਲ ਚਲਾਉਣ ਲਈ ਕੀਤੀ ਜਾ ਰਹੀ ਹੈ। ਇਹ ਵਿੰਗ MSMEs ਦੀਆਂ ਸਮੱਸਿਆਵਾਂ ਨੂੰ ਦੇਖੇਗਾ, ਅਧਿਆਪਕਾਂ ਦੀ ਬਦਲੀ ਨੀਤੀ ਵਿੱਚ ਬਦਲਾਅ ਕੀਤਾ ਗਿਆ ਹੈ। ਇਸ ਤਰ੍ਹਾਂ ਹੀ ਜੰਗੀ ਵਿਧਵਾਵਾਂ ਨੂੰ 10 ਹਜ਼ਾਰ ਤੋਂ 20 ਹਜ਼ਾਰ ਰੁਪਏ ਤੱਕ ਪੈਨਸ਼ਨ ਦਿੱਤੀ ਜਾਵੇਗੀ। ਪੰਜਾਬ ਦੇ ਮਾਹਿਰ ਅਤੇ ਚੰਗੇ ਅਧਿਕਾਰੀ ਹੁਣ ਹੋਰ ਰਾਜਾਂ ਅਤੇ ਏਜੰਸੀਆਂ ਨੂੰ ਵੀ ਸਲਾਹਕਾਰ ਸੇਵਾਵਾਂ ਪ੍ਰਦਾਨ ਕਰ ਸਕਣਗੇ। ਪੰਜਾਬ ਵਿੱਚ ਲੰਬੇ ਸਮੇਂ ਤੋਂ ਪ੍ਰੋਫੈਸਰਾਂ ਦੀ ਭਰਤੀ ਨਹੀਂ ਕੀਤੀ ਗਈ। 612 ਅਸਾਮੀਆਂ ਖਾਲੀ ਪਈਆਂ ਸਨ। ਪ੍ਰੋਫੈਸਰ ਇੱਥੇ ਪਾਰਟ ਟਾਈਮ, ਗੈਸਟ ਫੈਕਲਟੀ ਅਤੇ ਠੇਕੇ ਦੇ ਆਧਾਰ ‘ਤੇ ਪੜ੍ਹਾਉਂਦੇ ਸਨ। ਪਾਰਟ ਟਾਈਮ, ਗੈਸਟ ਫੈਕਲਟੀ ਅਤੇ ਕੰਟਰੈਕਟ ਪ੍ਰੋਫੈਸਰਾਂ ਨੂੰ ਉਮਰ ਵਿੱਚ ਛੋਟ ਦਿੱਤੀ ਜਾਵੇਗੀ। ਇਹ ਛੋਟ 37 ਤੋਂ ਵਧਾ ਕੇ 45 ਸਾਲ ਕਰ ਦਿੱਤੀ ਗਈ ਹੈ। PPSC 612 ਅਸਾਮੀਆਂ ਭਰੇਗੀ। ਮਲੇਰ ਕੋਟਲਾ ਅਤੇ ਫਰੀਦਕੋਟ ਵਿੱਚ ਨਵੀਆਂ ਅਸਾਮੀਆਂ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਅੱਜ ਦੀ ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਕਿਸਾਨ ਅੰਦੋਲਨ ਦੌਰਾਨ ਮੰਤਰੀ ਅਤੇ ਵਿਧਾਇਕ ਪੰਜਾਬ ਸਰਹੱਦ ‘ਤੇ ਮੈਡੀਕਲ ਕੈਂਪ ਲਗਾਉਣਗੇ।
https://x.com/AAPPunjab/status/1760569414145941628?t=37kyOsnXKb0J5ZvJVsebKw&s=08