ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਕਾਂਗਰਸ ਵਿੱਚ ਭੂਚਾਲ
ਮੁੱਖ ਮੰਤਰੀ ਨੇ ਸੱਦੀ ਕੈਬਨਿਟ ਦੀ ਹੰਗਾਮੀ ਮੀਟਿੰਗ ਅੱਜ

ਚੰਡੀਗੜ੍ਹ,29ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਮੰਤਰੀ ਮੰਡਲ ਦੀ ਹੰਗਾਮੀ ਮੀਟਿੰਗ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਬੁਲਾਈ ਗਈ ਹੈ। ਇਹ ਮੀਟਿੰਗ ਸਵੇਰੇ 10:30 ਵਜੇ ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ। ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਬਾਅਦ ਮੰਤਰੀ ਰਜ਼ੀਆ ਸੁਲਤਾਨਾ ਨੇ ਸਿੱਧੂ ਦੇ ਸਮਰਥਨ ਵਿੱਚ ਅਸਤੀਫਾ ਦੇ ਦਿੱਤਾ। ਉਹਨਾਂ ਤੋਂ ਇਲਾਵਾ ਨਵੇਂ ਨਿਯੁਕਤ ਖਜ਼ਾਨਚੀ ਗੁਲਜ਼ਾਰ ਇੰਦਰ ਸਿੰਘ ਚਾਹਲ ਅਤੇ ਜਨਰਲ ਸਕੱਤਰ ਯੋਗਿੰਦਰ ਢੀਂਗਰਾ ਨੇ ਵੀ ਅਸਤੀਫਾ ਦੇ ਦਿੱਤਾ ਹੈ। ਇਸ ਸਿਆਸੀ ਹਲਚਲ ਦੇ ਚਲਦਿਆਂ ਹੀ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਮੁੱਦੇ ‘ਤੇ ਹੰਗਾਮੀ ਮੀਟਿੰਗ ਬੁਲਾਈ ਹੈ।






















