• Latest
  • Trending
ਪੰਜਾਬ ਮੰਤਰੀ ਮੰਡਲ ਵੱਲੋਂ 8886 ਅਧਿਆਪਕਾਂ ਦੀਆਂ ਸੇਵਾਵਾਂ ਨਿਯਮਤ ਕਰਨ ਲਈ ਹਰੀ ਝੰਡੀ

ਪੰਜਾਬ ਮੰਤਰੀ ਮੰਡਲ ਵੱਲੋਂ 8886 ਅਧਿਆਪਕਾਂ ਦੀਆਂ ਸੇਵਾਵਾਂ ਨਿਯਮਤ ਕਰਨ ਲਈ ਹਰੀ ਝੰਡੀ

8 years ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

5 minutes ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

54 minutes ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

1 hour ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

2 hours ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

3 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

4 hours ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

4 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 hours ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

5 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

6 hours ago
Hindi News
English News
Thursday, November 12, 2026
No Result
View All Result
27 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਮੰਤਰੀ ਮੰਡਲ ਵੱਲੋਂ 8886 ਅਧਿਆਪਕਾਂ ਦੀਆਂ ਸੇਵਾਵਾਂ ਨਿਯਮਤ ਕਰਨ ਲਈ ਹਰੀ ਝੰਡੀ

October 3, 2018
in ਪੰਜਾਬ
ਪੰਜਾਬ ਮੰਤਰੀ ਮੰਡਲ ਵੱਲੋਂ 8886 ਅਧਿਆਪਕਾਂ ਦੀਆਂ ਸੇਵਾਵਾਂ ਨਿਯਮਤ ਕਰਨ ਲਈ ਹਰੀ ਝੰਡੀ

