ਪੰਜਾਬ ਮੰਤਰੀ ਮੰਡਲ ਨੇ ਇੰਨੇ ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਫੈਸਲੇ ਤੇ ਲਾਈ ਮੋਹਰ
ਮੁੱਖ ਮੰਤਰੀ ਭਗਵੰਤ ਮਾਨ ਦੇ ਰਹੇ ਹਨ ਕੈਬਨਿਟ ਦੇ ਫੈਸਲਿਆਂ ਬਾਰੇ ਜਾਣਕਾਰੀ, ਦੇਖੋ ਲਾਈਵ ਵੀਡੀਓ
ਚੰਡੀਗੜ੍ਹ 21 ਫਰਵਰੀ(ਵਿਸ਼ਵ ਵਾਰਤਾ ਬਿਓਰੋ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋ ਰਹੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਖਤਮ ਹੋ ਚੁੱਕੀ ਹੈ। ਜਾਣਕਾਰੀ ਅਨੁਸਾਰ ਕੈਬਨਿਟ ਨੇ 3 ਮਾਰਚ ਤੋਂ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਨੂੰ ਮੰਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸਰਕਾਰ ਨੇ ਪੰਜਾਬ ਦੇ ਤਕਰੀਬਨ 14 ਹਜ਼ਾਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਨੂੰ ਵੀ ਮੰਨਜ਼ੂਰੀ ਦੇ ਦਿੱਤੀ ਹੈ।
ਇਸ ਸੰਬੰਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪ੍ਰੈੱਸ ਕਾਨਫਰੰਸ ਕਰ ਰਹੇ ਹਨ।