• Latest
  • Trending
ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਮੁੜ ਹੋਇਆ ਸੁਰਜੀਤ 

ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਮੁੜ ਹੋਇਆ ਸੁਰਜੀਤ 

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

38 minutes ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

47 minutes ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

2 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

2 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

2 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

2 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

2 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

3 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

4 hours ago
Hindi News
English News
Wednesday, November 11, 2026
No Result
View All Result
18 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਮੁੜ ਹੋਇਆ ਸੁਰਜੀਤ 

September 15, 2021
in ਸਿਆਸੀ, ਖਬਰਾਂ, ਪੰਜਾਬ
ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਮੁੜ ਹੋਇਆ ਸੁਰਜੀਤ 

ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਮੁੜ ਹੋਇਆ ਸੁਰਜੀਤ 

11 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਤੇ 09 ਕਰੋੜ ਰੁਪਏ ਦੇ ਕਰਜ਼ਾ ਚੈੱਕ ਜਾਰੀ

ਰਾਜ ਪੱਧਰੀ ਸਮਾਗਮ ਵਿੱਚ ਸਹਿਕਾਰਤਾ ਅਤੇ ਜੇਲ੍ਹਾਂ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ਼ਿਰਕਤ

ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਮੁੜ ਹੋਇਆ ਸੁਰਜੀਤ 

ਫ਼ਤਹਿਗੜ੍ਹ ਸਾਹਿਬ, 15 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਏ.ਡੀ.ਬੀਜ਼) ਦੀਆਂ 57 ਬਰਾਂਚਾਂ ਵੱਲੋਂ ਕਰਜ਼ਾ ਵੰਡ ਸਮਾਰੋਹ ਆਯੋਜਿਤ ਕੀਤੇ ਗਏ। ਇਸ ਤਹਿਤ ਰਾਜ ਪੱਧਰੀ ਸਮਾਗਮ ਜੱਗੀ ਰਿਜ਼ੌਰਟਸ, ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ, ਜਿਸ ਵਿੱਚ ਫਤਿਹਗੜ੍ਹ ਸਾਹਿਬ ਦੀਆਂ 4 ਪੀ.