ਚੰਡੀਗੜ, 3 ਅਕਤੂਬਰ (ਵਿਸ਼ਵ ਵਾਰਤਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਆਦਰਸ਼ ਅਤੇ ਮਾਡਲ ਸਕੂਲਾਂ ਸਣੇ ਸਰਵ ਸਿੱਖਿਆ ਅਭਿਆਨ (ਐਸ.ਐਸ.ਏ), ਰਾਸ਼ਟਰੀਯ ਮਾਧਮਿਕ ਸ਼ਿਕਸ਼ਾ ਅਭਿਆਨ (ਰਮਸਾ) ਹੇਠ ਭਰਤੀ ਕੀਤੇ 8886 ਅਧਿਆਪਕਾਂ ਦੀਆਂ ਸੇਵਾਵਾਂ ਨਿਯਮਤ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।
ਇਸ ਸਬੰਧ ਵਿੱਚ ਕੈਬਨਿਟ ਸਬ-ਕਮੇਟੀ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਮੰਤਰੀ ਮੰਡਲ ਨੇ ਸਰਵ ਸਿੱਖਿਆ ਅਭਿਆਨ ਹੇਠ ਭਰਤੀ 7356 ਅਧਿਆਪਕ, ਰਮਸਾ ਦੇ 1194 ਅਧਿਆਪਕ, ਮਾਡਲ ਸਕੂਲਾਂ ਦੇ 220 ਅਤੇ ਆਦਰਸ਼ ਸਕੂਲਾਂ ਦੇ 116 ਅਧਿਆਪਕਾਂ ਦੀਆਂ ਸੇਵਾਵਾਂ ਨਿਯਮਤ ਕਰਨ ਦਾ ਫੈਸਲਾ ਕੀਤਾ ਹੈ।
ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਮੇਟੀ ਨੇ ਸਕੂਲ ਸਿੱਖਿਆ ਵਿਭਾਗ ਵਿੱਚ ਇਨ•ਾਂ ਅਸਾਮੀਆਂ ਨੂੰ ਪੈਦਾ ਕਰਕੇ ਸਾਰੇ ਅਧਿਆਪਕਾਂ/ਮੁਲਾਜ਼ਮਾਂ ਦਾ ਰਲੇਵਾਂ ਕਰਕੇ ਇਨ•ਾਂ ਦੀਆਂ ਸੇਵਾਵਾਂ ਨਿਯਮਤ ਕਰਨ ਦੀ ਸਿਫਾਰਸ਼ ਇਸ ਸ਼ਰਤ ‘ਤੇ ਕੀਤੀ ਹੈ ਕਿ ਇਨ•ਾਂ ਨੂੰ ਤਿੰਨ ਸਾਲ ਵਾਸਤੇ 10,300 ਰੁਪਏ ਪ੍ਰਤੀ ਮਹੀਨਾ (ਰੈਗੂਲਰ ਤਨਖ਼ਾਹ ਸਕੇਲ ਦੀ ਮੁਢਲੀ ਤਨਖ਼ਾਹ) ਭੁਗਤਾਨ ਕੀਤਾ ਜਾਵੇਗਾ ਪਰ ਕੈਬਨਿਟ ਨੇ ਉਨ•ਾਂ ਨੂੰ 15,000 ਰੁਪਏ ਪ੍ਰਤੀ ਮਹੀਨਾ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ। ਤਿੰਨ ਸਾਲ ਦੀ ਸਫ਼ਲਤਾਪੂਰਵਕ ਸੇਵਾ ਮੁਕੰਮਲ ਹੋਣ ਤੋਂ ਬਾਅਦ ਇਨ•ਾਂ ਦੀਆਂ ਸੇਵਾਵਾਂ ਨੂੰ ਨਿਯਮਾਂ ਹੇਠ ਵਿਭਾਗ ਵਿੱਚ ਨਿਯਮਤ ਕਰ ਦਿੱਤਾ ਜਾਵੇਗਾ।
ਇਸ ਕਮੇਟੀ ਨੇ ਇਹ ਸਿਫਾਰਸ਼ ਵੀ ਕੀਤੀ ਹੈ ਕਿ ਇਨ•ਾਂ ਅਧਿਆਪਕਾਂ ਦੀ ਸੀਨੀਆਰਤਾ ਨੂੰ ਇਨ•ਾਂ ਦੀ ਸਰਵਿਸ ਵਿੱਚ ਨਿਯਮਤ ਹੋਣ ਦੀ ਮਿਤੀ ਤੋਂ ਨਿਰਧਾਰਤ ਕੀਤਾ ਜਾਵੇਗਾ। ਅਜਿਹੇ ਅਧਿਆਪਕਾਂ/ਮੁਲਾਜ਼ਮਾਂ ਨੂੰ ਆਪਣੀ ਆਪਸ਼ਨ ਦੇਣ ਲਈ 15 ਦਿਨ ਦਾ ਸਮਾਂ ਦਿੱਤਾ ਜਾਵੇਗਾ। ਵਿਭਾਗ ਵੱਲੋਂ ਇਨ•ਾਂ ਸਾਰੇ ਅਧਿਆਪਕਾਂ/ਮੁਲਾਜ਼ਮਾਂ ਦੀ ਅੰਤਰ-ਸੀਨੀਆਰਤਾ ਬਰਕਰਾਰ ਰੱਖੀ ਰੱਖੀ ਜਾਵੇਗੀ।
ਜੇਕਰ ਆਪਸ਼ਨ 15 ਦਿਨਾਂ ਤੋਂ ਬਾਅਦ ਦਿੱਤੀ ਜਾਂਦੀ ਹੈ ਤਾਂ ਸੀਨੀਆਰਤਾ ਦੀ ਤੀਰਕ ਆਪਸ਼ਨ ਹਾਸਲ ਕਰਨ ਦੀ ਤਰੀਕ ਦੇ ਆਧਾਰ ‘ਤੇ ਤੈਅ ਹੋਵੇਗੀ। ਨਿਯਮਾਂ ਤਹਿਤ ਵਿਭਾਗ ਵਿੱਚ ਅਸਾਮੀਆਂ ਦਾ ਪੂਰਨ ਤੌਰ ‘ਤੇ ਤਰਕਸੰਗਤ ਹੋਣ ਤੱਕ ਅਧਿਆਪਕਾਂ ਦੀ ਨਵੀਂ ਭਰਤੀ ਨਹੀਂ ਕੀਤੀ ਜਾਵੇਗੀ। ਉਪਰੋਕਤ ਸਾਰੀਆਂ ਸੁਸਾਇਟੀਆਂ ਦੇ ਅਧਿਆਪਕਾਂ/ਮੁਲਾਜ਼ਮਾਂ ਨੂੰ ਇਕ ਆਪਸ਼ਨ ਦਿੱਤੀ ਜਾ ਸਕਦੀ ਹੈ ਕਿ ਉਹ ਆਪਣੀਆਂ ਸੇਵਾਵਾਂ ਵਿਭਾਗ ਵਿੱਚ ਰਲੇਵੇਂ ਨਾਲ ਨਿਯਮਤ ਕਰਵਾਉਣ ਜਾਂ ਸਬੰਧਤ ਸੁਸਾਇਟੀਆਂ ਵਿੱਚ ਸੇਵਾ ਜਾਰੀ ਰੱਖਣਾ ਚਾਹੁੰਦੇ ਹਨ। ਜੇਕਰ ਉਹ ਸੁਸਾਇਟੀ ਵਿੱਚ ਹੀ ਸੇਵਾਵਾਂ ਜਾਰੀ ਰੱਖਣ ਦੀ ਆਪਸ਼ਨ ਚੁਣਦੇ ਹਨ ਤਾਂ ਉਨ•ਾਂ ਨੂੰ ਮੌਜੂਦਾ ਤਨਖਾਹ ਮਿਲਦੀ ਰਹੇਗੀ।
