• Latest
  • Trending
ਪੰਜਾਬ ਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਤੇ ਲੁਧਿਆਣਾ ਲਈ ਵਿਸ਼ਵ ਬੈਂਕ ਦੀ ਸਹਾਇਤਾ ਵਾਲੇ 285.71 ਮਿਲੀਅਨ ਅਮਰੀਕੀ ਡਾਲਰ ਦੇ ਨਹਿਰੀ ਜਲ ਸਪਲਾਈ ਪ੍ਰਾਜੈਕਟ ਨੂੰ ਮਨਜ਼ੂਰੀ

ਪੰਜਾਬ ਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਤੇ ਲੁਧਿਆਣਾ ਲਈ ਵਿਸ਼ਵ ਬੈਂਕ ਦੀ ਸਹਾਇਤਾ ਵਾਲੇ 285.71 ਮਿਲੀਅਨ ਅਮਰੀਕੀ ਡਾਲਰ ਦੇ ਨਹਿਰੀ ਜਲ ਸਪਲਾਈ ਪ੍ਰਾਜੈਕਟ ਨੂੰ ਮਨਜ਼ੂਰੀ

6 years ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

22 minutes ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

54 minutes ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

1 hour ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

2 hours ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

3 hours ago
Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

3 hours ago
Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

4 hours ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

4 hours ago
Hindi News
English News
Wednesday, November 18, 2026
No Result
View All Result
22 °c
Chandigarh
19 ° Thu
19 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਤੇ ਲੁਧਿਆਣਾ ਲਈ ਵਿਸ਼ਵ ਬੈਂਕ ਦੀ ਸਹਾਇਤਾ ਵਾਲੇ 285.71 ਮਿਲੀਅਨ ਅਮਰੀਕੀ ਡਾਲਰ ਦੇ ਨਹਿਰੀ ਜਲ ਸਪਲਾਈ ਪ੍ਰਾਜੈਕਟ ਨੂੰ ਮਨਜ਼ੂਰੀ

July 22, 2020
in ਖਬਰਾਂ, ਪੰਜਾਬ
ਪੰਜਾਬ ਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਤੇ ਲੁਧਿਆਣਾ ਲਈ ਵਿਸ਼ਵ ਬੈਂਕ ਦੀ ਸਹਾਇਤਾ ਵਾਲੇ 285.71 ਮਿਲੀਅਨ ਅਮਰੀਕੀ ਡਾਲਰ ਦੇ ਨਹਿਰੀ ਜਲ ਸਪਲਾਈ ਪ੍ਰਾਜੈਕਟ ਨੂੰ ਮਨਜ਼ੂਰੀ

ਪੰਜਾਬ ਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਤੇ ਲੁਧਿਆਣਾ ਲਈ ਵਿਸ਼ਵ ਬੈਂਕ ਦੀ ਸਹਾਇਤਾ ਵਾਲੇ 285.71 ਮਿਲੀਅਨ ਅਮਰੀਕੀ ਡਾਲਰ ਦੇ ਨਹਿਰੀ ਜਲ ਸਪਲਾਈ ਪ੍ਰਾਜੈਕਟ ਨੂੰ ਮਨਜ਼ੂਰੀ
ਚੰਡੀਗੜ੍ਹ, 22 ਜੁਲਾਈ (ਵਿਸ਼ਵ ਵਾਰਤਾ )ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਤੇ ਲੁਧਿਆਣਾ ਸ਼ਹਿਰਾਂ ਲਈ ਵਿਸ਼ਵ ਬੈਂਕ ਦੀ ਸਹਾਇਤਾ ਵਾਲੇ 285.71 ਮਿਲੀਅਨ ਅਮਰੀਕੀ ਡਾਲਰ ਦੇ ਨਹਿਰੀ ਜਲ ਸਪਲਾਈ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ।

ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਮਿਉਂਸਪਲ ਸਰਵਿਸਜ਼ ਇੰਪਰੂਵਮੈਂਟ ਪ੍ਰਾਜੈਕਟ ਤਹਿਤ ਪੁਨਰ ਵਸੇਬਾ ਨੀਤੀ ਫਰੇਮਵਰਕ ਅਪਣਾਉਣ ਦੇ ਪ੍ਰਸਤਾਵ ਅਨੁਸਾਰ ਇਸ ਪ੍ਰਾਜੈਕਟ ਉਤੇ ਇੰਟਰਨੈਸ਼ਨਲ ਬੈਂਕ ਫਾਰ ਰਿਕੰਸਟਰੱਕਸ਼ਨ ਐਂਡ ਡਿਵੈਂਲਪਮੈਂਟ (ਆਈ.ਡੀ.ਬੀ.ਡੀ.) ਕੁੱਲ ਰਾਸ਼ੀ ਦਾ 70 ਫੀਸਦੀ ਖਰਚੇਗਾ ਜੋ ਕਿ 200 ਮਿਲੀਅਨ ਡਾਲਰ ਬਣਦਾ ਹੈ ਜਦੋਂ ਕਿ ਬਾਕੀ 30 ਫੀਸਦੀ ਰਾਸ਼ੀ 85.71 ਮਿਲੀਅਨ ਡਾਲਰ ਪੰਜਾਬ ਸਰਕਾਰ ਖਰਚੇਗੀ।
ਇਹ ਫੈਸਲਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵੀਡਿਓ ਕਾਨਫਰੰਸ ਰਾਹੀਂ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਹੋਇਆ।
ਇਸ ਪ੍ਰਾਜੈਕਟ ਦੇ ਚਾਰ ਹਿੱਸੇ ਹੋਣਗੇ। 11.61 ਮਿਲੀਅਨ ਡਾਲਰ ਦੀ ਲਾਗਤ ਨਾਲ ਸ਼ਹਿਰੀ ਅਤੇ ਜਲ ਸਪਲਾਈ ਸੇਵਾ ਪ੍ਰਬੰਧਨ ਨੂੰ ਮਜ਼ਬੂਤ ਕਰਨਾ, 240.38 ਮਿਲੀਅਨ ਡਾਲਰ ਨਾਲ ਜਲ ਸਪਲਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, 15.62 ਮਿਲੀਅਨ ਡਾਲਰ ਨਾਲ ਜ਼ਮੀਨ ਗ੍ਰਹਿਨ ਤੇ ਪੁਨਰ ਵਸੇਬਾ ਕਰਨਾ, 10 ਮਿਲੀਅਨ ਡਾਲਰ ਕੋਵਿਡ ਸੰਕਟ ਨਜਿੱਠਣ ਲਈ, 7.6 ਮਿਲੀਅਨ ਡਾਲਰ ਪ੍ਰਾਜੈਕਟ ਪ੍ਰਬੰਧਨ ਅਤੇ 0.5 ਮਿਲੀਅਨ ਡਾਲਰ ਫਰੰਟ ਐਂਡ ਫੀਸ ਉਤੇ ਖਰਚੇ ਜਾਣਗੇ।
ਪੰਜਾਬ ਸਰਕਾਰ ਵੱਲੋਂ ਜੂਨ 2018 ਵਿੱਚ ਭਾਰਤ ਸਰਕਾਰ ਦੇ ਆਰਥਿਕ ਮਾਮਲਿਆਂ ਦੇ ਵਿਭਾਗ ਰਾਹੀਂ ਵਿਸ਼ਵ ਬੈਂਕ ਕੋਲ ਅੰਮ੍ਰਿਤਸਰ ਤੇ ਲੁਧਿਆਣਾ ਸ਼ਹਿਰਾਂ ਲਈ ਨਹਿਰੀ ਆਧਾਰਿਤ ਜਲ ਸਪਲਾਈ ਪ੍ਰਾਜਕੈਟਾਂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਗਈ ਸੀ। ਵਿਸ਼ਵ ਬੈਂਕ ਦੀ ਤਕਨੀਕੀ ਸਹਾਇਤਾ ਨਾਲ 2015 ਵਿੱਚ ਦੋਵਾਂ ਸ਼ਹਿਰਾਂ ਲਈ ਪੂਰਵ ਸੰਭਾਵਿਤ ਰਿਪੋਰਟਾਂ ਤਿਆਰ ਕੀਤੀਆਂ ਗਈਆਂ ਜੋ 2019 ਵਿੱਚ ਨਵਿਆਈਆਂ ਗਈਆਂ ਜਿਨ੍ਹਾਂ ਨੇ ਤੇਜ਼ੀ ਨਾਲ ਘੱਟ ਰਹੇ ਅਤੇ ਦੂਸ਼ਿਤ ਵਿਕੇਂਦਰੀਕਰਨ ਵਾਲੇ ਧਰਤੀ ਹੇਠਲੇ ਪਾਣੀ ਦੇ ਸਰੋਤਾਂ ਤੋਂ ਕੇਂਦਰੀਕਰਨ ਕੀਤੇ ਸਤਹਿ ਦੇ ਪਾਣੀ ਦੇ ਸਰੋਤਾਂ ਤੱਕ ਪਰਵਾਸ ਕਰਨ ਦੀ ਤਜਵੀਜ਼ ਰੱਖੀ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਆਰ.ਪੀ.ਐਫ. ਜ਼ਮੀਨ ਨਾਲ ਜੁੜੇ ਪ੍ਰਭਾਵਾਂ ਦੇ ਮੁਲਾਂਕਣ ਦੀ ਪ੍ਰਕਿਰਿਆ ਵਿੱਚ ਢੁੱਕਵੀਂ ਜਵਾਬਦੇਹੀ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਲੋੜੀਂਦੀ ਪ੍ਰਕਿਰਿਆ ਅਤੇ ਢੰਗ ਤਰੀਕਿਆਂ ਨੂੰ ਦੇਖੇਗਾ। ਜ਼ਮੀਨ ਗ੍ਰਹਿਨ ਕਰਨ ਅਤੇ ਵਿਸ਼ਵ ਬੈਂਕ ਦੇ ਈ.ਐਸ.ਐਸ. 5 ਵਿੱਚ ਦੱਸੇ ਅਨੁਸਾਰ ਬਦਲੀ ਲਾਗਤ ਕਾਰਨ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਇਕ ਉਚਿਤ ਪ੍ਰਕਿਰਿਆ ਰੱਖੀ ਜਾਵੇਗੀ ਤਾਂ ਜੋ ਉਨ੍ਹਾਂ ਦੀ ਰੋਜ਼ੀ ਰੋਟੀ ਅਤੇ ਘੱਟੋ-ਘੱਟ ਪ੍ਰਾਜੈਕਟ ਦੇ ਪੱਧਰ ਤੱਕ ਜੀਵਨ ਪੱਧਰ ਨੂੰ ਬਿਹਤਰ ਬਣਾਇਆ ਜਾ ਸਕੇ।
ਵਿਸ਼ਵ ਬੈਂਕ ਦੇ ਈ.ਐਸ.ਐਸ. 5 ਅਨੁਸਾਰ ਅਣ-ਇੱਛਤ ਪੁਨਰ ਵਸੇਬੇ ਦੇ ਯੰਤਰ ਭਾਵ ਮੁਆਵਜ਼ਾ ਤਬਦੀਲੀ ਦੀ ਲਾਗਤ ‘ਤੇ ਆਧਾਰਤ ਹੋਣਗੇ। ਸੰਵੇਦਨਸ਼ੀਲ ਸਮੂਹਾਂ ਲਈ ਹੁਨਰ ਵਿਕਾਸ/ਸਿਖਲਾਈ ਦੇ ਰੂਪ ਵਿੱਚ ਵਾਧੂ ਮਦਦ ਵੀ ਮੁਹੱਈਆ ਕਰਵਾਈ ਜਾਵੇਗੀ।
ਬੁਲਾਰੇ ਨੇ ਅਗਾਂਹ ਜਾਣਕਾਰੀ ਦਿੰਦਿਆ ਦੱਸਿਆ ਕਿ ਇਹ ਸਾਰੀ ਪ੍ਰਕਿਰਿਆ ਪੰਜਾਬ ਸਰਕਾਰ ਅਤੇ ਵਿਸ਼ਵ ਬੈਂਕ ਦਰਮਿਆਨ ਸੂਬਾਈ ਸਾਂਝੇਦਾਰੀ ਤਹਿਤ ਹੋਵੇਗੀ। ਇਸ ਪ੍ਰਾਜੈਕਟ ਤਹਿਤ ਜਿੱਥੇ ਜਲ ਸਬੰਧੀ ਬੁਨਿਆਦੀ ਢਾਂਚੇ ਵਿਚ ਨਿਵੇਸ਼ ਹੋਵੇਗਾ ਉਥੇ ਹੀ ਜਲ ਸਪਲਾਈ ਅਤੇ ਸੈਨੀਟੇਸ਼ਨ ਸੇਵਾ ਦੀ ਮਜ਼ਬੂਤੀ ਲਈ ਨਵੇਂ ਸੰਸਥਾਗਤ ਮਾਡਲ ਦੀ ਸਥਾਪਨਾ ਕੀਤੀ ਜਾਵੇਗੀ ਅਤੇ ਵਿੱਤੀ ਉਪਯੋਗਿਤਾ ਤੇ ਖਪਤਕਾਰਾਂ ਦੇ ਹਿੱਤਾਂ ਨੂੰ ਵੀ ਧਿਆਨ ਵਿਚ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਕੋਵਿਡ-19 ਦੀ ਮਹਾਂਮਾਰੀ ਦੇ ਮੱਦੇਨਜ਼ਰ ਪੈਦਾ ਹੋਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪੰਜਾਬ ਸਰਕਾਰ ਅਤੇ ਸੂਬੇ ਭਰ ਦੀਆਂ ਮਿਉਂਸਪਲ ਕੌਂਸਲਾਂ ਨੂੰ ਸਮਰੱਥਾ ਵਧਾਉਣ ਸਬੰਧੀ ਅਤੇ ਵਸੀਲਿਆਂ ਬਾਰੇ ਹਰ ਤਰ੍ਹਾਂ ਦੀ ਮਦਦ ਇਸ ਪ੍ਰਾਜੈਕਟ ਤਹਿਤ ਮੁਹੱਈਆ ਕਰਵਾਈ ਜਾਵੇਗੀ। ਖਾਸ ਕਰਕੇ ਸ਼ਹਿਰੀ ਖੇਤਰਾਂ ਦੀ ਮਜ਼ਬੂਤੀ ਅਤੇ ਮੂਹਰਲੀ ਕਤਾਰ ਦੇ ਸੇਵਾ ਪ੍ਰਦਾਨ ਕਰਤਾਵਾਂ ਨੂੰ ਧਿਆਨ ਵਿਚ ਰੱਖਿਆ ਜਾਵੇਗਾ।
ਅੰਮ੍ਰਿਤਸਰ ਅਤੇ ਲੁਧਿਆਣਾ ਵਿਖੇ ਨਹਿਰਾਂ ਦੇ ਨੇੜਲੇ ਪੰਪਿੰਗ ਸਟੇਸ਼ਨਾਂ ਅਤੇ ਸੋਧੇ ਹੋਏ ਪਾਣੀ ਇਕੱਠਾ ਕਰਨ ਵਾਲੇ ਟੈਂਕਾਂ ਸਹਿਤ ਵਾਟਰ ਟ੍ਰੀਟਮੈਂਟ ਪਲਾਂਟਾਂ ਦਾ ਉਸਾਰੀ ਲਈ ਜ਼ਮੀਨ ਦੀ ਲੋੜ ਕ੍ਰਮਵਾਰ 40 ਏਕੜ ਅਤੇ 40 ਏਕੜ ਹੈ। ਅੰਮ੍ਰਿਤਸਰ ਵਿਖੇ ਲੈਂਡ ਐਕੁਇਜ਼ਸ਼ਨ ਕੁਲੈਕਟਰ ਦੁਆਰਾ ਆਪਸੀ ਸਹਿਮਤੀ ਨਾਲ ਤੈਅ ਕੀਤੀ ਗਈ ਰੁਪਏ 36.40 ਕਰੋੜ ਰੁਪਏ ਦੀ ਕੀਮਤ ‘ਤੇ ਪਿੰਡ ਵੱਲ੍ਹਾਂ ਵਿਖੇ ਅੱਪਰਬਾਰੀ ਦੁਆਬ ਕੈਨਾਲ ਦੇ ਨਾਲ ਲੱਗਦੀ ਜ਼ਮੀਨ ਐਕਵਾਇਰ ਕਰ ਲਈ ਗਈ ਹੈ। ਲੁਧਿਆਣਾ ਵਿਖੇ ਪਿੰਡ ਰਾਮਪੁਰ ਨੇੜੇ ਜ਼ਮੀਨ ਦੀ ਪਛਾਣ ਕਰ ਲਈ ਹੈ ਅਤੇ ਗੱਲਬਾਤ ਰਾਹੀਂ ਜ਼ਮੀਨ ਐਕਵਾਇਰ ਕਰਨ ਦੀ ਕੋਸ਼ਿਸ਼ ਜਾਰੀ ਹੈ।
ਟਰਾਂਸਮਿਸ਼ਨ ਨੈਟਵਰਕ ਲਈ ਵਧੇਰੇ ਜ਼ਮੀਨ ਦੀ ਲੋੜ ਨਹੀਂ ਸਮਝੀ ਗਈ ਹੈ ਕਿਉਂਕਿ ਐਲਾਈਨਮੈਂਟ, ਸੜਕਾਂ ਅਤੇ ਵਾਟਰ ਟ੍ਰੀਟਮੈਂਟ ਪਲਾਂਟ ਤੋਂ ਓਵਰ ਹੈਡ ਸਰਵਿਸ ਰਿਜ਼ਰਵੌਇਰਜ਼ ਤੋਂ ਨਿਕਲਦੇ ਰਸਤਿਆਂ ਦੀ ਸੇਧ ਨਾਲ ਕੀਤੀ ਜਾਣੀ ਹੈ। ਓਵਰ ਹੈਡ ਸਰਵਿਸ ਰਿਜ਼ਰਵੌਇਰਜ਼/ਅੰਡਰਗ੍ਰਾਉਂਡ ਸਰਵਿਸ ਰਿਜ਼ਰਵੌਇਰਜ਼ ਦੀ ਉਸਾਰੀ ਮਿਊਂਸਪਲ ਕਾਰਪੋਰੇਸ਼ਨ ਅਤੇ ਹੋਰ ਸਰਕਾਰੀ ਏਜੰਸੀਆਂ ਕੋਲ ਮੌਜੂਦ ਜਨਤਕ ਜ਼ਮੀਨ ਵਿਖੇ ਕੀਤੀ ਜਾਵੇਗੀ।
—–

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

by Ranjit Singh
November 18, 2026
0

Delhi ਦੇ ਇੱਕ ਗੁਰਦੁਆਰਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੱਛਮੀ ਦਿੱਲੀ ਦੇ...

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

by Ranjit Singh
November 18, 2026
0

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਵਿੱਚ ਸੀਆਰਪੀਐਫ ਦੀ ਇੱਕ...

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

by Ranjit Singh
November 18, 2026
0

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਸਮਾਜਵਾਦੀ ਪਾਰਟੀ...

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

by Ranjit Singh
November 18, 2026
0

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ - ਸਵੇਰੇ 10 ਵਜੇ ਹੋਵੇਗੀ ਮੀਟਿੰਗ - ਪਿਛਲੇ ਫੈਸਲਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

by Ranjit Singh
November 18, 2026
0

Delhi ਦੇ ਇੱਕ ਗੁਰਦੁਆਰਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੱਛਮੀ ਦਿੱਲੀ ਦੇ...

Most Popular

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

by Jaspreet Kaur
1 week ago
0

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ ਨਵੀ ਦਿੱਲੀ, 10 ਨਵੰਬਰ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 