ਅੱਜ ਦਾ ਮੌਸਮ
ਪੰਜਾਬ, ਯੂਪੀ ਅਤੇ ਹਰਿਆਣਾ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ
ਨਵੀਂ ਦਿੱਲੀ,30ਸਤੰਬਰ(ਵਿਸ਼ਵ ਵਾਰਤਾ)- ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ, ਹਰਿਆਣਾ ਅਤੇ ਯੂਪੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਤਾਜ਼ਾ ਅਪਡੇਟ ਦੀ ਗੱਲ ਕਰੀਏ ਤਾਂ ਅਗਲੇ ਕੁਝ ਘੰਟਿਆਂ ਵਿੱਚ ਹਰਿਆਣਾ ਦੇ ਯਮੁਨਾਨਗਰ ਦੇ ਆਲੇ ਦੁਆਲੇ ਦੇ ਖੇਤਰਾਂ ਵਿੱਚ ਹਲਕੀ ਤੀਬਰਤਾ ਦੇ ਨਾਲ ਮੀਂਹ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਯੂਪੀ ਦੇ ਖੁਰਜਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।