ਏ.ਡੀ.ਬੀਜ਼ ਨੇ ਭਾਗ ਲਿਆ। ਇਸ ਤੋਂ ਇਲਾਵਾ ਪਟਿਆਲਾ ਡਵੀਜ਼ਨ ਦੀਆਂ 21 ਹੋਰ ਪੀ.ਏ.ਡੀ.ਬੀਜ਼, ਜਲੰਧਰ ਡਵੀਜ਼ਨਆਂ ਦੀ 25 ਪੀ.ਏ.ਡੀ.ਬੀਜ਼ ਅਤੇ ਫਿਰੋਜ਼ਪੁਰ ਡਵੀਜ਼ਨ ਦੀਆਂ 07 ਪੀ.ਏ.ਡੀ.ਬੀਜ਼ ਨੇ ਕਰਜ਼ਾ ਵੰਡ ਸਮਾਰੋਹ ਆਯੋਜਿਤ ਕੀਤੇ। ਰਾਜ ਪੱਧਰੀ ਸਮਾਰੋਹ ਵਿੱਚ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਖੇ 23 ਲਾਭਪਾਤਰੀਆਂ ਦੇ ਲਗਭਗ 0.96 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ ਅਤੇ 07 ਲਾਭਪਾਤਰੀਆਂ ਨੂੰ ਲਗਭਗ 0.21 ਕਰੋੜ ਰੁਪਏ ਦੇ ਕਰਜਾ ਚੈੱਕ ਜਾਰੀ ਕੀਤੇ ਗਏ। ਇਸ ਤੋਂ ਇਲਾਵਾ ਰੈਗੂਲਰ ਕਿਸ਼ਤਾਂ ਦੇਣ ਵਾਲੇ 78 ਗੁੱਡ ਪੇਅਮਾਸਟਰਜ਼ ਦਾ ਸਨਮਾਨ ਕੀਤਾ ਗਿਆ। ਪੰਜਾਬ ਪੱਧਰ ਉਤੇ ਸਮੂਹ ਪੀ.ਏ.ਡੀ.ਬੀਜ਼ ਵੱਲੋਂ 204 ਲਾਭਪਾਤਰੀਆਂ ਦੇ ਲਗਭਗ 11 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ ਅਤੇ 254 ਲਾਭਪਾਤਰੀਆਂ ਨੂੰ ਲਗਭਗ 09 ਕਰੋੜ ਰੁਪਏ ਦੇ ਕਰਜਾ ਚੈੱਕ ਜਾਰੀ ਕੀਤੇ ਗਏ।  ਇਨ੍ਹਾਂ ਸਮਾਰੋਹਾਂ ਦਾ ਉਦੇਸ਼ ਕਿਸਾਨਾਂ ਨੂੰ ਬੈਂਕ ਦੀਆਂ ਵੱਖ-ਵੱਖ ਕਰਜ਼ਾ ਯੋਜਨਾਵਾਂ ਬਾਰੇ ਜਾਣੂ ਕਰਵਾਉਣਾ ਅਤੇ ਵੱਡੇ ਪੱਧਰ ਉਤੇ ਕਰਜ਼ੇ ਮਨਜ਼ੂਰ ਕਰਨਾ/ਵੰਡਣਾ ਸੀ, ਤਾਂ ਜੋ ਬੈਂਕ ਦੇ ਕਰਜ਼ਾ ਵੰਡ ਪ੍ਰੋਗਰਾਮ ਨੂੰ ਹੁਲਾਰਾ ਮਿਲ ਸਕੇ।
ਸਰਹਿੰਦ-ਫਤਿਹਗੜ੍ਹ ਸਾਹਿਬ ਵਿਖੇ ਆਯੋਜਿਤ ਰਾਜ ਪੱਧਰੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ. ਸੁਖਜਿੰਦਰ ਸਿੰਘ ਰੰਧਾਵਾ, ਸਹਿਕਾਰਤਾ ਅਤੇ ਜੇਲ੍ਹਾਂ ਮੰਤਰੀ, ਪੰਜਾਬ ਨੇ ਕਿਹਾ ਕਿ ਪੇਂਡੂ ਆਰਥਿਕਤਾ ਅਤੇ ਖੁਸ਼ਹਾਲੀ ਵਿੱਚ ਸਹਿਕਾਰਤਾ ਵਿਭਾਗ ਅਤੇ ਸਹਿਕਾਰੀ ਅਦਾਰਿਆਂ ਦਾ ਬਹੁਤ ਵੱਡਾ ਯੋਗਦਾਨ ਹੈ। ਮਾਰਕਫੈੱਡ, ਮਿਲਕਫੈੱਡ, ਸ਼ੂਗਰਫੈਡ, ਸਹਿਕਾਰੀ ਬੈਂਕ ਅਤੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ, ਪੰਜਾਬ ਵਿੱਚ ਸਹਿਕਾਰਤਾ ਦੇ ਥੰਮ੍ਹ ਹਨ। ਸਹਿਕਾਰਤਾ ਦਾ ਅਰਥ ਹੀ ਇੱਕ ਦੂਸਰੇ ਦੀ ਮਦਦ ਨਾਲ ਇੱਕ ਸਾਂਝੇ ਮਕਸਦ ਦੀ ਪ੍ਰਾਪਤੀ ਲਈ ਕੰਮ ਕਰਨਾ ਹੈ ਸਹਿਕਾਰਤਾ ਵਿਭਾਗ ਸਦਾ ਤੋਂ ਹੀ ਕਿਸਾਨਾਂ ਦਾ ਮਦਦਗਾਰ ਰਿਹਾ ਹੈ ਅਤੇ ਕਿਸਾਨਾਂ ਦੀ ਆਰਥਿਕ ਤਰੱਕੀ ਅਤੇ ਖੁਸ਼ਹਾਲੀ ਲਈ ਵਚਨਬੱਧ ਹੈ। ਸਹਿਕਾਰਤਾ ਲਹਿਰ ਦੀ ਵਿਰਾਸਤ ਦਾ ਮੁੱਢ ਖੇਤੀ ਅਤੇ ਉਸ ਦੇ ਸਹਾਇਕ ਧੰਦਿਆਂ ਨਾਲ ਜੁੜਿਆ ਹੋਇਆ ਹੈ।

