ਪੰਜਾਬੀਆਂ ਲਈ ਖੁਸਖ਼ਬਰੀ !
ਪੰਜਾਬ ਯੂਨੀਵਰਸਿਟੀ ਰਹੇਗੀ ਪੰਜਾਬ ਦੇ ਕੋਲ ਹੀ
ਪੜ੍ਹੋ, ਕੇਂਦਰ ਸਰਕਾਰ ਨੇ ਯੂਨੀਵਰਸਟੀ ਦੇ ਕੇਂਦਰੀਕਰਨ ਨੂੰ ਲੈ ਕੇ ਦਿੱਤਾ ਕਿਹੜਾ ਬਿਆਨ
ਚੰਡੀਗੜ੍ਹ, 4ਅਗਸਤ(ਵਿਸ਼ਵ ਵਾਰਤਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਮੁੱਦੇ ਉਤੇ ਕੇਂਦਰ ਸਰਕਾਰ ਨੇ ਕਿਹਾ ਕਿ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਨਹੀਂ ਬਣਾਇਆ ਜਾਵੇਗਾ। ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਰਾਜ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦਾ ਮੁੱਦਾ ਚੁੱਕਿਆ ਗਿਆ, ਸਾਹਨੀ ਨੇ ਪੁੱਛਿਆ ਸੀ ਕੀ ਸਰਕਾਰ ਯੂਨੀਵਰਸਿਟੀ ਦਾ ਕੇਂਦਰੀਕਰਨ ਕਰ ਰਹੀ ਹੈ ਤਾਂ ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਕੇ ਓਹਨਾਂ ਦੀ ਅਜਿਹੀ ਕੋਈ ਇੱਛਾ ਜਾਂ ਯੋਜਨਾ ਨਹੀਂ ਹੈ। ਇਸ ਸਵਾਲ ਦੇ ਜਵਾਬ ਵਿੱਚ ਕੇਂਦਰੀ ਮੰਤਰੀ ਨੇ ਲਿਖਤੀ ਜਵਾਬ ਦੇ ਕੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਨਹੀਂ ਬਦਲਿਆ ਜਾਵੇਗਾ।

























