• Latest
  • Trending
ਪੰਜਾਬ ਮੰਤਰੀ ਮੰਡਲ ਵੱਲੋਂ ਸਰਕਾਰੀ ਥਰਮਲ ਪਲਾਂਟ ਬੰਦ ਕਰਨ ਦੇ ਫੈਸਲੇ ਲਈ ਕੈਬਨਿਟ ਸਬ-ਕਮੇਟੀ ਦਾ ਗਠਨ

ਪੰਜਾਬ ਮੰਤਰੀ ਮੰਡਲ ਵੱਲੋਂ ਸਰਕਾਰੀ ਥਰਮਲ ਪਲਾਂਟ ਬੰਦ ਕਰਨ ਦੇ ਫੈਸਲੇ ਲਈ ਕੈਬਨਿਟ ਸਬ-ਕਮੇਟੀ ਦਾ ਗਠਨ

9 years ago
ਮੱਧ ਪ੍ਰਦੇਸ਼ ਦੇ ਰਾਜਗੜ੍ਹ ‘ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ

ਮੱਧ ਪ੍ਰਦੇਸ਼ ਦੇ ਰਾਜਗੜ੍ਹ ‘ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ

6 minutes ago
ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫ਼ਲਤਾ: ਦੋ ਵੱਡੇ ਸਰਹੱਦ ਪਾਰ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼

ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫ਼ਲਤਾ: ਦੋ ਵੱਡੇ ਸਰਹੱਦ ਪਾਰ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼

26 minutes ago
ਮਾਪਿਆਂ ਲਈ ਵੱਡੀ ਰਾਹਤ! ‘ਸਕੂਲ ਫ਼ੀਸ ਸੋਧ ਬਿੱਲ’ ਸਰਬਸੰਮਤੀ ਨਾਲ ਹੋਇਆ ਪਾਸ

ਮਾਪਿਆਂ ਲਈ ਵੱਡੀ ਰਾਹਤ! ‘ਸਕੂਲ ਫ਼ੀਸ ਸੋਧ ਬਿੱਲ’ ਸਰਬਸੰਮਤੀ ਨਾਲ ਹੋਇਆ ਪਾਸ

50 minutes ago
ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Big News: ਝਾਰਖੰਡ ਵਿਧਾਨ ਸਭਾ ਵੱਲ ਵਧ ਰਹੇ ਵਿਦਿਆਰਥੀਆਂ ‘ਤੇ ਲਾਠੀਚਾਰਜ

Big News: ਝਾਰਖੰਡ ਵਿਧਾਨ ਸਭਾ ਵੱਲ ਵਧ ਰਹੇ ਵਿਦਿਆਰਥੀਆਂ ‘ਤੇ ਲਾਠੀਚਾਰਜ

2 hours ago
ਜੰਤਰ-ਮੰਤਰ ਲਾਠੀਚਾਰਜ ਵਿਵਾਦ: ਚਰਚਾ ਲਈ ਤਿਆਰ ਕੇਂਦਰ ਸਰਕਾਰ

ਜੰਤਰ-ਮੰਤਰ ਲਾਠੀਚਾਰਜ ਵਿਵਾਦ: ਚਰਚਾ ਲਈ ਤਿਆਰ ਕੇਂਦਰ ਸਰਕਾਰ

2 hours ago
PM Modi ਤੇ ਸੁਖਬੀਰ ਬਾਦਲ ਵਿਚਾਲੇ ਮੁਲਾਕਾਤ: ਕੀ 2027 ਤੋਂ ਪਹਿਲਾਂ ਅਕਾਲੀ-ਭਾਜਪਾ ਗਠਜੋੜ ਦੇ ਸੰਕੇਤ ?

PM Modi ਤੇ ਸੁਖਬੀਰ ਬਾਦਲ ਵਿਚਾਲੇ ਮੁਲਾਕਾਤ: ਕੀ 2027 ਤੋਂ ਪਹਿਲਾਂ ਅਕਾਲੀ-ਭਾਜਪਾ ਗਠਜੋੜ ਦੇ ਸੰਕੇਤ ?