ਸ. ਸੁਖਜਿੰਦਰ ਸਿੰਘ ਰੰਧਾਵਾ, ਸਹਿਕਾਰਤਾ ਅਤੇ ਜੇਲ੍ਹਾਂ ਮੰਤਰੀ, ਪੰਜਾਬ ਕਰਜ਼ਾ ਚੈੱਕ ਤੇ ਹੋਰ ਦਸਤਾਵੇਜ਼ ਵੰਡਦੇ ਹੋਏ। ਉਨ੍ਹਾਂ ਨਾਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ, ਹਲਕਾ ਬਸੀ ਪਠਾਣਾਂ ਦੇ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ.ਪੀ. ਅਤੇ ਅਮਲੋਹ ਦੇ ਵਿਧਾਇਕ ਸ. ਰਣਦੀਪ ਸਿੰਘ ਨਾਭਾ ਵੀ ਦਿਖਾਈ ਦੇ ਰਹੇ ਹਨ। 

ਸ. ਰੰਧਾਵਾ ਨੇ ਕਿਹਾ ਗਿਆ ਕਿ ਸਾਲ 2018 ਵਿੱਚ ਉਨ੍ਹਾਂ ਨੇ ਸਹਿਕਾਰਤਾ ਵਿਭਾਗ ਦਾ ਕੰਮਕਾਜ ਸੰਭਾਲਿਆ ਅਤੇ ਉਨ੍ਹਾਂ ਦਾ ਮੁੱਖ ਉਦੇਸ਼ ਸਾਰੀਆਂ ਸਹਿਕਾਰੀ ਸੰਸਥਾਵਾਂ ਨੂੰ ਤਰੱਕੀ ਦੇ ਰਾਹ ਉਤੇ ਲਿਜਾਉਣਾ ਹੈ। ਉਸ ਸਮੇਂ ਬੈਂਕ ਦੇ ਸਿਰ ਵੱਖ-ਵੱਖ ਵਿੱਤੀ ਸੰਸਥਾਵਾਂ ਦਾ ਕਰੀਬ 400 ਕਰੋੜ ਰੁਪਏ ਦਾ ਕਰਜ਼ਾ ਖੜ੍ਹਾ ਸੀ ਕਿ ਬਹੁਤ ਮਹਿੰਗੀਆਂ ਵਿਆਜ ਦਰਾਂ ਉਤੇ ਸੀ। ਪੀ.ਏ.ਡੀ.ਬੀਜ਼ ਕੋਲ ਨਵਾਂ ਕਰਜ਼ਾ ਵੰਡਣ ਲਈ ਫੰਡ ਵੀ ਨਹੀਂ ਸਨ । ਉਨ੍ਹਾਂ ਨਵੰਬਰ 2020 ਵਿੱਚ ਚੇਅਰਮੈਨ ਨਾਬਾਰਡ ਡਾ. ਜੀ.ਆਰ. ਚਿੰਤਲਾ ਨਾਲ ਮੁੰਬਈ ਜਾ ਕੇ ਮੁਲਾਕਾਤ ਕੀਤੀ ਅਤੇ ਬੈਂਕ ਦੀ ਮਦਦ ਕਰਨ ਲਈ ਬੇਨਤੀ ਕੀਤੀ। ਨਾਬਾਰਡ ਵੱਲੋਂ ਇਸ ਬੈਂਕ ਨੂੰ ਨਵੰਬਰ 2020 ਵਿੱਚ ਹੀ 750 ਕਰੋੜ ਰੁਪਏ ਦੀ ਵਿੱਤ ਸਹਾਇਤਾ ਸਸਤੀ ਵਿਆਜ ਦਰ ਤੋਂ ਮਨਜ਼ੂਰ ਕਰ ਦਿੱਤੀ ਗਈ, ਜਿਸ ਵਿੱਚੋਂ ਬੈਂਕ ਨੇ 400 ਕਰੋੜ ਰੁਪਏ ਨਾਲ ਆਪਣੇ ਮਹਿੰਗੇ ਕਰਜ਼ੇ ਮੋੜ ਦਿੱਤੇ ਅਤੇ 100 ਕਰੋੜ ਰੁਪਏ ਕਰਜ਼ਾ ਵੰਡਣ ਲਈ ਪੀ.ਏ.ਡੀ.ਬੀਜ਼ ਨੂੰ ਉਪਲੱਬਧ ਕਰਵਾਏ।
 
