ਪੰਜਾਬ ਯੂਨੀਵਰਸਿਟੀ ਨੇ ਫਿਰ ਤੋਂ ਬਦਲੀ ਅੰਡਰ-ਗ੍ਰੈਜੂਏਟ ਕੋਰਸਾਂ ਵਿੱਚ ਦਾਖਲੇ ਦੀ ਪ੍ਰੀਖਿਆ ਦੀ ਤਰੀਕ
ਪੜ੍ਹੋ ਹੁਣ ਕਦੋਂ ਹੋਵੇਗੀ ਪ੍ਰੀਖਿਆ
ਚੰਡੀਗੜ੍ਹ,24 ਜੂਨ(ਵਿਸ਼ਵ ਵਾਰਤਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਆਪਣੀ ਪ੍ਰਵੇਸ਼ ਪ੍ਰੀਖਿਆ ਦੀ ਤਰੀਕ ਵਿੱਚ ਇੱਕ ਵਾਰ ਫਿਰ ਤੋਂ ਬਦਲਾਵ ਕੀਤਾ ਗਿਆ ਹੈ।ਯੂਨੀਵਰਸਿਟੀ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਹੁਣ ਵੱਖ-ਵੱਖ ਅੰਡਰਗ੍ਰੈਜੁਏਟ ਕੋਰਸਾਂ ਵਿੱਚ ਦਾਖਲੇ ਲਈ ਪ੍ਰਸਤਾਵਿਤ ਪ੍ਰੀਖਿਆ PU-CET (UG) ਦੀ ਤਰੀਕ ਬਦਲ ਕੇ 9 ਜੁਲਾਈ ਕਰ ਦਿੱਤੀ ਹੈ। ਇੱਥੇ ਦੱਸਣਾ ਬਣਦਾ ਹੈ ਕਿ ਪਹਿਲਾਂ ਦਾਖ਼ਲੇ ਦੀ ਮਿਤੀ 3 ਜੁਲਾਈ ਨਿਸ਼ਚਿਤ ਕੀਤੀ ਸੀ।ਹੋਰ ਜਾਣਕਾਰੀ ਲਈ ਵਿਦਿਆਰਥੀ ਯੂਨੀਵਰਸਿਟੀ ਦੀ ਅਧਿਕਾਰਤਰ ਵੈੱਬਸਾਈਟ https://cetug.puchd.ac.in ‘ਤੇ ਵਿਜ਼ਿਟ ਕਰ ਸਕਦੇ ਹਨ।