ਪੰਜਾਬ ਮੰਤਰੀ ਮੰਡਲ ਵੱਲੋਂ ਕਿਫਾਇਤੀ ਕਲੋਨੀ ਨੀਤੀ, 2023 ਨੂੰ ਨੋਟੀਫਾਈ ਕਰਨ ਲਈ ਹਰੀ ਝੰਡੀ
ਚੰਡੀਗੜ੍ਹ,21ਫਰਵਰੀ(ਵਿਸ਼ਵ ਵਾਰਤਾ)- ਸੂਬੇ ਵਿੱਚ ਘੱਟ ਆਮਦਨੀ ਵਾਲੇ ਵਰਗ ਨੂੰ ਸਸਤੇ ਭਾਅ ‘ਤੇ ਮਕਾਨ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਮੰਤਰੀ ਮੰਡਲ ਨੇ ਕਿਫਾਇਤੀ ਕਲੋਨੀ ਨੀਤੀ, 2023 ਨੂੰ ਨੋਟੀਫਾਈ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਨੀਤੀ ਵਿੱਚ ਵਿਕਰੀਯੋਗ ਖੇਤਰ ਨੂੰ 62% ਤੋਂ ਵਧਾ ਕੇ 65% ਕਰਨ ਅਤੇ ਸੀ.ਐਲ.ਯੂ./ਈ.ਡੀ.ਸੀ./ਐਲ.ਐਫ./ਐਸ.ਆਈ.ਐਫ./ਯੂ.ਡੀ.ਐਫ. ਖਰਚਿਆਂ ਨੂੰ ਪੰਜਾਬ ਰਾਜ ਵਿੱਚ ਸਬੰਧਤ ਜ਼ੋਨਾਂ (ਗਮਾਡਾ ਖੇਤਰੀ ਯੋਜਨਾ ਅਤੇ ਗਮਾਡਾ ਖੇਤਰ ਵਿੱਚ ਮਾਸਟਰ ਪਲਾਨ/ਪ੍ਰਸਤਾਵਿਤ ਲੈਂਡ ਯੂਜ਼ ਪਲਾਨ ਲਾਲੜੂ ਨੂੰ ਛੱਡ ਕੇ, ਜਿੱਥੇ ਖਰਚਿਆਂ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ) ‘ਚ ਲਾਗੂ ਖਰਚਿਆਂ ਦੇ 50% ਤੱਕ ਘਟਾਉਣ ਦਾ ਪ੍ਰਸਤਾਵ ਹੈ।
ਇਸ ਤੋਂ ਇਲਾਵਾ ਪ੍ਰੋਜੈਕਟ ਦੀ ਤੁਰੰਤ ਪ੍ਰਵਾਨਗੀ ਲਈ, ਸੀ.ਐਲ.ਯੂ., ਲਾਇਸੈਂਸ ਅਤੇ ਬਿਲਡਿੰਗ ਪਲਾਨ ਦੀ ਪ੍ਰਵਾਨਗੀ ਦੀਆਂ ਸ਼ਕਤੀਆਂ ਵੀ ਇੱਕ ਸਿੰਗਲ ਏਜੰਸੀ ਵਜੋਂ ਸਬੰਧਤ ਵਿਕਾਸ ਅਥਾਰਟੀ (ਸਥਾਨਕ ਪੱਧਰ ‘ਤੇ) ਦੇ ਮੁੱਖ ਪ੍ਰਸ਼ਾਸਕ ਨੂੰ ਸੌਂਪੀਆਂ ਜਾਣਗੀਆਂ।