ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਦੋ ਸਕੀਆਂ ਭੈਣਾਂ ਦੇ ਕਤਲ ਮਾਮਲੇ ਵਿੱਚ ਐਸ.ਐਸ.ਪੀ. ਮੋਗਾ ਤੋਂ ਐਕਸ਼ਨ ਟੇਕਨ ਰਿਪੋਰਟ ਤਲਬ

ਚੰਡੀਗੜ, 22 ਮਾਰਚ (ਵਿਸ਼ਵ ਵਾਰਤਾ)-ਮੋਗਾ ਜ਼ਿਲ੍ਹੇ ਦੀਆਂ ਦੋ ਭੈਣਾਂ ਨੂੰ ਅਗਵਾ ਕਰਨ ਅਤੇ ਕਤਲ ਕਰਨ ਦੇ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿੱਚ ਐਸ.ਐਸ.ਪੀ. ਮੋਗਾ ਤੋਂ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਮੀਡੀਆ ਰਾਹੀ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਮੋਗਾ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਮਾਮਲੇ ਸਬੰਧੀ ਕੋਰਟ ਵਿੱਚ ਚਲਾਨ ਪੇਸ਼ ਕਰਕੇ 7 ਅਪ੍ਰੈਲ 2021 ਨੂੰ ਸਬੰਧਤ ਡਿਪਟੀ ਸੁਪਰਡੈਂਟ ਆਫ ਪੁਲਿਸ ਰਾਹੀਂ ਐਕਸ਼ਨ ਟੇਕਨ ਰਿਪੋਰਟ ਤਲਬ ਕੀਤੀ ਹੈ ।