ਮੰਤਰੀ ਮੰਡਲ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਭਵਿੱਖ ਵਿੱਚ ਕੀਤੀਆਂ ਜਾਣ ਵਾਲੀਆਂ ਸਾਰੀਆਂ ਭਰਤੀਆਂ ਭਾਰਤ ਸਰਕਾਰ ਦੇ ਪੇਅ-ਸਕੇਲ ‘ਤੇ ਕੀਤੀਆਂ ਜਾਣਗੀਆਂ।
ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਸਿੱਖਿਆ ਮੰਤਰੀ ਓ.ਪੀ. ਸੋਨੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ‘ਤੇ ਅਧਾਰਿਤ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ ਹੈ।
ਇਹ ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਐਸ.ਐਸ.ਏ. ਅਤੇ ਰਮਸਾ ਪ੍ਰੋਗਰਾਮ ਅਧੀਨ ਸਮੇਂ-ਸਮੇਂ ‘ਤੇ ਅਧਿਆਪਕਾਂ ਦੀ ਭਰਤੀ ਕੀਤੀ ਜਾਂਦੀ ਹੈ ਤਾਂ ਕਿ ਅਧਿਆਪਕ-ਵਿਦਿਆਰਥੀ ਅਨੁਪਾਤ ਨੂੰ ਪੂਰਾ ਕੀਤਾ ਜਾ ਸਕੇ। ਇਹ ਦੋਵੇਂ ਕੇਂਦਰੀ ਸਪਾਂਸਰ ਸਕੀਮਾਂ ਹਨ ਜਿਸ ਲਈ ਭਾਰਤ ਸਰਕਾਰ ਅਤੇ ਸੂਬਾ ਸਰਕਾਰ ਵੱਲੋਂ 60:40 ਦੇ ਅਨੁਪਾਤ ਨਾਲ ਫੰਡ ਦਿੱਤੇ ਜਾਂਦੇ ਹਨ। ਐਸ.ਐਸ.ਏ. ਪ੍ਰੋਗਰਾਮ ਤਹਿਤ ਲਗਪਗ 7356 ਅਧਿਆਪਕਾਂ ਦੀ ਭਰਤੀ ਕੀਤੀ ਗਈ ਜਿਸ ਵਿੱਚ 1078 ਈ.ਟੀ.ਟੀ. ਅਤੇ 7356 ਮਾਸਟਰ ਕਾਡਰ ਅਧਿਆਪਕ ਸ਼ਾਮਲ ਹਨ। ਇਸੇ ਤਰ•ਾਂ ਰਮਸਾ ਅਧੀਨ ਹੈੱਡ ਮਾਸਟਰਾਂ ਸਮੇਤ 1194 ਅਧਿਆਪਕਾਂ ਦੀ ਭਰਤੀ ਕੀਤੀ ਗਈ।
ਸਰਵ ਸਿੱਖਿਆ ਅਭਿਆਨ ਤਹਿਤ ਪਹਿਲੀ ਤੋਂ ਅਠਵੀਂ ਜਮਾਤ ਤੱਕ ਜਦਕਿ ਰਮਸਾ ਅਧੀਨ ਨੌਵੀਂ ਤੋਂ ਬਾਰ•ਵੀਂ ਜਮਾਤ ਤੱਕ ਤਾਲੀਮ ਦਿੱਤੀ ਜਾਂਦੀ ਹੈ। ਕੇਂਦਰੀ ਸਪਾਂਸਰ ਸਕੀਮਾਂ ਦਾ ਲਾਭ ਹਾਸਲ ਕਰਨ ਲਈ ਸੂਬਾ ਸਰਕਾਰ ਵੱਲੋਂ ਇਨ•ਾਂ ਦੋਵੇਂ ਪ੍ਰੋਗਰਾਮਾਂ ਅਧੀਨ ਪਾਰਦਰਸ਼ੀ ਢੰਗ ਨਾਲ ਅਧਿਆਪਕਾਂ ਦੀ ਭਰਤੀ ਕੀਤੀ ਜਾਂਦੀ ਹੈ। ਇਸ ਵੇਲੇ ਇਹ ਅਧਿਆਪਕ ਵੱਖ-ਵੱਖ ਸਕੂਲਾਂ ਵਿੱਚ ਪੜ•ਾ ਰਹੇ ਹਨ ਜਿਨ•ਾਂ ਵਿੱਚ ਬਹੁਤੇ ਐਸ.ਐਸ.ਏ. ਅਤੇ ਰਮਸਾ ਅਧੀਨ ਅਪਗ੍ਰੇਡ ਕੀਤੇ ਸਕੂਲ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

by Ranjit Singh
November 12, 2026
0

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

Most Popular

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 404 ਘਟਨਾਵਾਂ ਦਰਜ ; 39 ਮਾਮਲਿਆਂ ਵਿੱਚ FIR ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 404 ਘਟਨਾਵਾਂ ਦਰਜ ; 39 ਮਾਮਲਿਆਂ ਵਿੱਚ FIR ਦਰਜ

by Navjot
3 weeks ago
0

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 404 ਘਟਨਾਵਾਂ ਦਰਜ ; 39 ਮਾਮਲਿਆਂ ਵਿੱਚ FIR ਦਰਜ ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 