ਬੈਂਕ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਕਈ ਨਵੀਆਂ ਸਕੀਮਾਂ ਜਿਵੇਂ ਕਿ ਮੋਰਾਟੋਰੀਅਮ, ਕਰਜ਼ਾ ਪੁਨਰਗਠਨ ਸਕੀਮ, ਦੰਡ ਵਿਆਜ ਮੁਆਫੀ ਸਕੀਮ ਆਦਿ ਲਾਂਚ ਕੀਤੀਆਂ ਗਈਆਂ, ਜੋ ਕਿ ਆਸਾਨੀ ਨਾਲ ਕਰਜ਼ਾ ਮੋੜਨ ਵਿੱਚ ਸਹਾਈ ਹੋਈਆਂ। ਮੋਰਾਟੋਰੀਅਮ ਸਕੀਮ ਤਹਿਤ ਲਗਭਗ 5800 ਕਰਜ਼ਦਾਰਾਂ ਦੀਆਂ 80.75 ਕਰੋੜ ਰੁਪਏ ਦੀਆਂ ਕਿਸ਼ਤਾਂ 06 ਮਹੀਨਿਆਂ ਲਈ ਡੈਫ਼ਰ ਕੀਤੀਆਂ ਗਈਆਂ ਹਨ। ਕਰਜ਼ਾ ਪੁਨਰਗਠਨ ਸਕੀਮ ਤਹਿਤ ਲਗਭਗ 1500 ਤੋਂ ਵੱਧ ਕਰਜ਼ਦਾਰਾਂ ਦੇ 87.47 ਕਰੋੜ ਰੁਪਏ ਦੇ ਕਰਜ਼ੇ ਪੁਨਰਗਠਿਤ ਕੀਤੇ ਗਏ ਹਨ। ਇਸੇ ਤਰ੍ਹਾਂ ਦੰਡ ਵਿਆਜ ਮੁਆਫੀ ਸਕੀਮ ਅਧੀਨ ਲਗਭਗ 8300 ਤੋਂ ਵੱਧ ਕਰਜ਼ਦਾਰਾਂ ਨੂੰ 03.15 ਕਰੋੜ ਰੁਪਏ ਦਾ ਰਲੀਫ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਰਾਜ ਸਹਿਕਾਰੀ ਬੈਂਕ ਨੂੰ ਨਵੀਆਂ ਬੁਲੰਦੀਆਂ ਤੇ ਲਿਜਾਉਣ ਲਈ ਵੀ ਖੇਤ ਮਜ਼ਦੂਰ, ਬੇ-ਜ਼ਮੀਨੇ ਕਿਸਾਨਾਂ ਅਤੇ ਕਰਜ਼ਦਾਰਾਂ ਲਈ ਕਰਜ਼ਾ ਮੁਆਫੀ, ਫਸਲੀ ਕਰਜ਼ੇ ਅਤੇ ਯਕਮੁਸ਼ਤ ਕਰਜ਼ਾ ਸਮਝੌਤਾ ਸਕੀਮ ਅਮਲ ਵਿੱਚ ਲਿਆਉਂਦੀਆਂ ਗਈਆਂ, ਜਿਹਨਾਂ ਤਹਿਤ ਕਰਜ਼ਦਾਰਾਂ ਨੇ ਤਕਰੀਬਨ 2848.19 ਕਰੋੜ ਰੁਪਏ ਦਾ ਕੁਲ ਲਾਭ ਉਠਾਇਆ ਹੈ।
 
