
ਚੰਡੀਗੜ 25 ਜੂਨ – ਪੰਜਾਬ ਰੋਡਵੇਜ਼ ਯੂਨੀਅਨ ਵਲੋਂ ਅੱਜ ਪੰਜਾਬ ਭਰ ਵਿਚ ਚੱਕਾ ਜਾਮ ਕੀਤਾ ਗਿਆ ਹੈ। ਆਪਣੀ ਤਨਖਾਹ ਵਧਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਵਲੋਂ ਚੱਕਾ ਜਾਮ ਕੀਤਾ ਗਿਆ ਹੈ।
ਗਰਮੀ ਵਿਚ ਯਾਤਰੀ ਪ੍ਰੇਸ਼ਾਨ
ਦੂਸਰੇ ਪਾਸੇ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਕਾਰਨ ਭਾਰੀ ਗਰਮੀ ਵਿਚ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪਿਆ।
ਪ੍ਰਾਈਵੇਟ ਬੱਸਾਂ ਤੇ ਆਟੋ ਵਾਲਿਆਂ ਦੀ ਚਾਂਦੀ
ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਕਾਰਨ ਪ੍ਰਾਈਵੇਟ ਬੱਸਾਂ ਤੇ ਆਟੋ ਵਾਲਿਆਂ ਦੀ ਚਾਂਦੀ ਹੋ ਰਹੀ ਹੈ।






















