ਪੰਜਾਬ ਮੰਤਰੀ ਮੰਡਲ ਵੱਲੋਂ ਲਏ ਗਏ ਵੱਡੇ ਫੈਸਲੇ
ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਸਾਨਾਂ ਲਈ ਕੀਤਾ ਇਹ ਐਲਾਨ
ਪੜ੍ਹੋ ਪੂਰੀ ਖ਼ਬਰ
ਚੰਡੀਗੜ੍ਹ, 10ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ। ਕੈਬਨਿਟ ਮੀਟਿੰਗ ਵਿਚ ਕਿਸਾਨਾਂ ਲਈ ਵੱਡੇ ਫ਼ੈਸਲੇ ਲਏ ਗਏ ਹਨ। ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਪ੍ਰੈਸ ਕਾਨਫਰੰਸ ਕਰਦਿਆਂ ਹੋਇਆ ਕਿਹਾ ਕਿ ਸੀਐਮ ਮਾਨ ਖੁਦ 13 ਅਪ੍ਰੈਲ ਨੂੰ ਕਿਸਾਨਾਂ ਨੂੰ ਫਾਜਿਲਕਾ ਵਿਖੇ ਮੁਆਵਜ਼ੇ ਦੇ ਚੈੱਕ ਵੰਡਣਗੇ। ਉਨ੍ਹਾਂ ਕਿਹਾ ਕਿ, ਸਾਰੇ ਮੰਤਰੀਆਂ ਦੀਆਂ ਡਿਊਟੀਆਂ ਮੁੱਖ ਮੰਤਰੀ ਮਾਨ ਵੱਲੋਂ ਲਗਾ ਦਿੱਤੀਆਂ ਗਈਆਂ ਹਨ ਕਿ ਉਹ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਮਾਲ ਅਫ਼ਸਰਾਂ ਨੂੰ ਮੌਕੇ ਤੇ ਲਿਜਾ ਕੇ ਗਿਰਦਾਵਰੀ ਕਰਵਾਉਣ ਤਾਂ ਜੋ ਕਿਸਾਨਾਂ ਨੂੰ ਛੇਤੀ ਤੋਂ ਛੇਤੀ ਫ਼ਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਮਿਲ ਸਕੇ। ਉਨ੍ਹਾਂ ਕਿਹਾ ਕਿ ਸਾਰੇ ਜਿਲ੍ਹਿਆਂ ਦੇ ਅੰਦਰ ਕਿਸਾਨਾਂ ਨੂੰ ਫਸਲਾਂ ਦੇ ਖ਼ਰਾਬੇ ਲਈ ਚੈੱਕ ਦਿੱਤੇ ਜਾਣਗੇ।
ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ kuldeep Singh Dhaliwal ਜੀ Live https://t.co/5uX5etCZNs
— AAP Punjab (@AAPPunjab) April 10, 2023