ਸਮਾਗਮ ਦੌਰਾਨ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਦੇ ਵਿੱਚ ਸਹਿਕਾਰਤਾ ਵਿਭਾਗ ਦਾ ਯੋਗਦਾਨ ਅਹਿਮ ਹੈ ਤੇ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਮਾੜੇ ਹਾਲਾਤ ਵਿੱਚੋਂ ਕੱਢ ਕੇ ਵਿਭਾਗ ਨੂੰ ਤਰੱਕੀ ਦੇ ਰਾਹ ਪਾਇਆ ਹੈ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫ਼ੀ ਸਬੰਧੀ ਵਿਭਾਗ ਦੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਮਿਹਨਤ ਤੇ ਲਗਨ ਨਾਲ ਕੰਮ ਕੀਤਾ, ਉਸ ਨੂੰ ਭੁਲਾਇਆ ਨਹੀਂ ਜਾ ਸਕਦਾ। ਸ. ਰੰਧਾਵਾ ਦੀ ਮਿਹਨਤ ਦਾ ਨਤੀਜਾ ਹੈ ਕਿ ਅੱਜ ਸਹਿਕਾਰਤਾ ਵਿਭਾਗ ਪੂਰੇ ਦੇਸ਼ ਵਿੱਚ ਪੈਰਾ ਜਮਾ ਕੇ ਰੱਖਣ ਵਾਲੇ ਅਮੁਲ ਨੂੰ ਟੱਕਰ ਦੇ ਰਿਹਾ ਹੈ। ਇਸ ਦੇ ਨਾਲ ਨਾਲ ਹਿਮਾਚਲ ਸਰਕਾਰ ਨੇ ਮਾਰਕਫੈਡ ਦੇ ਉਤਪਾਦ ਆਪਣੇ ਆਊਟਲੈਟਸ ਉਤੇ ਰੱਖਣ ਦੀ ਆਗਿਆ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਹਿਕਾਰਤਾ ਵਿਭਾਗ ਵਿੱਚ ਜਿਸ ਪਾਰਦਰਸ਼ੀ ਢੰਗ ਨਾਲ ਭਰਤੀਆਂ ਕੀਤੀਆਂ ਜਾ ਰਹੀਆਂ ਹਨ, ਉਹ ਆਪਣੇ ਆਪ ਵਿੱਚ ਮਿਸਾਲ ਹੈ। ਨਿਰੋਲ ਮੈਰਿਟ ਦੇ ਆਧਾਰ ਉਤੇ ਭਰਤੀਆਂ ਹੋ ਰਹੀਆਂ ਹਨ, ਜਿਸ ਸਦਕਾ ਵਿਭਾਗ ਦਿਨ ਦੁਗਣੀ ਤੇ ਰਾਤ ਚੌਗੁਣੀ ਤਰੱਕੀ ਕਰੇਗਾ।
 
ਹਲਕਾ ਅਮਲੋਹ ਦੇ ਵਿਧਾਇਕ ਸ. ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਅੱਜ ਜਦੋਂ ਕੇਂਦਰ ਸਰਕਾਰ ਕਾਰਨ ਕਿਸਾਨ ਮੁਸ਼ਕਲਾਂ ਵਿੱਚ ਘਿਰੇ ਹੋਏ ਹਨ ਤਾਂ ਇਸ ਔਖੀ ਘੜੀ ਵਿੱਚ ਸ. ਰੰਧਾਵਾ ਨੇ ਕਿਸਾਨਾਂ ਦੀ ਬਾਂਹ ਫੜੀ ਹੈ। ਉਨ੍ਹਾਂ ਕਿਹਾ ਕਿ ਸ. ਰੰਧਾਵਾ ਕਹਿਣੀ ਤੇ ਕਰਨੀ ਦੇ ਪੂਰੇ ਹਨ ਤੇ ਉਨ੍ਹਾਂ ਦੀ ਮਿਹਨਤ ਸਦਕਾ ਵਿਭਾਗ ਪੈਰਾਂ ਸਿਰ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਵਿੱਚੋਂ ਪਹਿਲੇ ਨੰਬਰ ਉਤੇ ਹੈ ਤੇ ਸਿਹਤ ਸੇਵਾਵਾਂ ਵਿੱਚ ਵੀ ਪੰਜਾਬ ਨੇ ਚੰਗੀ ਪਛਾਣ ਬਣਾਈ ਹੈ ਤੇ ਕਰੋਨਾ ਕਾਲ ਵੇਲੇ ਦਿੱਲੀ ਸਮੇਤ ਵੱਖ ਵੱਖ ਸੂਬਿਆਂ ਦੇ ਮਰੀਜ਼ਾਂ ਦਾ ਇਲਾਜ ਪੰਜਾਬ ਵਿੱਚ ਹੋਇਆ।  
 
