ਚੋਣ ਨਤੀਜਿਆਂ ਤੋਂ ਇੱਕ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ‘ਪੰਜਾਬ ਲੋਕ ਕਾਂਗਰਸ’ ਦਾ ਵੱਡਾ ਬਿਆਨ
ਸਿਸਵਾਂ ਫਾਰਮ ਹਾਊਸ ‘ਤੇ ਹੋਈ ਪਾਰਟੀ ਵਿੱਚ ਕਾਂਗਰਸ ਤੇ ‘ਆਪ’ ਆਗੂਆਂ ਦੇ ਸ਼ਾਮਿਲ ਹੋਣ ਦਾ ਕੀਤਾ ਦਾਅਵਾ
ਚੋਣ ਨਤੀਜਿਆਂ ਤੋਂ ਅਗਲੇ ਹੀ ਦਿਨ ਵੱਡਾ ‘ਸਿਆਸੀ ਧਮਾਕਾ’ ਕਰਨ ਦਾ ਵੀ ਕੀਤਾ ਐਲਾਨ
ਚੰਡੀਗੜ੍ਹ,9 ਮਾਰਚ(ਵਿਸ਼ਵ ਵਾਰਤਾ)- ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਇੱਕ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਆਵਾਲ ਨੇ ਟਵਿੱਟਰ ਤੇ ਇੱਕ ਵੀਡੀਓ ਸਾਂਝੀ ਕੀਤੀ ਹੈ। ਉਹਨਾਂ ਨੇ ਨਾਲ ਹੀ ਦਾਅਵਾ ਕੀਤਾ ਹੈ ਕਿ ਇਸ ਪਾਰਟੀ ਵਿੱਚ ਪੰਜਾਬ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂ ਵੀ ਸ਼ਾਮਿਲ ਹੋਏ ਸਨ। ਇਸ ਦੇ ਨਾਲ ਹੀ ਉਹਨਾਂ ਵੱਲੋਂ ਇੱਕ ਵਾਰ ਫਿਰ ਤੋਂ 11 ਮਾਰਚ ਦੇ ਦਿਨ ਵੱਲ ਇਸ਼ਾਰਾ ਕੀਤਾ ਗਿਆ ਹੈ । ਦੱਸ ਦਈਏ ਕਿ 11 ਮਾਰਚ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਜਨਮ ਦਿਨ ਹੁੰਦਾ ਹੈ ਅਤੇ ਪੰਜਾਬ ਲੋਕ ਕਾਂਗਰਸ ਵੱਲੋਂ ਇਸ ਦਿਨ ਕੋਈ ਵੱਡਾ ਸਿਆਸੀ ਧਮਾਕਾ ਕਰਨ ਦੀ ਲਗਾਤਾਰ ਗੱਲ ਕੀਤੀ ਜਾ ਰਹੀ ਹੈ।
अक्कड़ बक्कड़ बम्बे बो
रात जो Siswan आये थे कौन कौन थे वो ?
Any Guess @INCPunjab & @AAPPunjab
Be ready for the Shock !
11 March Day of ……………. ! #PunjabElections2022 pic.twitter.com/6s51rqdu8x
— Pritpal Singh Baliawal (@PritpalBaliawal) March 9, 2022