3 hours ago
Australia: ਸੜਕ ਹਾਦਸੇ ‘ਚ ਪੰਜਾਬੀ ਗੱਭਰੂ ਦੀ ਮੌਤ

Australia: ਸੜਕ ਹਾਦਸੇ ‘ਚ ਪੰਜਾਬੀ ਗੱਭਰੂ ਦੀ ਮੌਤ

4 hours ago
Punjab: BKI ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਹੈਂਡ ਗ੍ਰਨੇਡ ਸਮੇਤ ਇੱਕ ਗ੍ਰਿਫਤਾਰ

Punjab: BKI ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਹੈਂਡ ਗ੍ਰਨੇਡ ਸਮੇਤ ਇੱਕ ਗ੍ਰਿਫਤਾਰ

4 hours ago
Punjab: ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

Punjab: ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Monday, August 10, 2026
No Result
View All Result
30 °c
Chandigarh
27 ° Tue
30 ° Wed
31 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਮੰਤਰੀ ਮੰਡਲ ਵੱਲੋਂ ਸਰਕਾਰੀ ਥਰਮਲ ਪਲਾਂਟ ਬੰਦ ਕਰਨ ਦੇ ਫੈਸਲੇ ਲਈ ਕੈਬਨਿਟ ਸਬ-ਕਮੇਟੀ ਦਾ ਗਠਨ

August 24, 2017
in ਪੰਜਾਬ
ਪੰਜਾਬ ਮੰਤਰੀ ਮੰਡਲ ਵੱਲੋਂ ਸਰਕਾਰੀ ਥਰਮਲ ਪਲਾਂਟ ਬੰਦ ਕਰਨ ਦੇ ਫੈਸਲੇ ਲਈ ਕੈਬਨਿਟ ਸਬ-ਕਮੇਟੀ ਦਾ ਗਠਨ