ਇਸ ਮੌਕੇ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ.ਪੀ. ਨੇ ਕਿਹਾ ਕਿ ਹਲਕੇ ਦੇ ਵਿਕਾਸ ਲਈ ਉਨ੍ਹਾਂ ਨੂੰ ਸ. ਰੰਧਾਵਾ ਤੋਂ ਪੂਰਨ ਸਹਿਯੋਗ ਮਿਲਦਾ ਰਿਹਾ ਹੈ। ਹਰ ਲੋੜ ਵੇਲੇ ਉਨ੍ਹਾਂ ਨੇ ਲੋਕ ਦੀ ਭਲਾਈ ਅਤੇ ਵਿਕਾਸ ਦੇ ਮੱਦੇਨਜ਼ਰ ਹਰ ਵਾਰ ਅੱਗੇ ਹੋ ਕੇ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਬੱਸੀ ਪਠਾਣਾਂ ਵਿਖੇ ਬਣ ਰਿਹਾ ਮੈਗਾ ਡੇਅਰੀ ਪ੍ਰੋਜੈਕਟ ਸ਼ੁਰੂ ਹੁੰਦੇ ਸਾਰ ਬੱਸੀ ਪਠਾਣਾਂ ਦੇਸ਼ ਪੱਧਰ ਉਤੇ ਉਭਰੇਗਾ।
 
ਇਸ ਮੌਕੇ ਸ੍ਰੀ ਵਿਕਾਸ ਗਰਗ, ਰਜਿਸਟਰਾਰ ਸਹਿਕਾਰੀ ਸਭਾਵਾਂ, ਪੰਜਾਬ,  ਸ੍ਰੀ ਐਚ.ਕੇ. ਸਬਲਾਨੀਆ ਜੀ.ਐਮ. ਨਬਾਰਡ, ਸ. ਕਮਲਦੀਪ ਸਿੰਘ ਚੇਅਰਮੈਨ, ਐਸ.ਏ.ਡੀ.ਬੀ, ਸ੍ਰੀ ਰਾਜੀਵ ਕੁਮਾਰ ਗੁਪਤਾ, ਐਮ.ਡੀ. ਐਸ.ਏ.ਡੀ. ਬੀ., ਸ. ਜਸਮੀਤ ਸਿੰਘ ਡਾਇਕੈਟਰ, ਐਸ.ਏ.ਡੀ.ਬੀ ਤੋਂ ਇਲਾਵਾ ਸ਼੍ਰੀਮਤੀ ਸੁਰਭੀ ਮਲਿਕ, ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ, ਸ਼੍ਰੀ ਰਾਜੇਸ਼ ਧੀਮਾਨ, ਫ਼ਤਹਿਗੜ੍ਹ ਸਾਹਿਬ, ਡਾ.ਸੰਜੀਵ ਕੁਮਾਰ, ਐਸ.ਡੀ.ਐਮ ਫਤਹਿਗੜ੍ਹ ਸਾਹਿਬ, ਸ. ਜਤਿੰਦਰਪਾਲ ਸਿੰਘ ਸੰਯੁਕਤ ਰਜਿਸਟਰਾਰ ਪਟਿਆਲਾ ਡਿਵੀਜ਼ਨ, ਸ਼੍ਰੀ ਅਭੀਤੇਸ਼ ਸਿੰਘ ਸੰਧੂ, ਉਪ ਰਜਿਸਟਰਾਰ, ਸ਼੍ਰੀ ਸੁਭਾਸ਼ ਸੂਦ ਜ਼ਿਲ੍ਹਾ ਕਾਂਗਰਸ ਪ੍ਰਧਾਨ ਸਮੇਤ ਲਾਭਪਾਤਰੀਆਂ ਤੇ ਪਤਵੰਤੇ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

FSSAI ਨੇ Nestle India ਅਤੇ Hindustan Unilever ਨੂੰ ਨੋਟਿਸ ਕੀਤੇ ਜਾਰੀ

FSSAI ਨੇ Nestle India ਅਤੇ Hindustan Unilever ਨੂੰ ਨੋਟਿਸ ਕੀਤੇ ਜਾਰੀ

by Navjot
3 weeks ago
0

FSSAI ਨੇ Nestle India ਅਤੇ Hindustan Unilever ਨੂੰ ਨੋਟਿਸ ਕੀਤੇ ਜਾਰੀ ਨਵੀਂ ਦਿੱਲੀ, 18 ਅਕਤੂਬਰ (ਵਿਸ਼ਵ ਵਾਰਤਾ) ਫੂਡ ਸੇਫਟੀ ਐਂਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 