ਪੰਜਾਬ ਮੰਤਰੀ ਮੰਡਲ ਵੱਲੋਂ ਗਰੁੱਪ-ਡੀ ਦੇ ਮੁਲਾਜ਼ਮਾਂ ਦੀ ਭਰਤੀ ਰੈਗੂਲਰ ਆਧਾਰ ਉਤੇ ਕਰਨ ਲਈ ਹਰੀ ਝੰਡੀ
ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਲਈ ਸਿਫਾਰਸ਼ਾਂ ਰਾਜਪਾਲ ਨੂੰ ਭੇਜੀਆਂ
ਚੰਡੀਗੜ੍ਹ,18 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਮੰਤਰੀ ਮੰਡਲ ਦੀ ਅੱਜ ਹੋਈ ਮੀਟਿੰਗ ਵਿੱਚ ਪਿੰਡਾਂ ਅਤੇ ਸ਼ਹਿਰਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਦੀਆਂ ਦਰਾਂ ਨੂੰ ਘੱਟ ਕਰਨ ਅਤੇ ਪੁਰਾਣੇ ਬਕਾਏ ਮਾਫ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੰਤਰੀ ਮੰਡਲ ਵੱਲੋਂ ਇਹ ਹੋਰ ਅਹਿਮ ਫੈਸਲੇ ਵਿਚ ਗਰੁੱਪ-ਡੀ ਦੇ ਮੁਲਾਜ਼ਮਾਂ ਦੀ ਭਰਤੀ ਰੈਗੂਲਰ ਆਧਾਰ ਉਤੇ ਕਰਨ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ ,ਜਿਸ ਨਾਲ ਉਨ੍ਹਾਂ ਦੀ ਸੁਰੱਖਿਅਤ ਨੌਕਰੀ ਹੋਣ ਦੀ ਚਿਰੋਕਣੀ ਮੰਗ ਪੂਰੀ ਹੋ ਜਾਵੇਗੀ।
ਇਸ ਦੇ ਨਾਲ ਹੀ ਮੰਤਰੀ ਮੰਡਲ ਨੇ ਜਗਬੰਸ ਸਿੰਘ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦਾ ਨਵਾਂ ਚੇਅਰਮੈਨ ਨਿਯੁਕਤ ਕਰਨ ਲਈ ਸਿਫਾਰਸ਼ਾਂ ਰਾਜਪਾਲ ਨੂੰ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