ਚੰਡੀਗਡ਼੍ਹ, 24 ਅਗਸਤ (ਵਿਸ਼ਵ ਵਾਰਤਾ)-ਕੇਂਦਰੀ ਊਰਜਾ ਅਥਾਰਟੀ ਦੇ 25 ਸਾਲ ਤੋਂ ਵੱਧ ਪੁਰਾਣੇ ਥਰਮਲ ਪਲਾਂਟਾਂ ਨੂੰ ਬੰਦ ਕਰਨ ਬਾਰੇ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਪੰਜਾਬ ਮੰਤਰੀ ਮੰਡਲ ਨੇ ਸੂਬਾ ਸਰਕਾਰ ਅਧੀਨ ਥਰਮਲ ਪਲਾਂਟਾਂ ਨੂੰ ਬੰਦ ਕਰਨ ਕੰਮ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਅਤੇ ਵਿਚਾਰਨ ਲਈ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ ਹੈ।
ਇਸ ਬਾਰੇ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਊਰਜਾ ਅਥਾਰਟੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ 25 ਸਾਲ ਦਾ ਸਮਾਂ ਟਪਾ ਚੁੱਕੇ ਥਰਮਲ ਪਲਾਂਟ ਹੰਢਣਸਾਰ ਨਾ ਰਹਿਣ ਕਰਕੇ ਇਨ੍ਹਾਂ ਨੂੰ ਬੰਦ ਕੀਤਾ ਜਾਣਾ ਹੈ।
ਇਸ ਸਬ-ਕਮੇਟੀ ਦੇ ਮੁਖੀ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਹੋਣਗੇ ਜਦਕਿ ਊਰਜਾ ਮੰਤਰੀ ਰਾਣਾ ਗੁਰਜੀਤ ਸਿੰਘ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਤਕਨੀਕੀ ਸਿੱਖਿਆ ਮੰਤਰੀ ਇਸ ਕਮੇਟੀ ਦੇ ਮੈਂਬਰ ਹੋਣਗੇ। ਇਹ ਕਮੇਟੀ ਬਠਿੰਡਾ ਅਤੇ ਰੋਪਡ਼ ਵਿਖੇ ਸਰਕਾਰੀ ਥਰਮਲ ਪਲਾਂਟਾਂ ਨੂੰ ਸਥਾਈ ਤੌਰ ‘ਤੇ ਬੰਦ ਕਰਨ ਬਾਰੇ ਆਪਣੀ ਰਿਪੋਰਟ ਦੋ ਹਫਤਿਆਂ ਵਿੱਚ ਦੇਵੇਗੀ। ਇਸ ਕਮੇਟੀ ਨੂੰ ਇਨ੍ਹਾਂ ਪਲਾਂਟਾਂ ਦੇ ਮੁਲਾਜ਼ਮਾਂ ਦੇ ਭਵਿੱਖ ਬਾਰੇ ਵੀ ਆਪਣੀਆਂ ਸਿਫਾਰਸ਼ਾਂ ਦੇਣੀਆਂ ਹੋਣਗੀਆਂ।
ਮੀਟਿੰਗ ਦੌਰਾਨ ਦੱਸਿਆ ਗਿਆ 460 ਮੈਗਾਵਾਟ ਦੀ ਸਮਰਥਾ ਵਾਲੇ ਗੁਰੂ ਨਾਨਕ ਦੇਵ ਥਰਮਲ ਪਲਾਂਟ (ਜੀ.ਐਨ.ਡੀ.ਟੀ.ਪੀ.) ਬਠਿੰਡਾ ਅਤੇ 1260 ਮੈਗਾਵਾਟ ਦੀ ਸਮਰਥਾ ਵਾਲੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ (ਜੀ.ਜੀ.ਐਸ.ਐਸ.ਟੀ.ਪੀ.) ਰੋਪਡ਼ ਦੇ ਯੂਨਿਟ-1 ਤੇ 2 ਪੁਰਾਣੀ ਤਕਨਾਲੋਜੀ ਕਾਰਨ ਹੰਢਣਸਾਰ ਨਹੀਂ ਹਨ ਅਤੇ ਨਵੀਂ ਤਕਨਾਲੋਜੀ ਦੇ ਮੁਕਾਬਲੇ ਬਿਜਲੀ ਉਤਪਾਦਨ ਦਾ ਖਰਚਾ ਵੱਧ ਪੈਂਦਾ ਹੈ। ਇਸ ਦੇ ਮੁਕਾਬਲੇ ਨਵੀਂ ਤਕਨਾਲੋਜੀ ਨਾਲ ਸਥਾਪਤ ਕੀਤੇ ਗਏ ਇੰਡੀਪੈਂਡੰਟ ਪਾਵਰ ਪ੍ਰੋਡਿਊਸਰ (ਆਈ.ਪੀ.ਪੀ.) ਪ੍ਰਾਜੈਕਟ 1400 ਮੈਗਾਵਾਟ ਦੀ ਸਮਰਥਾ ਵਾਲਾ ਨਾਭਾ ਪਾਵਰ ਲਿਮਟਿਡ (ਐਨ.ਪੀ.ਐਲ) ਰਾਜਪੁਰਾ, 1980 ਮੈਗਾਵਾਟ ਤਲਵੰਡੀ ਸਾਬੋ ਪਾਵਰ ਪਲਾਂਟ ਲਿਮਟਿਡ, ਮਾਨਸਾ ਅਤੇ 540 ਮੈਗਾਵਾਟ ਜੀ.ਵੀ.ਕੇ. ਥਰਮਲ ਪਾਵਰ ਪਲਾਂਟ, ਗੋਇੰਦਵਾਲ ਸਾਹਿਬ ਪੁਰਾਣੇ ਥਰਮਲ ਪਲਾਂਟਾਂ ਦੇ ਮੁਕਾਬਲੇ ਵਧੇਰੇ ਪ੍ਰਭਾਵੀ ਅਤੇ ਘੱਟ ਖਰਚੇ ਵਾਲੇ ਹਨ।
