ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਦਿੱਤਾ ਅਸਤੀਫਾ
ਚੰਡੀਗੜ੍ਹ, 16ਜਨਵਰੀ(ਵਿਸ਼ਵ ਵਾਰਤਾ)- ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਜ ਕੁਮਾਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੂਜੇ ਪਾਸੇ ਜਾਣਕਾਰੀ ਅਨੁਸਾਰ ਯੂਨੀਵਰਸਿਟੀ ਦੇ ਚਾਂਸਲਰ ਅਤੇ ਉਪਰਾਸ਼ਟਰਪਤੀ ਜਗਦੀਪ ਧਨਖੜ ਨੇ ਵੀਸੀ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਦੱਸ ਦੇਈਏ ਕਿ ਪ੍ਰੋਫੈਸਰ ਰਾਜ ਕੁਮਾਰ ਨੂੰ ਸਾਲ 2018 ਵਿੱਚ ਪੰਜਾਬ ਯੂਨੀਵਰਸਿਟੀ ਵਿੱਚ ਵੀਸੀ ਵਜੋਂ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸਾਲ 2021 ‘ਚ ਐਕਸਟੈਂਸ਼ਨ ਦਿੱਤਾ ਗਿਆ। ਅਜੇ ਉਨ੍ਹਾਂ ਦੇ ਕਾਰਜਕਾਲ ਦਾ ਕਰੀਬ ਡੇਢ ਸਾਲ ਬਾਕੀ ਸੀ। ਇਸ ਦੌਰਾਨ ਉਨ੍ਹਾਂ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ
























