ਪੰਜਾਬ ਯੂਨੀਵਰਸਿਟੀ ਵਿੱਚ ਰਾਖਵਾਂਕਰਨ ਨੀਤੀ ਨੂੰ ਲੈ ਕੇ ਐੱਸਐੱਫਐੱਸ ਦਾ ਪ੍ਰਦਰਸ਼ਨ
ਚੰਡੀਗੜ੍ਹ, 25 ਮਈ (ਵਿਸ਼ਵ ਵਾਰਤਾ): ਪੰਜਾਬ ਯੂਨੀਵਰਸਿਟੀ ‘ਚ ਰਾਖਵਾਂਕਰਨ ਨੀਤੀ ਨੂੰ ਲੈ ਕੇ ਐੱਸਐੱਫਐੱਸ ਦਾ ਧਰਨਾ ਪਿਛਲੇ 52 ਦਿਨਾਂ ਤੋਂ ਜਾਰੀ ਹੈ, ਜਿਸ ਕਾਰਨ ਉਹ ਪਿਛਲੇ ਲੰਬੇ ਸਮੇਂ ਤੋਂ ਰਿਜ਼ਰਵੇਸ਼ਨ ਨੀਤੀ ਨੂੰ ਲੈ ਕੇ ਵੀਸੀ ਦਫ਼ਤਰ ਦੇ ਬਾਹਰ ਧਰਨੇ ‘ਤੇ ਬੈਠੇ ਹਨ ਪੀਯੂ ਪ੍ਰਸ਼ਾਸਨ ਦੇ ਕੰਨਾਂ ‘ਤੇ ਜੂੰ ਨਹੀਂ ਸਰਕ ਰਹੀ ਹੈ . ਵਾਈਸ ਚਾਂਸਲਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕੈਲੰਡਰ ‘ਚ ਇਸ ਰਾਖਵੇਂਕਰਨ ਸਬੰਧੀ ਕੁਝ ਵੀ ਨਹੀਂ ਲਿਖਿਆ ਗਿਆ, ਇਸ ਲਈ ਅਸੀਂ ਕਹਿੰਦੇ ਹਾਂ ਕਿ ਉਹ ਕੈਲੰਡਰ ਨੂੰ ਬਦਲ ਦੇਣ ਅਤੇ ਜਦੋਂ ਤੱਕ ਇਹ ਰਾਖਵਾਂਕਰਨ ਨੀਤੀ ਲਾਗੂ ਨਹੀਂ ਹੁੰਦੀ, ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।