ਬੁਲਾਰੇ ਨੇ ਦੱਸਿਆ ਕਿ ਵੇਰਵਿਆਂ ਮੁਤਾਬਕ ਸਰਕਾਰ ਦੇ ਥਰਮਲ ਪਲਾਂਟਾਂ ਦੀ ਪ੍ਰਤੀ ਯੂਨਿਟ ਉਤਪਾਦਨ ਲਾਗਤ ਹਰ ਸਾਲ ਵੱਧਦੀ ਜਾਂਦੀ ਹੈ ਅਤੇ ਕੇਂਦਰੀ ਊਰਜਾ ਅਥਾਰਟੀ ਵੱਲੋਂ ਪੁਰਾਣੇ ਅਤੇ ਪ੍ਰਭਾਵਹੀਣ ਉਪ ਸੂਖਮ ਯੂਨਿਟਾਂ ਨੂੰ ਅਤਿ ਸੂਖਮ ਯੂਨਿਟਾਂ/ਬੰਦ ਕਰਨ/ਮੁਰੰਮਤ ਕਰਨ ਲਈ ਕਈ ਵਰ੍ਹਿਆਂ ਤੋਂ ਸੂਬਿਆਂ ‘ਤੇ ਜ਼ੋਰ ਪਾਇਆ ਜਾ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਬਠਿੰਡਾ ਅਤੇ ਰੋਪਡ਼ ਦੇ ਸਾਰੇ ਯੂਨਿਟ ਆਪਣੀ ਮਿਆਦ ਪੁਗਾ ਚੁੱਕੇ ਹਨ ਅਤੇ ਕੁੱਲ ਸਮਰਥਾ ਦਾ ਮਹਿਜ਼ 10 ਤੋਂ 15 ਫੀਸਦੀ ਉਤਪਾਦਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਥਰਮਲ ਪਲਾਂਟਾਂ ਨੂੰ ਬੰਦ ਕਰਨ ਨਾਲ ਸੂਬੇ ਵਿੱਚ ਬਿਜਲੀ ਉਤਪਾਦਨ ਦੀ ਕੋਈ ਕਮੀ ਪੈਦਾ ਨਹੀਂ ਹੋਵੇਗੀ। 13,900 ਮੈਗਾਵਾਟ ਯੂਨਿਟ ਦੀ ਸਾਲਾਨਾ ਉਤਪਾਦਨ ਸਮਰਥਾ ਹੋਣ ਕਰਕੇ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਹੈ ਅਤੇ ਇਨ੍ਹਾਂ ਥਰਮਲ ਪਲਾਂਟਾਂ ਦੇ ਬੰਦ ਹੋਣ ਦੇ ਨਾਲ ਸਪਲਾਈ ਪ੍ਰਭਾਵਿਤ ਨਹੀਂ ਹੋਵੇਗੀ ਅਤੇ ਇਹ ਥਰਮਲ ਪਲਾਂਟ ਬੰਦ ਵੀ ਕਰਨੇ ਪਏ ਤਾਂ ਸਰਦੀਆਂ ਵਿੱਚ ਕੀਤੇ ਜਾਣਗੇ ਜਦੋਂ ਬਿਜਲੀ ਦੀ ਮੰਗ ਬਹੁਤ ਘੱਟ ਹੁੰਦੀ ਹੈ। ਇਸ ਸਾਲ ਜਦੋਂ ਬਿਜਲੀ ਦੀ ਵੱਧ ਤੋਂ ਵੱਧ ਮੰਗ 11,000 ਮੈਗਾਵਾਟ ਯੂਨਿਟ ਹੈ ਤਾਂ ਉਸ ਵੇਲੇ ਸੂਬੇ ਕੋਲ 2000 ਮੈਗਾਵਾਟ ਵਾਧੂ ਉਤਪਾਦਨ ਹੈ।
ਪੰਜਾਬ ਰਾਜ ਬਿਜਲੀ ਨਿਗਮ ਨੇ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੋਰਾਂ ਸੂਬਿਆਂ ਨਾਲ ਬਿਜਲੀ ਪੈਦਾ ਕਰਨ ਅਤੇ ਸਪਲਾਈ ਕਰਨ ਸਬੰਧੀ ਕੀਤੇ ਗਏ ਦੁਵੱਲੇ ਸਮਝੌਤਿਆਂ ਦੇ ਮੱਦੇਨਜ਼ਰ ਗਰਿੱਡ ਦੇ ਅੋਵਰਲੋਡ ਨੂੰ ਰੋਕਣ ਲਈ ਇਸ ਮਹੀਨੇ ਦੇ ਸ਼ੁਰੂ ਵਿੱਚ 13 ਸਰਕਾਰੀ ਥਰਮਲ ਯੂਨਿਟਾਂ ਨੂੰ ਬੰਦ ਕਰ ਦਿੱਤਾ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫ਼ਲਤਾ: ਦੋ ਵੱਡੇ ਸਰਹੱਦ ਪਾਰ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼

ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫ਼ਲਤਾ: ਦੋ ਵੱਡੇ ਸਰਹੱਦ ਪਾਰ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼

by Jaspreet Kaur
August 10, 2026
0

ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫ਼ਲਤਾ: ਦੋ ਵੱਡੇ ਸਰਹੱਦ ਪਾਰ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਹੈਰੋਇਨ ਅਤੇ...

ਮਾਪਿਆਂ ਲਈ ਵੱਡੀ ਰਾਹਤ! ‘ਸਕੂਲ ਫ਼ੀਸ ਸੋਧ ਬਿੱਲ’ ਸਰਬਸੰਮਤੀ ਨਾਲ ਹੋਇਆ ਪਾਸ

ਮਾਪਿਆਂ ਲਈ ਵੱਡੀ ਰਾਹਤ! ‘ਸਕੂਲ ਫ਼ੀਸ ਸੋਧ ਬਿੱਲ’ ਸਰਬਸੰਮਤੀ ਨਾਲ ਹੋਇਆ ਪਾਸ

by Jaspreet Kaur
August 10, 2026
0

ਮਾਪਿਆਂ ਲਈ ਵੱਡੀ ਰਾਹਤ! 'ਸਕੂਲ ਫ਼ੀਸ ਸੋਧ ਬਿੱਲ' ਸਰਬਸੰਮਤੀ ਨਾਲ ਹੋਇਆ ਪਾਸ ਚੰਡੀਗੜ੍ਹ , 10 ਅਗਸਤ 2026 (ਵਿਸ਼ਵ ਵਾਰਤਾ) –...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

PM Modi ਤੇ ਸੁਖਬੀਰ ਬਾਦਲ ਵਿਚਾਲੇ ਮੁਲਾਕਾਤ: ਕੀ 2027 ਤੋਂ ਪਹਿਲਾਂ ਅਕਾਲੀ-ਭਾਜਪਾ ਗਠਜੋੜ ਦੇ ਸੰਕੇਤ ?

PM Modi ਤੇ ਸੁਖਬੀਰ ਬਾਦਲ ਵਿਚਾਲੇ ਮੁਲਾਕਾਤ: ਕੀ 2027 ਤੋਂ ਪਹਿਲਾਂ ਅਕਾਲੀ-ਭਾਜਪਾ ਗਠਜੋੜ ਦੇ ਸੰਕੇਤ ?

by Ranjit Singh
August 10, 2026
0

PM Modi ਤੇ ਸੁਖਬੀਰ ਬਾਦਲ ਵਿਚਾਲੇ ਮੁਲਾਕਾਤ: ਕੀ 2027 ਤੋਂ ਪਹਿਲਾਂ ਅਕਾਲੀ-ਭਾਜਪਾ ਗਠਜੋੜ ਦੇ ਸੰਕੇਤ ? ਚੰਡੀਗੜ੍ਹ, 10 ਅਗਸਤ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੱਧ ਪ੍ਰਦੇਸ਼ ਦੇ ਰਾਜਗੜ੍ਹ ‘ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ

ਮੱਧ ਪ੍ਰਦੇਸ਼ ਦੇ ਰਾਜਗੜ੍ਹ ‘ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ

by Jaspreet Kaur
August 10, 2026
0

ਮੱਧ ਪ੍ਰਦੇਸ਼ ਦੇ ਰਾਜਗੜ੍ਹ 'ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ ਮੱਧ ਪ੍ਰਦੇਸ਼ , 10 ਅਗਸਤ 2026 (ਵਿਸ਼ਵ ਵਾਰਤਾ) –...

Most Popular

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

by Ankit
2 weeks ago
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਮੁਲਾਜ਼ਮਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 